ਮੰਤਰੀ ਮੰਡਲ
ਕੈਬਨਿਟ ਨੇ 01.01.2023 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਦੀ ਅਤਿਰਿਕਤ ਕਿਸ਼ਤ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ
Posted On:
24 MAR 2023 9:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਦੀ ਇੱਕ ਅਤਿਰਿਕਤ ਕਿਸ਼ਤ 01.01.2023 ਤੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਹਿੰਗਾਈ ਦੀ ਪੂਰਤੀ ਲਈ ਅਤਿਰਿਕਤ ਕਿਸ਼ਤ ਮੂਲ ਤਨਖਾਹ/ਪੈਨਸ਼ਨ ਦੇ 38 ਪ੍ਰਤੀਸ਼ਤ ਦੀ ਮੌਜੂਦਾ ਦਰ ਨਾਲੋਂ 4 ਪ੍ਰਤੀਸ਼ਤ ਵੱਧ ਹੋਵੇਗੀ।
ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੋਵਾਂ ਦੇ ਕਾਰਨ ਖਜ਼ਾਨੇ 'ਤੇ ਸੰਯੁਕਤ ਪ੍ਰਭਾਵ 12,815.60 ਕਰੋੜ ਰੁਪਏ ਪ੍ਰਤੀ ਸਾਲ ਹੋਵੇਗਾ।
ਇਸ ਨਾਲ ਕੇਂਦਰ ਸਰਕਾਰ ਦੇ ਲਗਭਗ 47.58 ਲੱਖ ਕਰਮਚਾਰੀਆਂ ਅਤੇ 69.76 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਇਹ ਵਾਧਾ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ 'ਤੇ ਅਧਾਰਿਤ ਪ੍ਰਵਾਨਿਤ ਫਾਰਮੂਲੇ ਦੇ ਅਨੁਸਾਰ ਹੈ।
********
ਡੀਐੱਸ
(Release ID: 1910590)
Visitor Counter : 312
Read this release in:
Telugu
,
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Kannada
,
Malayalam