ਪ੍ਰਧਾਨ ਮੰਤਰੀ ਦਫਤਰ
ਰੋਜ਼ਗਾਰ ਮੇਲੇ ਦੇ ਤਹਿਤ ਪ੍ਰਧਾਨ ਮੰਤਰੀ 13 ਅਪ੍ਰੈਲ ਨੂੰ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਭਰਤੀ ਹੋਏ ਨਵਨਿਯੁਕਤ ਕਰਮੀਆਂ ਨੂੰ ਲਗਭਗ 71,000 ਨਿਯੁਕਤੀ ਪੱਤਰ ਵੰਡਣਗੇ
Posted On:
11 APR 2023 12:42PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਅਪ੍ਰੈਲ, 2023 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 71,000 ਨਵਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇਨ੍ਹਾਂ ਨਵਨਿਯੁਕਤ ਕਰਮੀਆਂ ਨੂੰ ਸੰਬੋਧਨ ਵੀ ਕਰਨਗੇ।
ਇਹ ਰੋਜ਼ਗਾਰ ਮੇਲਾ, ਰੋਜ਼ਗਾਰ ਸਿਰਜਣ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਉਮੀਦ ਹੈ ਕਿ ਰੋਜ਼ਗਾਰ ਮੇਲਾ, ਅਤੇ ਰੋਜ਼ਗਾਰ ਸਿਰਜਣ ਦੇ ਲਈ ਇੱਕ ਉਤਪ੍ਰੇਰਕ ਦੇ ਰੂਪ ਵਿੱਚ ਕਾਰਜ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰੇਗਾ।
ਦੇਸ਼ ਭਰ ਤੋਂ ਚੁਣੇ ਗਏ ਨਵਨਿਯੁਕਤ ਕਰਮੀਆਂ ਨੂੰ ਭਾਰਤ ਸਰਕਾਰ ਦੇ ਤਹਿਤ ਟ੍ਰੇਨ ਮੈਨੇਜਰ, ਸਟੇਸ਼ਨ ਮਾਸਟਰ, ਸੀਨੀਅਰ ਕਮਰਸ਼ੀਅਲ ਕਮ ਟਿਕਟ ਕਲਰਕ, ਇੰਸਪੈਕਟਰ, ਸਬ ਇੰਸਪੈਕਟਰ, ਕਾਂਸਟੇਬਲ, ਸਟੈਨੋਗ੍ਰਾਫਰ, ਜੂਨੀਅਰ ਅਕਾਂਉਟੈਂਟ, ਡਾਕ ਸਹਾਇਕ, ਇਨਕਮ ਟੈਕਸ ਇੰਸਪੈਕਟਰ, ਟੈਕਸ ਸਹਾਇਕ, ਸੀਨੀਅਰ ਡ੍ਰਾਫਟਸਮੈਨ ਜੇਈ/ਸੁਪਰਵਾਈਜਰ, ਸਹਾਇਕ ਪ੍ਰੋਫੈਸਰ, ਟੀਚਰ, ਲਾਇਬ੍ਰੇਰੀਅਨ, ਨਰਸ, ਪ੍ਰੋਬੇਸ਼ਨਰੀ ਅਫਸਰ, ਪੀਏ. ਐੱਮਟੀਐੱਸ ਅਤੇ ਹੋਰ ਅਜਿਹੇ ਅਹੁਦਿਆਂ ’ਤੇ ਕਾਰਜ ਕਰਨ ਦੇ ਲਈ ਸ਼ਾਮਲ ਕੀਤਾ ਜਾਵੇਗਾ।
ਨਵਨਿਯੁਕਤ ਕਰਮੀਆਂ ਨੂੰ ‘ਕਰਮਯੋਗੀ ਪ੍ਰਾਰੰਭ’ ਦੇ ਜ਼ਰੀਏ ਖ਼ੁਦ ਨੂੰ ਟ੍ਰੇਂਡ ਕਰਨ ਦਾ ਅਵਸਰ ਵੀ ਮਿਲੇਗਾ, ਜੋ ਵਿਭਿੰਨ ਸਰਕਾਰੀ ਵਿਭਾਗਾਂ ਵਿੱਚ ਸਾਰੇ ਨਵਨਿਯੁਕਤ ਕਰਮੀਆਂ ਦੇ ਲਈ ਇੱਕ ਔਨਲਾਈਨ ਓਰੀਐਂਟੇਸ਼ਨ ਕੋਰਸ ਹੈ।
***
ਡੀਐੱਸ
(Release ID: 1915644)
Visitor Counter : 151
Read this release in:
Tamil
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam