ਉਪ ਰਾਸ਼ਟਰਪਤੀ ਸਕੱਤਰੇਤ
ਉਪ-ਰਾਸ਼ਟਰਪਤੀ ਨੇ ਪ੍ਰੋ. ਰੇਣੂ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ
Posted On:
29 MAR 2023 4:32PM by PIB Chandigarh
ਉਪ-ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ, ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੇ ਅੱਜ ਪ੍ਰੋ. (ਡਾ.) ਰੇਣੂ ਚੀਮਾ ਵਿਗ, ਜੋ ਮੌਜੂਦਾ ਸਮੇਂ ਡੀਨ ਆਫ ਯੂਨੀਵਰਸਿਟੀ ਇੰਸਟ੍ਰਕਸ਼ਨ (ਡੀਯੂਆਈ) ਹਨ, ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ।
ਪੰਜਾਬ ਯੂਨੀਵਰਸਿਟੀ ਐਕਟ 1947 ਦੀ ਧਾਰਾ 10 ਦੁਆਰਾ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਸ਼੍ਰੀ ਧਨਖੜ ਨੇ ਪ੍ਰੋ. ਵਿਗ ਦੀ ਨਿਯੁਕਤੀ ਤਿੰਨ ਸਾਲਾਂ ਦੀ ਅਵਧੀ ਲਈ ਕੀਤੀ।
ਵਰਨਣਯੋਗ ਹੈ ਕਿ ਪ੍ਰੋ. ਰਾਜ ਕੁਮਾਰ ਦੁਆਰਾ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰੋ. ਵਿਗ 16 ਜਨਵਰੀ 2023 ਤੋਂ ਕਾਰਜਕਾਰੀ ਵਾਈਸ ਚਾਂਸਲਰ ਸਨ।
ਸਿੱਟੇ ਵਜੋਂ, ਮਾਣਯੋਗ ਉਪ-ਰਾਸ਼ਟਰਪਤੀ ਨੇ 21 ਮਾਰਚ, 2023 ਨੂੰ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰੀ ਖੋਜ-ਕਮ-ਚੋਣ ਕਮੇਟੀ ਦਾ ਗਠਨ ਕੀਤਾ। ਪ੍ਰੋ. ਰੇਣੂ ਵਿਗ ਦੀ ਨਿਯੁਕਤੀ ਕਮੇਟੀ ਦੀ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ।
*******
ਐੱਮਐੱਸ/ਆਰਕੇ
(Release ID: 1912181)