ਗ੍ਰਹਿ ਮੰਤਰਾਲਾ

ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਸਿਵਲ ਇਨਵੈਸਟੀਚਰ ਸਮਾਰੋਹ-1 ਵਿੱਚ ਸਾਲ 2023 ਲਈ ਤਿੰਨ ਪਦਮ ਵਿਭੂਸ਼ਣ, ਚਾਰ ਪਦਮ ਭੂਸ਼ਣ ਅਤੇ 47 ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ

Posted On: 22 MAR 2023 8:18PM by PIB Chandigarh

ਅੱਜ (22 ਮਾਰਚ, 2023) ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿੱਚ ਇੱਕ ਇਨਵੈਸਟੀਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਭਾਰਤ ਦੇ ਮਾਣਯੋਗ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਸਾਲ 2023 ਲਈ ਤਿੰਨ ਪਦਮ ਵਿਭੂਸ਼ਣ, ਚਾਰ ਪਦਮ ਭੂਸ਼ਣ ਅਤੇ 47 ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ।

 

ਇਸ ਮੌਕੇ 'ਤੇ ਮੌਜੂਦ ਪਤਵੰਤਿਆਂ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ, ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ, ਹੋਰ ਕੇਂਦਰੀ ਮੰਤਰੀ ਅਤੇ ਪਤਵੰਤੇ ਵੀ ਮੌਜੂਦ ਸਨ। 

 

ਅਲੰਕਰਣ (ਇਨਵੈਸਟੀਚਰ) ਸਮਾਰੋਹ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਿਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਅਤੇ ਹੋਰ ਕੇਂਦਰੀ ਮੰਤਰੀਆਂ ਨੇ ਨਵੀਂ ਦਿੱਲੀ ਦੇ ਸੁਸ਼ਮਾ ਸਵਰਾਜ ਭਵਨ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਿਤਾ ਮੰਤਰੀ ਦੁਆਰਾ ਆਯੋਜਿਤ ਰਾਤ ਦੇ ਖਾਣੇ ਵਿੱਚ ਪਦਮ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ।

 

ਪਦਮ ਪੁਰਸਕਾਰ ਜੇਤੂ ਭਲਕੇ ਸਵੇਰੇ (23 ਮਾਰਚ, 2023) ਰਾਸ਼ਟਰੀ ਯੁੱਧ ਸਮਾਰਕ ਵਿਖੇ ਸ਼ਰਧਾਂਜਲੀ ਭੇਟ ਕਰਨਗੇ। ਉਹ ਅੰਮ੍ਰਿਤ ਉਦਯਾਨ ਅਤੇ ਰਾਸ਼ਟਰਪਤੀ ਭਵਨ ਦੇ ਨਾਲ-ਨਾਲ ਪ੍ਰਧਾਨ ਮੰਤਰੀ ਸੰਗ੍ਰਹਾਲਿਆ ਵੀ ਜਾਣਗੇ। 

 

 *********

 

ਆਰਕੇ/ਏਵਾਈ/ਏਕੇਐੱਸ



(Release ID: 1909841) Visitor Counter : 120