Posted On:
09 MAR 2023 4:50PM by PIB Chandigarh
ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ 09 ਮਾਰਚ, 2023 ਨੂੰ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਸ਼੍ਰੀ ਰਿਚਰਡ ਮਾਰਲੇਸ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਦੋਵੇਂ ਮੰਤਰੀਆਂ ਨੇ ਦੋ ਪੱਖੀ ਰੱਖਿਆ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਟੈਲੀਫੋਨ ‘ਤੇ ਹੋਈ ਗੱਲਬਾਤ, ਖਾਸ ਤੌਰ ‘ਤੇ ਰੱਖਿਆ ਅਤੇ ਸੁੱਰਖਿਆ ਨਾਲ ਸਬੰਧਿਤ ਮਾਮਲਿਆਂ ਵਿੱਚ ਦੋਵੇਂ ਦੇਸ਼ਾਂ ਦੇ ਵਿਸ਼ਵਾਸ ਅਤੇ ਦੋਸਤੀ ਨੂੰ ਦਰਸਾਉਂਦੀ ਹੈ।
ਭਾਰਤ ਅਤੇ ਆਸਟ੍ਰੇਲੀਆ ਇੱਕ ਵਿਆਪਕ ਰਣਨੀਤੀ ਸਾਂਝੇਦਾਰੀ ਨੂੰ ਅੱਗੇ ਵਧਾ ਰਹੇ ਹਨ ਅਤੇ ਹਾਲ ਦੇ ਵਰ੍ਹਿਆਂ ਵਿੱਚ ਦੋਵੇਂ ਦੇਸ਼ਾਂ ਦੇ ਵਿਚਕਾਰ ਰੱਖਿਆ ਸਹਿਯੋਗ ਲਗਾਤਾਰ ਗਹਿਰਾ ਹੋ ਰਿਹਾ ਹੈ।
**********
ਏਬੀਬੀ/ਐੱਸਏਵੀਵੀਵਾਈ/ਐੱਚਐੱਨ