ਘੱਟ ਗਿਣਤੀ ਮਾਮਲੇ ਮੰਤਰਾਲਾ
ਘੱਟ ਗਿਣਤੀ ਭਾਈਚਾਰੇ ਦੀ ਭਲਾਈ ਲਈ ਯੋਜਨਾ
Posted On:
29 MAR 2023 5:04PM by PIB Chandigarh
ਸਰਕਾਰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ, ਕੱਪੜਾ ਮੰਤਰਾਲਾ, ਸੱਭਿਆਚਾਰ ਮੰਤਰਾਲਾ, ਮਹਿਲਾ ਅਤੇ ਬਾਲ ਵਿਕਾਸ ਅਤੇ ਪੇਂਡੂ ਵਿਕਾਸ ਮੰਤਰਾਲੇ ਦੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਘੱਟ ਗਿਣਤੀਆਂ, ਖਾਸ ਤੌਰ 'ਤੇ ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਘੱਟ ਵਿਸ਼ੇਸ਼ ਅਧਿਕਾਰ ਪ੍ਰਾਪਤ ਵਰਗਾਂ ਸਮੇਤ ਹਰ ਵਰਗ ਦੀ ਭਲਾਈ ਅਤੇ ਉੱਨਤੀ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕਰ ਰਹੀ ਹੈ।
ਘੱਟ ਗਿਣਤੀ ਮਾਮਲਿਆਂ ਦਾ ਮੰਤਰਾਲਾ ਵਿਸ਼ੇਸ਼ ਤੌਰ 'ਤੇ ਛੇ (6) ਕੇਂਦਰੀ ਤੌਰ 'ਤੇ ਸੂਚਿਤ ਘੱਟ ਗਿਣਤੀ ਭਾਈਚਾਰਿਆਂ ਦੇ ਸਮਾਜਿਕ-ਆਰਥਿਕ ਅਤੇ ਵਿਦਿਅਕ ਸਸ਼ਕਤੀਕਰਨ ਲਈ ਦੇਸ਼ ਭਰ ਵਿੱਚ ਵੱਖ-ਵੱਖ ਯੋਜਨਾਵਾਂ ਲਾਗੂ ਕਰਦਾ ਹੈ। ਮੰਤਰਾਲੇ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ/ਪ੍ਰੋਗਰਾਮ ਹੇਠ ਲਿਖੇ ਅਨੁਸਾਰ ਹਨ:
(ਏ) ਵਿਦਿਅਕ ਸ਼ਕਤੀਕਰਨ ਯੋਜਨਾਵਾਂ
(1) ਪ੍ਰੀ-ਮੈਟ੍ਰਿਕ ਵਜ਼ੀਫਾ ਸਕੀਮ
(2) ਪੋਸਟ-ਮੈਟ੍ਰਿਕ ਵਜ਼ੀਫਾ ਸਕੀਮ
(3) ਮੈਰਿਟ-ਕਮ-ਮੀਨਜ਼ ਆਧਾਰਿਤ ਵਜ਼ੀਫਾ ਸਕੀਮ
(ਬੀ) ਰੋਜ਼ਗਾਰ ਅਤੇ ਆਰਥਿਕ ਸ਼ਕਤੀਕਰਨ ਯੋਜਨਾਵਾਂ
(4) ਪ੍ਰਧਾਨ ਮੰਤਰੀ ਵਿਰਾਸਤ ਕਾ ਸੰਵਰਧਨ (ਪੀਐੱਮ ਵਿਕਾਸ)
