ਗ੍ਰਹਿ ਮੰਤਰਾਲਾ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਦੂਸਰੇ ਅਲੰਕਰਣ ਸਮਾਗਮ ਵਿੱਚ ਵਰ੍ਹੇ 2023 ਲਈ ਤਿੰਨ ਪਦਮ ਵਿਭੂਸ਼ਣ, ਪੰਜ ਪਦਮ ਭੂਸ਼ਣ ਅਤੇ ਸੰਤਾਲੀ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ

Posted On: 05 APR 2023 8:06PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿੱਚ ਆਯੋਜਿਤ ਦੂਸਰੇ ਅਲੰਕਰਣ ਸਮਾਗਮ ਵਿੱਚ ਵਰ੍ਹੇ 2023 ਲਈ ਤਿੰਨ ਪਦਮ ਵਿਭੂਸ਼ਣ, ਪੰਜ ਪਦਮ ਭੂਸ਼ਣ ਅਤੇ ਸੰਤਾਲੀ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ। ਪਹਿਲਾ ਅਲੰਕਰਣ ਸਮਾਗਮ 22 ਮਾਰਚ, 2023 ਨੂੰ ਆਯੋਜਿਤ ਕੀਤਾ ਗਿਆ ਸੀ।

ਅੱਜ ਦੇ ਅਲੰਕਰਣ ਸਮਾਗਮ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ, ਹੋਰ ਕੇਂਦਰੀ ਮੰਤਰੀ ਅਤੇ ਅਨੇਕਾਂ ਪਤਵੰਤੇ ਵੀ ਮੌਜੂਦ ਸਨ।

ਅਲੰਕਰਣ ਸਮਾਗਮ ਤੋਂ ਬਾਅਦ ਕੇਂਦਰੀ ਗ੍ਰਹਿ ਅਤੇ ਸਹਿਕਾਰਿਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਸਥਿਤ ਸੁਸ਼ਮਾ ਸਵਰਾਜ ਭਵਨ ਵਿੱਚ ਪਦਮ ਪੁਰਸਕਾਰ ਨਾਲ ਸਨਮਾਨਿਤ ਲੋਕਾਂ ਲਈ ਰਾਤ ਦੇ ਭੋਜਨ ਦਾ ਆਯੋਜਨ ਕੀਤਾ। ਇਸ ਵਿੱਚ ਸ਼੍ਰੀ ਅਮਿਤ ਸ਼ਾਹ ਅਤੇ ਹੋਰ ਕੇਂਦਰੀ ਮੰਤਰੀਆਂ ਨੇ ਪਦਮ ਪੁਰਸਕਾਰ ਨਾਲ ਸਨਮਾਨਿਤ ਵਿਅਕਤੀਆਂ ਨਾਲ ਸੰਵਾਦ ਕੀਤਾ। 

ਪਦਮ ਪੁਰਸਕਾਰ ਸਨਮਾਣ ਪ੍ਰਾਪਤ ਕਰਨ ਵਾਲੇ ਵਿਅਕਤੀ ਕੱਲ੍ਹ ਸਵੇਰੇ (06 ਅਪ੍ਰੈਲ) ਰਾਸ਼ਟਰੀ ਯੁੱਧ ਸਮਾਰਕ ‘ਤੇ ਸ਼ਰਧਾਂਜਲੀ ਅਰਪਿਤ ਕਰਨਗੇ। ਇਸ ਤੋਂ ਬਾਅਦ ਉਹ ਅੰਮ੍ਰਿਤ ਉਦਯਾਨ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੇਖਣ ਵੀ ਜਾਣਗੇ।

 

************

ਆਰਕੇ/ਏਵਾਈ/ਏਕੇਐੱਸ/ਏਐੱਸ 


(Release ID: 1914330) Visitor Counter : 179