ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ 10,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ 18 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

Posted On: 13 MAR 2023 5:03PM by PIB Chandigarh

ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅੱਜ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਅਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਪੰਕਜ ਚੌਧਰੀ ਦੀ ਮੌਜੂਦਗੀ ਵਿੱਚ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ 10,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ 18 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ’ਤੇ ਸਥਾਨਕ ਸਾਂਸਦ ਅਤੇ ਵਿਧਾਇਕ ਅਤੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ’ਤੇ ਸ਼੍ਰੀ ਗਡਕਰੀ ਨੇ ਕਿਹਾ ਕਿ ਸੋਨੌਲੀ-ਗੋਰਖਪੁਰ ਨੂੰ 4 ਲੇਨ ਦਾ ਰਾਜਮਾਰਗ ਬਣਾਉਣ ਨਾਲ ਅੰਤਰਰਾਸ਼ਟਰੀ ਸੀਮਾ ’ਤੇ ਸੁਰੱਖਿਆ ਵਿਵਸਥਾ ਮਜ਼ਬੂਤ ਹੋਵੇਗੀ। ਨਾਲ ਹੀ ਬਾਈਪਾਸ ਦਾ ਨਿਰਮਾਣ ਹੋਣ ਨਾਲ ਗੋਰਖਪੁਰ ਰਿੰਗ ਰੋਡ ਦੇ ਬਣਨ ਦਾ ਕੰਮ ਪੂਰਾ ਹੋ ਜਾਵੇਗਾ ਅਤੇ ਸ਼ਹਿਰ ਨੂੰ ਜਾਮ ਤੋਂ ਛੁਟਕਾਰਾ ਮਿਲੇਗਾ ਅਤੇ ਇਸ ਖੇਤਰ ਵਿੱਚ ਵਪਾਰਕ ਅਤੇ ਰਿਹਾਇਸ਼ੀ ਯੂਨਿਟ ਸਥਾਪਿਤ ਕਰਨ ਵਿੱਚ ਵੀ ਅਸਾਨੀ ਹੋਵੇਗੀ।

https://static.pib.gov.in/WriteReadData/userfiles/image/image002GB6R.jpg

ਕੇਂਦਰੀ ਮੰਤਰੀ ਨੇ ਕਿਹਾ ਕਿ ਕੁਸ਼ੀਨਗਰ ਤੋਂ ਲੁੰਬੀਨੀ ਤੱਕ ਸੜਕ ਦਾ ਨਿਰਮਾਣ ਹੋਣ ਨਾਲ ਇੱਥੋਂ ਦੇ ਬੋਧੀ ਟੂਰਿਜ਼ਮ ਸਥਾਨਾਂ ਵਿੱਚ ਅੰਤਰਰਾਸ਼ਟਰੀ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਗਿਲੋਲਾ ਬਾਈਪਾਸ ਦੇ ਬਣ ਜਾਣ ਨਾਲ ਬਹਿਰਾਇਚ-ਸ਼੍ਰਾਵਸਤੀ-ਬਲਰਾਮਪੁਰ ਦੀ ਸੰਪਰਕ ਸੁਵਿਧਾ ਬਿਹਤਰ ਹੋਵੇਗੀ। ਇਸ ਦੇ ਨਾਲ ਹੀ ਦੇਵੀ ਪਾਟਨ ਮੰਦਿਰ ਆਉਣ ਵਾਲੇ ਟੂਰਿਸਟਾਂ ਦੇ ਲਈ ਵੀ ਆਵਾਜਾਈ ਅਸਾਨ ਹੋ ਜਾਵੇਗੀ।

ਸ਼੍ਰੀ ਗਡਕਰੀ ਨੇ ਕਿਹਾ ਕਿ ਬਾਬਾ ਗੋਰਕਸ਼ਨਾਥ ਜੀ ਦੀ ਇਸ ਪਾਵਨ ਭੂਮੀ ’ਤੇ ਹੋ ਰਹੇ ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਉੱਤਰ ਪ੍ਰਦੇਸ਼ ਵਿੱਚ ਨਿਵੇਸ਼ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਪ੍ਰੋਤਸ਼ਾਹਿਤ ਕਰੇਗਾ ਅਤੇ ਇਸ ਨਾਲ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

 ********

ਐੱਮਜੇਪੀਐੱਸ


(Release ID: 1906881) Visitor Counter : 106