(5) ਘੱਟ ਗਿਣਤੀਆਂ ਨੂੰ ਰਿਆਇਤੀ ਕਰਜ਼ੇ ਪ੍ਰਦਾਨ ਕਰਨ ਲਈ ਰਾਸ਼ਟਰੀ ਘੱਟ ਗਿਣਤੀ ਵਿਕਾਸ ਅਤੇ ਵਿੱਤ ਨਿਗਮ (ਐੱਨਐੱਮਡੀਐੱਫਸੀ) ਨੂੰ ਹਿੱਸੇਦਾਰੀ।
(ਸੀ) ਵਿਸ਼ੇਸ਼ ਯੋਜਨਾਵਾਂ
(6) ਜੀਓ ਪਾਰਸੀ: ਭਾਰਤ ਵਿੱਚ ਪਾਰਸੀਆਂ ਦੀ ਆਬਾਦੀ ਵਿੱਚ ਗਿਰਾਵਟ ਨੂੰ ਰੋਕਣ ਲਈ ਇੱਕ ਯੋਜਨਾ।
(7) ਕੌਮੀ ਵਕਫ਼ ਬੋਰਡ ਤਰਕੀਆਤੀ ਯੋਜਨਾ (ਕਿਊਡਬਲਿਊਬੀਟੀਐੱਸ) ਅਤੇ ਸ਼ਹਿਰੀ ਵਕਫ਼ ਸੰਪੱਤੀ ਵਿਕਾਸ ਯੋਜਨਾ (ਐੱਸਡਬਲਿਊਐੱਸਵੀਵਾਈ)।
(ਡੀ) ਬੁਨਿਆਦੀ ਢਾਂਚਾ ਵਿਕਾਸ ਯੋਜਨਾਵਾਂ
(8) ਪ੍ਰਧਾਨ ਮੰਤਰੀ ਜਨ ਵਿਕਾਸ ਕਾਰਜਕ੍ਰਮ (ਪੀਐੱਮਜੇਵੀਕੇ)
ਜਿੰਨ੍ਹਾਂ ਯੋਜਨਾਵਾਂ ਦੇ ਤਹਿਤ ਡੀਬੀਟੀ ਮਾਧਿਅਮ ਅਧੀਨ ਲਾਭਪਾਤਰੀਆਂ ਨੂੰ ਫੰਡ ਜਾਰੀ ਕੀਤੇ ਗਏ ਸਨ, ਉਨ੍ਹਾਂ ਵਿੱਚ ਪਿਛਲੇ ਤਿੰਨ ਸਾਲਾਂ ਲਈ ਜਾਰੀ ਕੀਤੇ ਫੰਡਾਂ ਦੇ ਵੇਰਵੇ ਹੇਠਾਂ ਦਿੱਤੇ ਗਏ ਹਨ:
ਲੜੀ ਨੰਬਰ
|
ਯੋਜਨਾ ਦਾ ਨਾਮ
|
ਕੁੱਲ ਫੰਡ ਜਾਰੀ ਕੀਤੇ ਗਏ (ਕਰੋੜ ਵਿੱਚ)
|
1
|
ਪ੍ਰੀ-ਮੈਟ੍ਰਿਕ ਵਜ਼ੀਫਾ ਸਕੀਮ
|
4001.37
|
2
|
ਪੋਸਟ-ਮੈਟ੍ਰਿਕ ਵਜ਼ੀਫਾ ਸਕੀਮ
|
1353.45
|
3
|
ਮੈਰਿਟ-ਕਮ-ਮੀਨਜ਼ ਆਧਾਰਿਤ ਵਜ਼ੀਫਾ ਸਕੀਮ
|
1027.74
|
4
|
ਮੌਲਾਨਾ ਆਜ਼ਾਦ ਨੈਸ਼ਨਲ ਫੈਲੋਸ਼ਿਪ ਸਕੀਮ
|
247.50
|
5
|
ਪੜ੍ਹੋ ਪ੍ਰਦੇਸ਼ ਸਕੀਮ
|
56.77
|
6
|
ਨਯੀ ਉਡਾਨ
|
20.13
|
ਇਹ ਜਾਣਕਾਰੀ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ ਨੇ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।
****
ਐੱਸਐੱਸ/ਆਰਕੇਐੱਮ
(Release ID: 1913833)