ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੰਵੇਦਨਾ ਵਿਅਕਤ ਕੀਤੀ
ਪੀੜਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰਨ ਦੀ ਘੋਸ਼ਣਾ ਕੀਤੀ
Posted On:
15 APR 2023 6:27PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਹੋਈ ਦੁਰਘਟਨਾ ਵਿੱਚ ਲੋਕਾਂ ਦੀ ਮੌਤ ’ਤੇ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਐਕਸ ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰਨ ਦੀ ਘੋਸ਼ਣਾ ਕੀਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਦੇ ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਟ੍ਰੈਕਟਰ ਟ੍ਰਾਲੀ ਦੇ ਨਦੀ ਵਿੱਚ ਡਿੱਗਣ ਨਾਲ ਹੋਈ ਦੁਰਘਟਨਾ ਬਹੁਤ ਆਹਤ ਕਰਨ ਵਾਲੀ ਹੈ। ਇਸ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ (ਵਾਰਸਾਂ) ਨੂੰ ਖੋਇਆ ਹੈ, ਉਨ੍ਹਾਂ ਦੇ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਨ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ: PM"
“ਸ਼ਾਹਜਹਾਂਪੁਰ ਵਿੱਚ ਹੋਈ ਇਸ ਤ੍ਰਾਸਦੀ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਵਿੱਚ ਪੂਰੀ ਲਗਨ ਨਾਲ ਜੁਟਿਆ ਹੋਇਆ ਹੈ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ: PM"
“ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਹੋਈ ਦੁਰਘਟਨਾ ਵਿੱਚ ਜਾਨ ਗਵਾਉਣ ਵਾਲਿਆਂ ਵਿੱਚੋਂ ਹਰੇਕ ਦੇ ਅਜ਼ੀਜ਼ਾਂ (ਵਾਰਸਾਂ) ਨੂੰ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”
************
ਡੀਐੱਸ/ਐੱਸਐੱਚ
(Release ID: 1917327)
Visitor Counter : 96
Read this release in:
English
,
Urdu
,
Marathi
,
Hindi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam