ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਨੂੰ ਤੰਦਰੁਸਤ ਰੱਖਣ ਦੇ ਲਈ ਹੈਲਥਕੇਅਰ ਵਰਕਰਾਂ ਦੇ ਪ੍ਰਯਾਸਾਂ ਦੀ ਪ੍ਰਸ਼ੰਸਾ ਕੀਤੀ


ਰਾਸ਼ਟਰੀ ਟੀਕਾਕਰਣ ਦਿਵਸ ’ਤੇ ਲੋਕਾਂ ਨੂੰ ਟੀਕੇ ਲਗਾਉਣ ਵਿੱਚ ਭਾਰਤ ਦੀ ਤੇਜ਼ ਗਤੀ ਨੂੰ ਯਾਦ ਕੀਤਾ

प्रविष्टि तिथि: 16 MAR 2023 3:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਨੂੰ ਤੰਦਰੁਸਤ ਰੱਖਣ ਦੀ ਦਿਸ਼ਾ ਵਿੱਚ ਹੈਲਥਕੇਅਰ ਵਰਕਰਾਂ ਦੁਆਰਾ ਕੀਤੇ ਗਏ ਪ੍ਰਯਾਸਾਂ ਦੇ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਹੈ। ਰਾਸ਼ਟਰੀ ਟੀਕਾਕਰਣ ਦਿਵਸ ’ਤੇ, ਪ੍ਰਧਾਨ ਮੰਤਰੀ ਨੇ ਇੱਕ ਤੰਦਰੁਸਤ ਭਾਰਤ ਦੇ ਨਿਰਮਾਣ ਦੀ ਪ੍ਰਤੀਬੱਧਤਾ ਨੂੰ ਵੀ ਦੁਹਰਾਇਆ ਅਤੇ ਲੋਕਾਂ ਦੇ ਟੀਕਾਕਰਣ ਵਿੱਚ ਭਾਰਤ ਦੀ ਤੇਜ਼ ਗਤੀ ਨੂੰ ਵੀ ਯਾਦ ਕੀਤਾ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਸ਼੍ਰੀ ਮਨਸੁਖ ਮਾਂਡਵੀਯਾ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਭਾਰਤ ਨੂੰ ਤੰਦਰੁਸਤ ਰੱਖਣ ਦੇ ਲਈ ਸਾਡੇ ਸਾਰੇ ਹੈਲਥਕੇਅਰ ਵਰਕਰਾਂ ਨੂੰ ਉਨ੍ਹਾਂ ਦੇ ਦੁਆਰਾ ਕੀਤੇ ਗਏ ਪ੍ਰਯਾਸਾਂ ਦੇ ਲਈ ਵਧਾਈਆਂ।

ਰਾਸ਼ਟਰੀ ਟੀਕਾਕਰਣ ਦਿਵਸ ’ਤੇ ਅਸੀਂ ਲੋਕਾਂ ਨੂੰ ਟੀਕੇ ਲਗਾਉਣ ਵਿੱਚ ਭਾਰਤ ਦੀ ਤੇਜ਼ ਗਤੀ ਨੂੰ ਵੀ ਯਾਦ ਕਰਦੇ ਹਾਂ ਅਤੇ ਇੱਕ ਤੰਦਰੁਸਤ ਭਾਰਤ ਦੇ ਨਿਰਮਾਣ ਦੇ ਲਈ ਆਪਣੀ ਪ੍ਰਤੀਬੱਧਤਾ ਦੀ ਦੁਬਾਰਾ ਪੁਸ਼ਟੀ ਕਰਦੇ ਹਾਂ।”

 

***

ਡੀਐੱਸ/ਐੱਸਟੀ


(रिलीज़ आईडी: 1907906) आगंतुक पटल : 140
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam