ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ ਨੇ ਈਸਟਰ ਦੀ ਪੂਰਵ ਸੰਧਿਆ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
08 APR 2023 3:17PM by PIB Chandigarh
ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਨੇ ਈਸਟਰ ਦੀ ਪੂਰਵ ਸੰਧਿਆ 'ਤੇ ਦੇਸ਼ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਉਨ੍ਹਾਂ ਦੇ ਸੰਦੇਸ਼ ਦਾ ਪਾਠ ਹੇਠਾਂ ਦਿੱਤਾ ਗਿਆ ਹੈ:
“ਮੈਂ ਈਸਟਰ ਦੇ ਸ਼ੁਭ ਮੌਕੇ 'ਤੇ ਸਾਰੇ ਦੇਸ਼ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਈਸਟਰ ਦਾ ਪਵਿੱਤਰ ਅਵਸਰ ਪ੍ਰਭੂ ਮਸੀਹ ਦੇ ਪੁਨਰ-ਉਥਾਨ ਦੀ ਯਾਦ ਦਿਵਾਉਂਦਾ ਹੈ। ਇਹ ਪਿਆਰ, ਦਇਆ ਅਤੇ ਮਾਫੀ ਦੀ ਪਰਿਵਰਤਨਸ਼ੀਲ ਸ਼ਕਤੀ ਦੀ ਯਾਦ ਦਿਵਾਉਂਦਾ ਹੈ।
ਈਸਟਰ ਦੀ ਭਾਵਨਾ ਸਾਰਿਆਂ ਨੂੰ ਇੱਕ ਦੂਜੇ ਦੇ ਨੇੜੇ ਲਿਆਏ, ਸਦਭਾਵਨਾ ਅਤੇ ਸ਼ਾਂਤੀ ਪੈਦਾ ਕਰੇ, ਅਤੇ ਸਾਨੂੰ ਮਾਨਵਤਾ ਦੀ ਸੇਵਾ ਲਈ ਆਪਣੇ ਆਪ ਨੂੰ ਨਵੇਂ ਸਿਰਿਓਂ ਸਮਰਪਿਤ ਕਰਨ ਲਈ ਪ੍ਰੇਰਿਤ ਕਰੇ।”
******
ਐੱਮਐੱਸ/ਆਰਕੇ/ਆਰਸੀ
(Release ID: 1915052)