ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗ੍ਰਾਮੀਣ ਘਰਾਂ ਵਿੱਚ ਨਲ ਜਲ ਕਨੈਕਸ਼ਨ ਦੀ 60% ਕਵਰੇਜ ਹੋਣ ’ਤੇ ਪ੍ਰਸੰਨਤਾ ਵਿਅਕਤ ਕੀਤੀ
ਪ੍ਰਧਾਨ ਮੰਤਰੀ ਨੇ ਕਿਹਾ, ਇਹ ਇੱਕ ਸ਼ਾਨਦਾਰ ਉਪਲਬਧੀ ਹੈ ਅਤੇ ਇਸ ਨਾਲ ਕਈ ਜ਼ਿੰਦਗੀਆਂ ਸਸ਼ਕਤ ਹੋਣਗੀਆਂ
Posted On:
04 APR 2023 7:47PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗ੍ਰਾਮੀਣ ਘਰਾਂ ਵਿੱਚ ਨਲ ਜਲ ਕਨੈਕਸ਼ਨਾਂ ਦੀ 60% ਕਵਰੇਜ ਹੋਣ ’ਤੇ ਆਪਣੀ ਖੁਸ਼ੀ ਵਿਅਕਤ ਕੀਤੀ ਹੈ ਅਤੇ ਕਿਹਾ ਕਿ ਇਹ ਇੱਕ ਸ਼ਾਨਦਾਰ ਉਪਲਬਧੀ ਹੈ ਅਤੇ ਇਸ ਨਾਲ ਕਈ ਜ਼ਿੰਦਗੀਆਂ ਸਸ਼ਕਤ ਹੋਣਗੀਆਂ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਇਸ ਕਵਰੇਜ ਨੂੰ ਹੋਰ ਵੀ ਤੇਜ਼ ਗਤੀ ਨਾਲ ਵਧਾਉਣ ਦੇ ਲਈ ਹਰ ਸੰਭਵ ਪ੍ਰਯਾਸ ਕਰ ਰਹੇ ਹਾਂ।
ਕੇਂਦਰੀ ਜਲ ਸ਼ਕਤੀ ਮੰਤਰੀ, ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦੁਆਰਾ ਕੀਤੇ ਗਏ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇਹ ਇਕ ਸ਼ਾਨਦਾਰ ਉਪਲਬਧੀ ਹੈ ਅਤੇ ਇਸ ਨਾਲ ਕਈ ਜ਼ਿੰਦਗੀਆਂ ਸਸ਼ਕਤ ਹੋਣਗੀਆਂ। ਅਸੀਂ ਆਉਣ ਵਾਲੇ ਸਮੇਂ ਵਿੱਚ ਜ਼ਿਆਦਾ ਤੇਜ ਗਤੀ ਨਾਲ ਇਸ ਕਵਰੇਜ ਨੂੰ ਵਧਾਉਣ ਦੇ ਲਈ ਹਰ ਸੰਭਵ ਪ੍ਰਯਤਨ ਕਰ ਰਹੇ ਹਾਂ”
****
ਡੀਐੱਸ/ਐੱਸਟੀ
(Release ID: 1913851)
ਵਿਜ਼ੀਟਰ ਕਾਊਂਟਰ : 203
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam