ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਰਾਸ਼ਟਰਪਤੀ ਦਾ ਅੰਮ੍ਰਿਤਸਰ ਦੌਰਾ; ਸ਼੍ਰੀ ਹਰਮੰਦਿਰ ਸਾਹਿਬ ਵਿੱਚ ਮੱਥਾ ਟੇਕਿਆ; ਜਲਿਆਂਵਾਲਾ ਬਾਗ਼ ਵਿੱਚ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ

Posted On: 09 MAR 2023 6:30PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (9 ਮਾਰਚ, 2023) ਪੰਜਾਬ ਵਿੱਚ ਅੰਮ੍ਰਿਤਸਰ ਦਾ ਦੌਰਾ ਕੀਤਾ

ਰਾਸ਼ਟਰਪਤੀ ਨੇ ਸ਼੍ਰੀ ਹਰਮੰਦਿਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੇ ਰੁਝੇਵਿਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪਵਿੱਤਰ ਅਸਥਾਨ ਦੇ ਦਰਸ਼ਨ ਕੀਤੇ, ਪਰਿਕ੍ਰਮਾ ਕੀਤੀ ਅਤੇ ਅਨੇਕ ਸ਼ਰਧਾਲੂਆਂ ਦੇ ਨਾਲ ਲੰਗਰ ਵਿੱਚ ਵੀ ਸ਼ਾਮਲ ਹੋਏ। ਉਨ੍ਹਾਂ ਨੇ ਸ੍ਰੀ ਹਰਮੰਦਿਰ ਸਾਹਿਬ ਦੀ ਵਿਜ਼ਟਰ ਬੁੱਕ ਵਿੱਚ ਲਿਖਿਆ, “ਸੁੰਦਰ ਵਾਸਤੂਕਲਾ ਅਤੇ ਦੇਵੀ ਸ਼ਾਂਤੀ ਦੇ ਨਾਲ ਇਹ ਪਵਿੱਤਰ ਸਥਾਨ ਸ਼ਾਂਤੀ ਅਤੇ ਸਦਭਾਵਨਾ ਪੈਦਾ ਕਰਦਾ ਹੈ। ਮੈਂ ਦੇਸ਼ ਦੀ ਸ਼ਾਂਤੀ, ਪ੍ਰਗਤੀ ਅਤੇ ਸਮ੍ਰਿੱਧੀ ਦੇ ਲਈ ਅਰਦਾਸ ਕੀਤੀ। ਵਿਸ਼ੇਸ਼ ਤੌਰ ‘ਤੇ ਲੰਗਰ ਦੇ ਦੌਰਾਨ ਵਲੰਟੀਅਰਾਂ ਨੂੰ ਸੇਵਾ ਅਤੇ ਭਗਤੀ ਦੀ ਭਾਵਨਾ ਨਾਲ ਅਣਥੱਕ ਮਿਹਨਤ ਕਰਦੇ ਦੇਖਣਾ ਬਹੁਤ ਵਧੀਆ ਲਗਿਆ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਾਨੂੰ ਭਾਈਚਾਰੇ ਅਤੇ ਏਕਤਾ ਦੇ ਲਈ ਪ੍ਰੇਰਿਤ ਕਰਦੀਆਂ ਰਹਿਣ।”

ਇਸ ਦੇ ਬਾਅਦ, ਰਾਸ਼ਟਰਪਤੀ ਨੇ ਜਲਿਆਂਵਾਲਾ ਬਾਗ਼ ਦਾ ਦੌਰਾ ਕੀਤਾ ਅਤੇ ਮਾਤ੍ਰਭੂਮੀ ਦੇ ਲਈ ਆਪਣੇ ਪ੍ਰਾਣਾਂ ਦੀ ਆਹੁਤੀ ਦੇਣ ਵਾਲੇ ਸੁਤੰਤਰਤਾ ਸੈਨਾਨੀਆਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਜਲਿਆਂਵਾਲਾ ਬਾਗ਼ ਵਿੱਚ ਵਿਜ਼ਟਰ ਬੁੱਕ ਵਿੱਚ ਲਿਖਿਆ ਕਿ ਮਾਤ੍ਰਭੂਮੀ ਦੇ ਲਈ ਆਪਣਾ ਸਭ ਕੁਝ ਨਿਛਾਵਰ ਕਰਨ ਵਾਲੇ ਵੀਰਾਂ ਨੂੰ ਕ੍ਰਿਤੱਗ ਰਾਸ਼ਟਰ ਸਦਾ ਯਾਦ ਰੱਖੇਗਾ। ਇਹ ਸਮਾਰਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਤੰਤਰਤਾ ਦੇ ਮਹੱਤਵ ਅਤੇ ਇਸ ਦੇ ਲਈ ਕੀਤੇ ਗਏ ਬਲੀਦਾਨਾਂ ਦੀ ਯਾਦ ਦਿਵਾਏਗਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਦੇਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ।

ਦਿੱਲੀ ਪਰਤਣ ਤੋਂ ਪਹਿਲਾਂ, ਰਾਸ਼ਟਰਪਤੀ ਨੇ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕੀ ਰਾਮ ਤੀਰਥ ਸਥਲ ‘ਤੇ ਵੀ ਪੂਜਾ ਅਰਚਨਾ ਕੀਤੀ।

***

ਡੀਐੱਸ/ਏਕੇ


(Release ID: 1905575)