ਆਯੂਸ਼
ਅਨੇਕ ਕੇਂਦਰੀ ਮੰਤਰੀਆਂ ਨੇ ਆਗਾਮੀ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ‘ਤੇ ਚਰਚਾ ਕੀਤੀ
ਆਯੁਸ਼ ਮੰਤਰਾਲੇ ਨੇ ਅੰਤਰਰਾਸ਼ਟਰੀ ਯੋਗ ਦਿਵਸ 2023 ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਉਣ ਦੇ ਲਈ ਅੰਤਰ-ਮੰਤਰਾਲੇ ਮੀਟਿੰਗ ਦਾ ਆਯੋਜਨ ਕੀਤਾ
Posted On:
27 MAR 2023 7:35PM by PIB Chandigarh
ਅੰਤਰਰਾਸ਼ਟਰੀ ਯੋਗ ਦਿਵਸ (ਆਈਡੀਵਾਈ) 2023 ਮਨਾਉਣ ਦੇ ਸਬੰਧ ਵਿੱਚ ਨਵੀਂ ਦਿੱਲੀ ਵਿੱਚ ਅੱਜ ਆਯੋਜਿਤ ਅੰਤਰ-ਮੰਤਰਾਲੇ ਮੀਟਿੰਗ ਵਿੱਚ ਚਰਚਾ ਕੀਤੀ ਗਈ। ਅਨੇਕ ਕੇਂਦਰੀ ਮੰਤਰੀ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਲੋਕਾਂ ਤੱਕ ਪਹੁੰਚ ਵਧਾਉਣ ਅਤੇ ਸੰਸਾਧਨਾਂ ਵਿੱਚ ਯੋਗਦਾਨ ਕਰਨ ਬਾਰੇ ਸੁਝਾਅ ਦਿੱਤੇ। ਮੰਤਰੀਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ 2023 ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦੇ ਲਈ ਮਿਸ਼ਨ ‘ਤੇ ਮਿਲ ਕੇ ਕੰਮ ਕੀਤਾ ਜਾਏ।
ਮੀਟਿੰਗ ਵਿੱਚ ਆਯੁਸ਼ ਅਤੇ ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਇੱਕ ਅੰਤਰਰਾਸ਼ਟਰੀ ਪ੍ਰੋਗਰਾਮ ਬਣ ਚੁੱਕਿਆ ਹੈ ਅਤੇ ਆਯੁਸ਼ ਮੰਤਰਾਲੇ ਹਰ ਸਾਲ ਹੋਰ ਕੇਂਦਰੀ ਮੰਤਰਾਲਿਆਂ ਅਤੇ ਯੋਗ ਹਿਤਧਾਰਕ ਸੰਸਥਾਨਾਂ, ਸੰਗਠਨਾਂ ਦੇ ਸਹਿਯੋਗ ਨਾਲ ਜਨ ਸ਼ਮੂਲੀਅਤ ਅਤੇ ਜਨ ਭਾਗੀਦਾਰੀ ਵਿੱਚ ਵਿਸਤਾਰ ਦੇਣ ਦੇ ਇਰਾਦੇ ਨਾਲ ਵਿਸ਼ਵਪੱਧਰ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕਰਦਾ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵੱਖ-ਵੱਖ ਮੰਤਰਾਲੇ ਅਤੇ ਹਿਤਧਾਰਕ ਸੰਗਠਨਾਂ ਦੇ ਸਰਗਰਮ ਸਮਰਥਨ ਨਾਲ ਅੰਤਰਰਾਸ਼ਟਰੀ ਯੋਗ ਦਿਵਸ 2023 ਨਿਸ਼ਚਿਤ ਹੀ ਭਾਰਤ ਅਤੇ ਪੂਰੇ ਵਿਸ਼ਵ ਦੇ ਕੋਨੇ-ਕੋਨੇ ਤੱਕ ਪਹੁੰਚੇਗਾ।
ਗ੍ਰਾਮੀਣ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਸ਼੍ਰੀ ਗਿਰੀਰਾਜ ਸਿੰਘ, ਕਿਰਤ ਅਤੇ ਰੋਜ਼ਗਾਰ ਮੰਤਰੀ ਸ਼੍ਰੀ ਭੁਪੇਂਦਰ ਯਾਦਵ, ਟੂਰਿਜ਼ਮ, ਸੱਭਿਆਚਾਰ ਉੱਤਰ-ਪੂਰਬੀ ਖੇਤਰ ਵਿਕਾਸ ਮੰਤਰੀ ਸ਼੍ਰੀ ਜੀ. ਕ੍ਰਿਸ਼ਨ ਰੈੱਡੀ, ਵਿਧੀ ਅਤੇ ਨਿਆਂ ਮੰਤਰੀ ਸ਼੍ਰੀ ਕਿਰੇਨ ਰਿਜਿਜੂ, ਮੱਛੀ ਪਾਲਣ, ਪਸ਼ੂਪਾਲਣ ਅਤੇ ਡੇਅਰੀ ਮੰਤਰੀ ਸ਼੍ਰੀ ਪਰਸ਼ੋਤਮ ਰੁਪਾਲਾ, ਸਮਾਜਿਕ ਨਿਆ ਅਤੇ ਸਸ਼ਕਤੀਕਰਣ ਮੰਤਰੀ ਸ਼੍ਰੀ ਵੀਰੇਂਦਰ ਕੁਮਾਰ, ਪ੍ਰਿਥਵੀ ਵਿਗਿਆਨ, ਵਿਗਿਆਨ ਅਤੇ ਟੈਕਨੋਲੋਜੀ ਰਾਜ ਮੰਤਰੀ ਸ਼੍ਰੀ ਜਿਤੇਂਦਰ ਸਿੰਘ, ਆਯੁਸ਼ ਅਤੇ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਡਾ. ਮੁੰਜਪਰਾ ਮਹੇਂਦਰਭਾਈ, ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪੰਵਾਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਸ਼੍ਰੀ ਕ੍ਰਿਸ਼ਣ ਪਾਲ ਗੁਰਜਰ, ਰੱਖਿਆ ਰਾਜ ਮੰਤਰੀ ਸ਼੍ਰੀ ਅਜੈ ਭੱਟ, ਗ੍ਰਹਿ ਰਾਜ ਮੰਤਰੀ ਸ਼੍ਰੀ ਅਜੈ ਮਿਸ਼ਰਾ, ਵਿੱਤ ਰਾਜ ਮੰਤਰੀ ਸ਼੍ਰੀ ਭਾਗਵਤ ਕਰਾੜ ਅਤੇ ਆਯੁਸ਼ ਅਤੇ ਹੋਰ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ।
ਆਯੁਸ਼ ਸਕੱਤਰ ਵੈਦਯ ਰਾਜੇਸ਼ ਕੋਟੇਚਾ ਅਤੇ ਆਯੁਸ਼ ਮੰਤਰਾਲੇ ਦੀ ਸੰਯੁਕਤ ਸਕੱਤਰ ਸ਼੍ਰੀਮਤੀ ਕਵਿਤਾ ਗਰਗ ਨੇ ਮੰਤਰੀਆਂ ਨੂੰ ਹੁਣ ਤੱਕ ਹੋਇਆ ਤਿਆਰੀਆਂ ਤੋਂ ਜਾਣੂ ਕਰਵਾਇਆ ਅਤੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਉਦੇਸ਼, ਪਹਿਲਾਂ ਅਤੇ ਵੱਖ-ਵੱਖ ਯੋਗ ਦਿਵਸਾਂ ਦੀਆਂ ਉਪਲਬਧੀਆਂ ਦੀ ਜਾਣਕਾਰੀ ਦਿੱਤੀ। ਆਯੁਸ਼ ਮੰਤਰਾਲੇ ਦੇ ਪ੍ਰਸਤੁਤੀਕਰਣ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ 2023 ਦੀਆਂ ਗਤੀਵਿਧੀਆਂ ‘ਤੇ ਸੁਝਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ ਵਾਤਾਵਰਣ ਵਣ ਅਤੇ ਜਲਵਾਯੂ ਪਰਿਵਤਰਨ ਮੰਤਰਾਲੇ ਦੇ ਸਕੱਤਰ ਸੁਸ਼੍ਰੀ ਲੀਨਾ ਨੰਦਨ, ਖੇਡ ਸਕੱਤਰ ਸੁਸ਼੍ਰੀ ਸੁਜਾਤਾ ਚੁਤਰਵੇਦੀ, ਯੁਵਾ ਕਾਰਜ ਸਕੱਤਰ ਸੁਸ਼੍ਰੀ ਮੀਤਾ ਰਾਜੀਵ ਲੋਚਨ, ਗ੍ਰਾਮੀਣ ਵਿਕਾਸ ਸਕੱਤਰ ਸ਼੍ਰੀ ਸ਼ੈਲੇਸ਼ ਕੁਮਾਰ ਸਿੰਘ, ਕਿਰਤ ਅਤੇ ਰੋਜ਼ਗਾਰ ਸਕੱਤਰ ਸੁਸ਼੍ਰੀ ਆਰਤੀ ਆਹੁਜਾ, ਟੈਕਸਟਾਈਲ ਸਕੱਤਰ ਸੁਸ਼੍ਰੀ ਰਚਨਾ ਸ਼ਾਹ ਸਿਹਤ ਵੱਖ-ਵੱਖ ਮੰਤਰਾਲਿਆਂ ਦੇ ਹੋਰ ਸੀਨੀਅਰ ਅਧਿਕਾਰੀ ਉਪਸਥਿਤ ਸਨ।
ਆਯੁਸ਼ ਮੰਤਰਾਲੇ ਸਾਲ 2015 ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਸਫਲ ਆਯੋਜਨ ਕਰਦਾ ਰਿਹਾ ਹੈ। ਅੰਤਰਰਾਸ਼ਟਰੀ ਯੋਗ ਦਿਵਸ ਦੇ ਪਿੱਛੇ ਮੁੱਖ ਉਦੇਸ਼ ਇਹ ਹੈ ਕਿ ਵਿਸ਼ਵਪੱਧਰ ‘ਤੇ ਭਾਰਤ ਦੀ ਬ੍ਰੈਂਡਿੰਗ ਕੀਤੀ ਜਾਏ ਅਤੇ ਸਰੀਰਕ-ਮਾਨਸਿਕ ਫਿਟਨੈਸ ਦੇ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾਏ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪਹਿਲ ‘ਤੇ ਸੰਯੁਕਤ ਰਾਸ਼ਟਰ ਆਮਸਭਾ ਵਿੱਚ ਦਸਬੰਰ 2014 ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਪ੍ਰਸਤਾਵ ਪੇਸ਼ ਹੋਇਆ ਸੀ ਅਤੇ ਸਰਬਸੰਮਤੀ ਨਾਲ ਸਵੀਕਾਰ ਕੀਤਾ ਗਿਆ। ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਸਾਲ 2015 ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਪੂਰੇ ਵਿਸ਼ਵ ਵਿੱਚ ਸਿਹਤ ਨੂੰ ਲੈ ਕੇ ਜਨ ਅੰਦੋਲਨ ਦਾ ਰੂਪ ਲੈ ਚੁੱਕਿਆ ਹੈ।
**********
ਐੱਸਕੇ
(Release ID: 1911451)
Visitor Counter : 145