ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਬੱਸ ਦੁਰਘਟਨਾ ਵਿੱਚ ਲੋਕਾਂ ਦੀ ਮੌਤ ’ਤੇ ਸੰਵੇਦਨਾ ਵਿਅਕਤ ਕੀਤੀ


ਪ੍ਰਧਾਨ ਮੰਤਰੀ ਨੇ ਪੀੜਤਾਂ ਲਈ ਪੀਐੱਮਐੱਨਆਰਐੱਫ ਤੋਂ ਐਕਸ-ਗ੍ਰੇਸ਼ੀਆ ਰਾਸ਼ੀ ਦੀ ਘੋਸ਼ਣਾ ਕੀਤੀ

Posted On: 15 APR 2023 1:49PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਬੱਸ ਦੁਰਘਟਨਾ ਵਿੱਚ ਲੋਕਾਂ ਦੀ ਮੌਤ ’ਤੇ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦੀ ਘੋਸ਼ਣਾ ਕੀਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਦੇ ਟਵੀਟਸ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 “ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਬੱਸ ਹਾਦਸੇ ਤੋਂ ਆਹਤ ਹਾਂ। ਮੇਰੀ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਅਪਣਿਆਂ ਨੂੰ ਖੋਇਆ ਹੈ। ਇਸ ਦੁਰਘਟਨਾ ਵਿੱਚ ਜ਼ੱਖਮੀ ਲੋਕਾਂ ਦੇ ਜਲਦ ਤੋਂ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ:ਪ੍ਰਧਾਨ ਮੰਤਰੀ”

 “ਰਾਏਗੜ੍ਹ ਵਿੱਚ ਹੋਏ ਬੱਸ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”

 

************

ਡੀਐੱਸ/ਐੱਸਐੱਚ


(Release ID: 1917323) Visitor Counter : 130