ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੀ 26ਵੀਂ ਕਨਵੋਕੇਸ਼ਨ ਦੀ ਸ਼ੋਭਾ ਵਧਾਈ


ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਨੂੰ ਇਸ ਖੇਤਰ ਦੇ ਵਾਤਾਵਰਣ ਅਨੁਕੂਲ ਵਿਕਾਸ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ: ਰਾਸ਼ਟਰਪਤੀ ਮੁਰਮੂ

Posted On: 19 APR 2023 5:42PM by PIB Chandigarh

ਭਾਰਤ ਦੀ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (19 ਅਪ੍ਰੈਲ, 2023) ਸ਼ਿਮਲਾ ਵਿੱਚ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੀ 26ਵੀਂ ਕਨਵੋਕੇਸ਼ਨ ਦੀ ਸ਼ੋਭਾ ਵਧਾਈ ਅਤੇ ਉਸ ਨੂੰ ਸੰਬੋਧਨ ਕੀਤਾ।

ਇਸ ਮੌਕੇ ’ਤੇ ਰਾਸ਼ਟਰਪਤੀ ਨੇ ਕਿਹਾ ਕਿ 1970 ਵਿੱਚ ਆਪਣੀ ਸਥਾਪਨਾ ਦੇ ਬਾਅਦ ਤੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਨੇ ਹਾਇਰ ਐਜੂਕੇਸ਼ਨ ਦੇ ਖੇਤਰ ਵਿੱਚ ਇੱਕ ਬਹੁਤ ਪ੍ਰਭਾਵਸ਼ਾਲੀ ਭੂਮਿਕਾ ਨਿਭਾਈ ਹੈ। ਇਸ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨੇ ਕਲਾ, ਮੈਡੀਕਲ, ਨਿਆਂਪਾਲਿਕਾ, ਸਪੋਰਟਸ, ਸਮਾਜ ਸੇਵਾ, ਰਾਜਨੀਤੀ ਅਤੇ ਪ੍ਰਸ਼ਾਸਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਆਪਣੀ ਛਾਪ ਛੱਡੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਜਲਵਾਯੂ ਪੂਰੇ ਵਿਸ਼ਵ ਦੇ ਲੋਕਾਂ ਨੂੰ ਆਕਰਸ਼ਿਤ ਕਰਦੀ ਹੈ। ਹਿਮਾਚਲ ਦਾ ਇਹ ਖੇਤਰ ਜੀਵ-ਜੰਤੂਆਂ ਅਤੇ ਬਨਸਪਤੀਆਂ ਨਾਲ ਸਮ੍ਰਿੱਧ ਹੈ। ਪਰ ਜਲਵਾਯੂ ਪਰਿਵਰਤਨ ਇਸ ਖੇਤਰ ਦੀ ਈਕੋਲੌਜੀ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਰਾਜ ਦੀ ਸਮ੍ਰਿੱਧ ਕੁਦਰਤੀ ਵਿਰਾਸਤ ਦੀ ਸੰਭਾਲ ਕਰਦੇ ਹੋਏ ਟਿਕਾਊ ਵਿਕਾਸ ਦੇ ਟੀਚੇ ਵੱਲ ਮਿਲ ਕੇ ਅੱਗੇ ਵਧਣਾ ਸਮੇਂ ਦੀ ਮੰਗ ਹੈ। ਇਸ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਦਾ ਇਹ ਫ਼ਰਜ਼ ਹੈ ਕਿ ਉਹ ਸਥਾਨਕ ਭਾਈਚਾਰੇ ਦੀ ਜ਼ਰੂਰਤਾਂ ਅਤੇ ਇਸ ਖੇਤਰ ਦੀ ਈਕੋਲੌਜੀ ਨਾਲ ਸਬੰਧਿਤ ਚੁਣੌਤੀਆਂ ਨੂੰ ਧਿਆਨ ਵਿੱਚ ਰੱਖ ਕੇ ਖੋਜ ਅਤੇ ਈਨੋਵੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਨਾਲ ਵਾਤਾਵਰਣ ਅਨੁਕੂਲ ਵਿਕਾਸ ਵਿੱਚ ਆਪਣਾ ਯੋਗਦਾਨ ਦੇਣ।

ਰਾਸ਼ਟਰਪਤੀ ਨੇ ਕਿਹਾ ਕਿ ਵਿਗਿਆਨਿਕ ਦ੍ਰਿਸ਼ਟੀਕੋਣ, ਮਾਨਵਵਾਦ ਅਤੇ ਜਾਂਚ ਅਤੇ ਸੁਧਾਰ ਦੀ ਭਾਵਨਾ ਵਿਕਸਿਤ ਕਰਨਾ ਹਰ ਇੱਕ ