ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੀਆਈਐੱਸਐੱਫ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 10 MAR 2023 8:23AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੈਂਟਰਲ ਇੰਡਸਟ੍ਰੀਅਲ ਸਕਿਉਰਿਟੀ ਫੋਰਸ) ਦੇ ਸਥਾਪਨਾ ਦਿਵਸ ‘ਤੇ ਸੀਆਈਐੱਸਐੱਫ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਸਾਰੇ ਸੀਆਈਐੱਸਐੱਫ (@CISFHQrs)  ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ। ਸਾਡੇ ਸੁਰੱਖਿਆ ਤੰਤਰ ਵਿੱਚ ਸੀਆਈਐੱਸਐੱਫ ਦੀ ਇੱਕ ਅਹਿਮ ਭੂਮਿਕਾ ਹੈ। ਉਹ ਮਹੱਤਵਪੂਰਨ ਅਤੇ ਰਣਨੀਤਕ ਬੁਨਿਆਦੀ ਢਾਂਚੇ ਸਹਿਤ ਪ੍ਰਮੁੱਖ ਸਥਾਨਾਂ ‘ਤੇ ਚੌਵੀ ਘੰਟੇ ਸੁਰੱਖਿਆ ਪ੍ਰਦਾਨ ਕਰਦੇ ਹਨ। ਇਹ ਬਲ ਆਪਣੀ ਸਖ਼ਤ ਮਿਹਨਤ ਅਤੇ ਪੇਸ਼ੇਵਰ ਦ੍ਰਿਸ਼ਟੀਕੋਣ ਦੇ ਲਈ ਜਾਣਿਆ ਜਾਂਦਾ ਹੈ।”

************

ਡੀਐੱਸ/ਐੱਸਟੀ


(रिलीज़ आईडी: 1905571) आगंतुक पटल : 132
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada