ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਪੰਚਾਇਤ ਪੁਰਸਕਾਰ ਪ੍ਰਦਾਨ ਕੀਤੇ

Posted On: 17 APR 2023 1:44PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (17 ਅਪ੍ਰੈਲ, 2023) ਨਵੀਂ ਦਿੱਲੀ ਵਿੱਚ ਪੰਚਾਇਤਾਂ ਨੂੰ ਪ੍ਰੋਤਸਾਹਨ ਬਾਰੇ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ ਅਤੇ ਰਾਸ਼ਟਰੀ ਪੰਚਾਇਤ ਪੁਰਸਕਾਰ ਪ੍ਰਦਾਨ ਕੀਤੇ।

ਇਸ ਮੌਕੇ ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਤੇਜ਼ੀ ਨਾਲ ਹੋਏ ਸ਼ਹਿਰੀਕਰਨ ਦੇ ਬਾਵਜੂਦ ਅੱਜ ਵੀ ਬਹੁਗਿਣਤੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ। ਸ਼ਹਿਰਾਂ ਵਿੱਚ ਰਹਿਣ ਵਾਲੇ ਵੀ ਕਿਸੇ ਨਾ ਕਿਸੇ ਤਰ੍ਹਾਂ ਪਿੰਡਾਂ ਨਾਲ ਜੁੜੇ ਹੋਏ ਹਨ। ਪਿੰਡਾਂ ਦੇ ਵਿਕਾਸ ਨਾਲ ਹੀ ਦੇਸ਼ ਦੀ ਸਰਵਪੱਖੀ ਤਰੱਕੀ ਹੋ ਸਕਦੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਇਹ ਫੈਸਲਾ ਕਰਨ ਦੇ ਯੋਗ ਹੋਣਾ ਚਾਹੀਦਾ ਹੈ ਕਿ ਕਿਸੇ ਪਿੰਡ ਦੇ ਵਿਕਾਸ ਲਈ ਮਾਡਲ ਕੀ ਹੋਣਾ ਚਾਹੀਦਾ ਹੈ ਅਤੇ ਇਸ ਨੂੰ ਕਿਵੇਂ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਿਰਫ਼ ਸਰਕਾਰੀ ਪ੍ਰੋਗਰਾਮਾਂ ਅਤੇ ਪਹਿਲਾਂ ਨੂੰ ਲਾਗੂ ਕਰਨ ਦਾ ਇੱਕ ਸਾਧਨ ਨਹੀਂ ਹਨਸਗੋਂ ਨਵੇਂ ਨੇਤਾਵਾਂਯੋਜਨਾਕਾਰਾਂਨੀਤੀ ਨਿਰਮਾਤਾਵਾਂ ਅਤੇ ਖੋਜਕਾਰਾਂ ਨੂੰ ਉਤਸ਼ਾਹਿਤ ਕਰਨ ਦਾ ਸਥਾਨ ਵੀ ਹਨ। ਇੱਕ ਪੰਚਾਇਤ ਦੇ ਵਧੀਆ ਅਮਲਾਂ ਨੂੰ ਦੂਜੀਆਂ ਪੰਚਾਇਤਾਂ ਵਿੱਚ ਅਪਣਾ ਕੇ ਅਸੀਂ ਆਪਣੇ ਪਿੰਡਾਂ ਦਾ ਤੇਜ਼ੀ ਨਾਲ ਵਿਕਾਸ ਅਤੇ ਖੁਸ਼ਹਾਲ ਬਣਾ ਸਕਦੇ ਹਾਂ।

ਰਾਸ਼ਟਰਪਤੀ ਨੇ ਕਿਹਾ ਕਿ ਪੰਚਾਇਤੀ ਨੁਮਾਇੰਦਿਆਂ ਦੀ ਚੋਣ ਹਰ ਪੰਜ ਸਾਲ ਬਾਅਦ ਕਰਵਾਉਣ ਦਾ ਪ੍ਰਬੰਧ ਹੈਜਿਸ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਹਾਲਾਂਕਿ ਦੇਖਿਆ ਗਿਆ ਹੈ ਕਿ ਇਹ ਚੋਣਾਂ ਕਈ ਵਾਰ ਲੋਕਾਂ ਵਿਚ ਕੁੜੱਤਣ ਪੈਦਾ ਕਰ ਦਿੰਦੀਆਂ ਹਨ। ਚੋਣਾਂ ਕਾਰਨ ਪਿੰਡ ਵਾਸੀਆਂ ਦੀ ਆਪਸੀ ਤਕਰਾਰ ਤੋਂ ਬਚਣ ਦੀ ਲੋੜ ਨੂੰ ਮੁੱਖ ਰੱਖਦਿਆਂ ਪੰਚਾਇਤੀ ਚੋਣਾਂ ਨੂੰ ਸਿਆਸੀ ਪਾਰਟੀਆਂ ਤੋਂ ਵੱਖ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਸਮਾਜ ਵਿੱਚ ਲੋਕਾਂ ਵਿੱਚ ਆਪਸੀ ਸਹਿਯੋਗ ਅਤੇ ਵਿਸ਼ਵਾਸ ਹੁੰਦਾ ਹੈਉਹ ਸਮਾਜ ਵਧੇਰੇ ਵੱਧਦਾ-ਫੁੱਲਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪਰਿਵਾਰ ਦਾ ਵਿਸਤਾਰ ਹੁੰਦਾ ਹੈ। ਸਾਰੇ ਭਾਈਚਾਰਕ ਕੰਮ ਜਿੰਨਾ ਹੋ ਸਕੇ ਆਪਸੀ ਸਹਿਮਤੀ ਨਾਲ ਕੀਤੇ ਜਾਣੇ ਚਾਹੀਦੇ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੇ ਸਰਵਪੱਖੀ ਵਿਕਾਸ ਲਈ ਮਹਿਲਾਵਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਮਹਿਲਾਵਾਂ ਨੂੰ ਆਪਣੇ ਲਈਆਪਣੇ ਪਰਿਵਾਰ ਲਈ ਅਤੇ ਸਮਾਜ ਦੀ ਭਲਾਈ ਲਈ ਫੈਸਲੇ ਲੈਣ ਦਾ ਅਧਿਕਾਰ ਹੋਣਾ ਚਾਹੀਦਾ ਹੈ। ਇਹ ਅਧਿਕਾਰ ਪਰਿਵਾਰ ਅਤੇ ਪਿੰਡ ਪੱਧਰ 'ਤੇ ਉਨ੍ਹਾਂ ਦੇ ਸਸ਼ਕਤੀਕਰਨ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਸਥਾਨਕ ਪੇਂਡੂ ਸੰਸਥਾਵਾਂ ਦੇ 31.5 ਲੱਖ ਤੋਂ ਵੱਧ ਚੁਣੇ ਹੋਏ ਨੁਮਾਇੰਦਿਆਂ ਵਿੱਚੋਂ 46 ਪ੍ਰਤੀਸ਼ਤ ਮਹਿਲਾਵਾਂ ਹਨ। ਉਨ੍ਹਾਂ ਮਹਿਲਾਵਾਂ ਨੂੰ ਗ੍ਰਾਮ ਪੰਚਾਇਤਾਂ ਦੇ ਕੰਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਰਾਸ਼ਟਰਪਤੀ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਯਤਨਾਂ ਵਿੱਚ ਉਨ੍ਹਾਂ ਦਾ ਸਾਥ ਦੇਣ।

 

 

ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ ਇੱਥੇ ਕਲਿੱਕ ਕਰੋ। 

*********

ਡੀਐੱਸ/ਐੱਸਐੱਚ


(Release ID: 1917557) Visitor Counter : 149