ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਇੱਕ ਇਤਿਹਾਸਕ ਫੈਸਲੇ ਵਿੱਚ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ (ਡੀਓਪੀਟੀ) ਨੇ ਸਟਾਫ ਸਿਲੈਕਸ਼ਨ ਕਮਿਸ਼ਨ ਮਲਟੀਟਾਸਕਿੰਗ ਸਟਾਫ (ਐੱਸਐੱਸਸੀ ਐੱਮਟੀਐੱਸ) ਪ੍ਰੀਖਿਆ ਅਤੇ ਹਿੰਦੀ ਅਤੇ ਅੰਗ੍ਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਸੀਐੱਚਐੱਸਐੱਲਈ ਪ੍ਰੀਖਿਆ ਕਰਵਾਉਣ ਨੂੰ ਮਨਜ਼ੂਰੀ ਦਿੱਤੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਜ਼ਨ ਅਨੁਸਾਰ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਕਿਸੇ ਨੂੰ ਨੌਕਰੀ ਲਈ ਅਰਜ਼ੀ ਦੇਣ ਦਾ ਬਰਾਬਰ ਮੌਕਾ ਮਿਲੇ ਅਤੇ ਭਾਸ਼ਾ ਦੀ ਰੁਕਾਵਟ ਦੇ ਕਾਰਨ ਕੋਈ ਵੀ ਇਸ ਹੱਕ ਤੋਂ ਵਾਂਝਾ ਨਾ ਰਹੇ ਜਾਂ ਕਿਸੇ ਨੂੰ ਨੁਕਸਾਨ ਨਾ ਹੋਵੇ: ਡਾ. ਜਿਤੇਂਦਰ ਸਿੰਘ
ਪ੍ਰਸ਼ਨ ਪੱਤਰ ਹਿੰਦੀ ਅਤੇ ਅੰਗ੍ਰੇਜ਼ੀ ਤੋਂ ਇਲਾਵਾ ਅਸਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਓਡੀਆ, ਉਰਦੂ, ਪੰਜਾਬੀ, ਮਣੀਪੁਰੀ ਅਤੇ ਕੋਂਕਣੀ ਵਿੱਚ ਸੈੱਟ ਕੀਤੇ ਜਾਣਗੇ
ਇਸ ਫੈਸਲੇ ਦੇ ਨਤੀਜੇ ਵਜੋਂ ਲੱਖਾਂ ਉਮੀਦਵਾਰ ਆਪਣੀ ਮਾਤ ਭਾਸ਼ਾ/ਖੇਤਰੀ ਭਾਸ਼ਾ ਵਿੱਚ ਪ੍ਰੀਖਿਆ ਦੇਣਗੇ ਅਤੇ ਉਨ੍ਹਾਂ ਦੇ ਚੁਣੇ ਜਾਣ ਦੀ ਸੰਭਾਵਨਾ ਬੇਹਤਰ ਹੋਵੇਗੀ
ਹਿੰਦੀ ਅਤੇ ਅੰਗ੍ਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਪਹਿਲੀ ਐੱਮਟੀਐੱਸ 2022 ਪ੍ਰੀਖਿਆ 2 ਮਈ, 2023 ਤੋਂ ਬਾਅਦ ਆਯੋਜਿਤ ਕੀਤੀ ਜਾਵੇਗੀ
Posted On:
18 APR 2023 1:54PM by PIB Chandigarh
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਇੱਕ ਇਤਿਹਾਸਕ ਫੈਸਲੇ ਵਿੱਚ ਪਰਸੋਨਲ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਨੇ ਹਿੰਦੀ ਅਤੇ ਅੰਗ੍ਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਸਟਾਫ ਸਿਲੈਕਸ਼ਨ ਕਮਿਸ਼ਨ ਮਲਟੀਟਾਸਕਿੰਗ (ਗੈਰ-ਤਕਨੀਕੀ) ਸਟਾਫ (ਐੱਸਐੱਸਸੀ ਐੱਮਟੀਐੱਸ) ਪ੍ਰੀਖਿਆ, 2022 ਅਤੇ ਸੀਐੱਚਐੱਸਐੱਲਈ ਪ੍ਰੀਖਿਆ, 2022 ਦੇ ਆਯੋਜਨ ਨੂੰ ਮਨਜ਼ੂਰੀ ਦਿੱਤੀ। ਇਹ ਇਤਿਹਾਸਕ ਫੈਸਲਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪਹਿਲਕਦਮੀ 'ਤੇ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਅਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ।
ਪ੍ਰਸ਼ਨ ਪੱਤਰ ਹਿੰਦੀ ਅਤੇ ਅੰਗ੍ਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਜਿਵੇਂ ਕਿ ਅਸਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਓਡੀਆ, ਉਰਦੂ, ਪੰਜਾਬੀ, ਮਣੀਪੁਰੀ ਅਤੇ ਕੋਂਕਣੀ ਵਿੱਚ ਸੈੱਟ ਕੀਤੇ ਜਾਣਗੇ।
ਇਸ ਫੈਸਲੇ ਦੇ ਨਤੀਜੇ ਵਜੋਂ ਲੱਖਾਂ ਉਮੀਦਵਾਰ ਆਪਣੀ ਮਾਤ ਭਾਸ਼ਾ/ਖੇਤਰੀ ਭਾਸ਼ਾ ਵਿੱਚ ਪ੍ਰੀਖਿਆ ਵਿੱਚ ਹਿੱਸਾ ਲੈਣਗੇ ਅਤੇ ਉਨ੍ਹਾਂ ਦੀ ਚੋਣ ਦੀਆਂ ਸੰਭਾਵਨਾਵਾਂ ਬਿਹਤਰ ਹੋਣਗੀਆਂ।
ਵੱਖ-ਵੱਖ ਰਾਜਾਂ ਵੱਲੋਂ ਅੰਗ੍ਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਹੋਰ ਭਾਸ਼ਾਵਾਂ ਵਿੱਚ ਐੱਸਐੱਸਸੀ ਪ੍ਰੀਖਿਆਵਾਂ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਸਰਕਾਰ ਨੇ ਹੋਰ ਚੀਜ਼ਾਂ (ਕਮਿਸ਼ਨ ਵਲੋਂ ਕਰਵਾਏ ਗਏ ਇਮਤਿਹਾਨਾਂ ਦੀ ਯੋਜਨਾ ਅਤੇ ਸਿਲੇਬਸ ਦੀ ਸਮੀਖਿਆ) ਦੇ ਨਾਲ ਇਸ ਪਹਿਲੂ ਨੂੰ ਵੀ ਦੇਖਣ ਲਈ ਇੱਕ ਮਾਹਰ ਕਮੇਟੀ ਨਿਯੁਕਤ ਕੀਤੀ ਹੈ।
ਮਾਹਰ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਹੋਰ ਗੱਲਾਂ ਦੇ ਨਾਲ-ਨਾਲ ਹੇਠ ਲਿਖੀਆਂ ਗੱਲਾਂ ਦੀ ਸਿਫ਼ਾਰਸ਼ ਕੀਤੀ ਸੀ: “ਐੱਸਐੱਸਸੀ ਦੀਆਂ ਅਸਾਮੀਆਂ, ਖਾਸ ਤੌਰ 'ਤੇ ਗਰੁੱਪ 'ਸੀ' ਦੀਆਂ ਅਸਾਮੀਆਂ ਦਾ ਅਧਿਐਨ ਇਹ ਦਰਸਾਉਂਦਾ ਹੈ ਕਿ ਇਹ ਅਸਾਮੀਆਂ ਸਰਕਾਰ-ਨਾਗਰਿਕ ਆਪਸੀ ਤਾਲਮੇਲ ਵਿੱਚ ਸਭ ਤੋਂ ਅੱਗੇ ਹਨ। ਭਾਰਤ ਇੱਕ ਅਜਿਹਾ ਦੇਸ਼ ਹੋਣ ਦੇ ਨਾਤੇ ਜਿੱਥੇ ਕਈ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ, 12ਵੀਂ ਅਤੇ 10ਵੀਂ ਦੀ ਪ੍ਰੀਖਿਆ ਨੂੰ ਬਹੁ ਭਾਸ਼ਾਵਾਂ ਵਿੱਚ ਕਰਵਾਉਣਾ ਚੰਗਾ ਕਦਮ ਹੋਵੇਗਾ। ਐੱਸਐੱਸਸੀ ਦੇ ਨਾਲ ਸ਼ੁਰੂ ਕਰਨ ਲਈ ਰੇਲਵੇ ਭਰਤੀ ਬੋਰਡ (ਆਰਆਰਬੀ) / ਇੰਸਟੀਟਿਊਟ ਆਵ੍ ਬੈਂਕਿੰਗ ਪਰਸੋਨਲ ਸਿਲੈਕਸ਼ਨ (ਆਈਬੀਪੀਐੱਸ) ਵਲੋਂ ਉਨ੍ਹਾਂ ਦੀਆਂ ਪ੍ਰੀਖਿਆਵਾਂ ਵਿੱਚ ਵਰਤੀਆਂ ਜਾਂਦੀਆਂ 14 ਭਾਸ਼ਾਵਾਂ ਨਾਲ ਸ਼ੁਰੂ ਹੋ ਸਕਦਾ ਹੈ ਅਤੇ ਹੌਲੀ ਹੌਲੀ ਸੰਵਿਧਾਨ ਦੀ ਅਨੁਸੂਚੀ VIII ਵਿੱਚ ਦਰਸਾਈਆਂ ਸਾਰੀਆਂ ਭਾਸ਼ਾਵਾਂ ਨੂੰ ਸ਼ਾਮਲ ਕਰਨ ਲਈ ਵਾਧਾ ਕੀਤਾ ਜਾ ਸਕਦਾ ਹੈ।
ਸਰਕਾਰ ਨੇ ਮਾਹਰ ਕਮੇਟੀ ਦੀ ਇਸ ਸਿਫ਼ਾਰਸ਼ ਨੂੰ ਸਵੀਕਾਰ ਕਰ ਲਿਆ ਅਤੇ ਐੱਸਐੱਸਸੀ ਨੂੰ ਰੂਪ-ਰੇਖਾ ਤਿਆਰ ਕਰਨ ਲਈ ਕਿਹਾ।
ਕਮਿਸ਼ਨ ਦੇ ਨਾਲ ਸ਼ੁਰੂ ਕਰਨ ਲਈ, ਇੰਸਟੀਟਿਊਟ ਆਵ੍ ਬੈਂਕਿੰਗ ਪਰਸੋਨਲ ਸਿਲੈਕਸ਼ਨ (ਆਈਬੀਪੀਐੱਸ) / ਰੇਲਵੇ ਭਰਤੀ ਬੋਰਡਾਂ (ਆਰਆਰਬੀ) ਵਲੋਂ ਵਰਤੀ ਜਾਂਦੀ ਐੱਮਟੀਐੱਸ ਪ੍ਰੀਖਿਆ, 2022 ਅਤੇ ਸੀਐੱਚਐੱਸਐੱਲਈ ਪ੍ਰੀਖਿਆ, 2022 ਨੂੰ 15 ਭਾਸ਼ਾਵਾਂ (13 ਖੇਤਰੀ ਭਾਸ਼ਾਵਾਂ + ਹਿੰਦੀ + ਅੰਗ੍ਰੇਜ਼ੀ) ਵਿੱਚ ਪ੍ਰੀਖਿਆ ਕਰਵਾਉਣ ਦਾ ਫੈਸਲਾ ਕੀਤਾ ਹੈ। ਐੱਮਟੀਐੱਸ ਪ੍ਰੀਖਿਆ ਦਾ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਬਹੁ-ਭਾਸ਼ਾ ਵਿੱਚ ਸੀਐੱਚਐੱਸਐੱਲ ਪ੍ਰੀਖਿਆ ਲਈ ਨੋਟਿਸ ਮਈ-ਜੂਨ 2023 ਵਿੱਚ ਜਾਰੀ ਕੀਤਾ ਜਾਵੇਗਾ।
ਕੇਂਦਰੀ ਪਰਸੋਨਲ , ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਬਾਰੇ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਸੰਵਿਧਾਨ ਦੀ ਅੱਠਵੀਂ ਅਨੁਸੂਚੀ ਵਿੱਚ ਸੂਚੀਬੱਧ ਸਾਰੀਆਂ ਭਾਸ਼ਾਵਾਂ ਨੂੰ ਅੰਤ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐੱਸਐੱਸਸੀ ਲਗਾਤਾਰ ਇਹ ਯਕੀਨੀ ਬਣਾਉਣ ਲਈ ਕੰਮ ਕਰਦਾ ਹੈ ਕਿ ਲੋਕਾਂ ਦੇ ਸਾਰੇ ਵਰਗਾਂ ਨੂੰ ਖੇਤਰੀ ਅਸਮਾਨਤਾਵਾਂ ਨੂੰ ਖਤਮ ਕਰਨ ਅਤੇ ਸੰਵਿਧਾਨ ਦੇ ਸਿਧਾਂਤਾਂ ਨੂੰ ਸਮਝਣ ਦੇ ਨਾਲ-ਨਾਲ ਸਾਡੇ ਦੇਸ਼ ਦੀ ਭਾਸ਼ਾਈ ਵਿਭਿੰਨਤਾ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦੀ ਕਦਰ ਕਰਨ ਲਈ ਸਫਲ ਹੋਣ ਦੇ ਬਰਾਬਰ ਮੌਕੇ ਮਿਲੇ।
ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਇਹ ਯਕੀਨੀ ਬਣਾਉਣ ਦੇ ਵਿਜ਼ਨ ਦੇ ਅਨੁਸਾਰ ਹੈ ਕਿ ਹਰ ਕਿਸੇ ਨੂੰ ਨੌਕਰੀਆਂ ਲਈ ਅਰਜ਼ੀ ਦੇਣ ਦਾ ਬਰਾਬਰ ਮੌਕਾ ਮਿਲੇ ਅਤੇ ਭਾਸ਼ਾ ਦੀ ਰੁਕਾਵਟ ਕਾਰਨ ਕਿਸੇ ਨੂੰ ਵੀ ਅਧਿਕਾਰਾਂ ਤੋਂ ਵਾਂਝਾ ਨਾ ਰਹੇ ਜਾਂ ਕਿਸੇ ਨੂੰ ਨੁਕਸਾਨ ਨਾ ਹੋਵੇ। ਮੰਤਰੀ ਨੇ ਅੱਗੇ ਕਿਹਾ ਕਿ ਇਹ ਕਾਰਵਾਈ ਬਹੁਤ ਸਾਰੇ ਰਾਜਾਂ, ਖਾਸ ਕਰਕੇ ਦੱਖਣੀ ਭਾਰਤ ਦੇ ਉਮੀਦਵਾਰਾਂ ਦੀਆਂ ਲੰਬੇ ਸਮੇਂ ਤੋਂ ਚੱਲੀ ਆ ਰਹੀ ਬੇਨਤੀ ਨੂੰ ਸੰਤੁਸ਼ਟ ਕਰੇਗੀ, ਜੋ ਪਹਿਲਾਂ ਅੰਗ੍ਰੇਜ਼ੀ ਅਤੇ ਹਿੰਦੀ ਵਿੱਚ ਆਯੋਜਿਤ ਕੀਤੀਆਂ ਗਈਆਂ ਸਨ।
ਮੰਤਰੀ ਨੇ ਕਿਹਾ ਕਿ ਐੱਮਟੀਐੱਸ 2022 ਪ੍ਰੀਖਿਆ ਨੋਟਿਸ ਨੂੰ ਖਾਸ ਤੌਰ 'ਤੇ ਦੱਖਣੀ ਭਾਰਤ ਨਾਲ ਸਬੰਧਤ ਉਮੀਦਵਾਰਾਂ ਅਤੇ ਸੋਸ਼ਲ ਮੀਡੀਆ 'ਤੇ ਵੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਬਹੁ-ਭਾਸ਼ਾ ਵਿੱਚ ਪਹਿਲੀ ਪ੍ਰੀਖਿਆ (ਐੱਮਟੀਐੱਸ 2022) ਮਈ 2 ਤੋਂ ਸ਼ੁਰੂ ਹੋਵੇਗੀ।
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਸਥਾਨਕ ਨੌਜਵਾਨਾਂ ਨੂੰ ਆਪਣੀ ਮਾਤ ਭਾਸ਼ਾ ਵਿੱਚ ਪ੍ਰੀਖਿਆ ਦੇਣ ਦੇ ਇਸ ਮੌਕੇ ਦੀ ਵਰਤੋਂ ਕਰਨ ਅਤੇ ਦੇਸ਼ ਦੀ ਸੇਵਾ ਕਰਨ ਵਾਲਾ ਕੈਰੀਅਰ ਬਣਾਉਣ ਲਈ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕਰਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਅਤੇ ਪਰਸੋਨਲ , ਲੋਕ ਸ਼ਿਕਾਇਤਾਂ, ਪੈਨਸ਼ਨਾਂ ਕੇਂਦਰੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਦੀ ਅਗਵਾਈ ਹੇਠ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਖੇਤਰੀ ਭਾਸ਼ਾਵਾਂ ਦੀ ਵਰਤੋਂ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।
************
ਐੱਸਐੱਨਸੀ/ਐੱਸਐੱਮ
(Release ID: 1917913)
Visitor Counter : 68