ਪ੍ਰਧਾਨ ਮੰਤਰੀ ਦਫਤਰ

ਸਾਡੀ ਸਰਕਾਰ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧ ਹੈ: ਪ੍ਰਧਾਨ ਮੰਤਰੀ

Posted On: 03 APR 2023 9:56AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਾਡੀ ਸਰਕਾਰ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਭਾਰਤੀ ਡਾਕ ਦੁਆਰਾ ਸ਼ੁਰੂ ਕੀਤਾ ਗਿਆ “ਮਹਿਲਾ ਸਨਮਾਨ ਬਚਤ ਪੱਤਰ’ ਇਸ ਦੀ ਸਭ ਤੋਂ ਵਧੀਆ ਉਦਾਹਰਣ ਹੈ।

ਵਿੱਤ ਮੰਤਰਾਲੇ ਨੇ ਮਹਿਲਾ ਸਨਮਾਨ ਸੇਵਿੰਗ ਸਰਟੀਫਿਕੇਟਸ, 2023 ਦੇ ਲਈ  ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਅਤੇ 1.59 ਲੱਖ ਡਾਕਘਰਾਂ ਵਿੱਚ ਇਸ ਨੂੰ ਤੁਰੰਤ ਪ੍ਰਭਾਵ ਨਾਲ ਉਪਲਬਧ ਕਰਵਾਇਆ ਗਿਆ ਹੈ। 2023-24 ਦੇ ਬਜਟ ਵਿੱਚ ਕੇਂਦਰੀ ਵਿੱਤ ਮੰਤਰੀ ਦੁਆਰਾ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਮਨਾਉਣ ਦੇ ਕ੍ਰਮ ਵਿੱਚ ਇਸ ਯੋਜਨਾ ਦਾ ਐਲਾਨ ਕੀਤਾ ਗਿਆ ਸੀ ਅਤੇ ਇਹ ਬਾਲਿਕਾਵਾਂ ਸਮੇਤ ਮਹਿਲਾਵਾਂ ਦੇ ਵਿੱਤੀ ਸਮਾਵੇਸ਼ ਅਤੇ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਭਾਰਤੀ ਡਾਕ ਦੇ ਟਵੀਟ ਥ੍ਰੈੱਡ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਣ ਦੇ ਲਈ ਸਾਡੀ ਸਰਕਾਰ ਪ੍ਰਤੀਬੱਧ ਹੈ ਅਤੇ “ਮਹਿਲਾ ਸਨਮਾਨ ਬਚਤ ਪੱਤਰ” ਇਸ ਦੀ ਬਿਹਤਰੀਨ ਉਦਹਾਰਣ ਹੈ।

https://pib.gov.in/PressReleasePage.aspx?PRID=1912742

 

*****

ਡੀਐੱਸ/ਐੱਸਟੀ



(Release ID: 1913375) Visitor Counter : 157