ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਸਿਕੰਦਰਾਬਾਦ ਰੇਲਵੇ ਸਟੇਸ਼ਨ ‘ਤੇ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

Posted On: 08 APR 2023 5:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਸਿਕੰਦਰਾਬਾਦ ਰੇਲਵੇ ਸਟੇਸ਼ਨ ‘ਤੇ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤੀ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਸਥਲ ‘ਤੇ ਪਹੁੰਚਣ ਦੇ ਬਾਅਦ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਦਾ ਨਿਰੀਖਣ ਕੀਤਾ ਅਤੇ ਬੱਚਿਆਂ ਦੇ ਨਾਲ-ਨਾਲ ਟ੍ਰੇਨ ਦੇ ਚਾਲਕ ਦਲ ਦੇ ਨਾਲ ਵੀ ਗੱਲਬਾਤ ਕੀਤੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾਈ ਜੋ ਸਿਕੰਦਰਾਬਾਦ ਅਤੇ ਤਿਰੂਪਤੀ ਦਰਮਿਆਨ ਕਨੈਕਟੀਵਿਟੀ ਵਧਾਉਂਦੀ ਹੈ। ਮੈਂ ਇਸ ਟ੍ਰੇਨ ਦੇ ਲਈ ਤੇਲੰਗਾਨਾ ਅਤੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ।”

 

 

ਆਈਟੀ ਸਿਟੀ, ਹੈਦਰਾਬਾਦ ਨੂੰ ਭਗਵਾਨ ਵੈਂਕਟੇਸ਼ਵਰ ਦੇ ਨਿਵਾਸ ਸਥਾਨ ਤਿਰੂਪਤੀ ਨਾਲ ਜੋੜਨ ਵਾਲੀ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਦੂਸਰੀ ਵੰਦੇ ਭਾਰਤ ਟ੍ਰੇਨ ਹੈ ਜਿਸ ਨੂੰ ਤਿੰਨ ਮਹੀਨੇ ਦੀ ਛੋਟੀ ਮਿਆਦ ਦੇ ਅੰਦਰ ਤੇਲੰਗਾਨਾ ਤੋਂ ਸ਼ੁਰੂ ਕੀਤਾ ਗਿਆ ਹੈ। ਇਹ ਟ੍ਰੇਨ ਦੋਨਾਂ ਸ਼ਹਿਰਾਂ ਦਰਮਿਆਨ ਯਾਤਰਾ ਦੇ ਸਮੇਂ ਨੂੰ ਲਗਭਗ ਸਾਢੇ ਤਿੰਨ ਘੰਟੇ ਘੱਟ ਕਰ ਦੇਵੇਗੀ ਅਤੇ ਵਿਸ਼ੇਸ਼ ਤੌਰ ‘ਤੇ ਤੀਰਥ-ਯਾਤਰੀਆਂ ਦੇ ਲਈ ਲਾਭਦਾਇਕ ਹੋਵੇਗੀ।

ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਨਾਲ ਤੇਲੰਗਾਨਾ ਦੀ ਰਾਜਪਾਲ ਡਾ. ਤਮਿਲਿਸਾਈ ਸੁੰਦਰਰਾਜਨ, ਕੇਂਦਰੀ ਰੇਲ ਮੰਤਰੀ, ਸ਼੍ਰੀ ਅਸ਼ਵਿਨੀ ਵੈਸ਼ਣਵ ਅਤੇ ਕੇਂਦਰੀ ਟੂਰਿਜ਼ਮ ਮੰਤਰੀ, ਸ਼੍ਰੀ ਜੀ. ਕਿਸ਼ਨ ਰੈੱਡੀ ਵੀ ਮੌਜੂਦ ਰਹੇ।

************

ਡੀਐੱਸ/ਟੀਐੱਸ



(Release ID: 1915043) Visitor Counter : 117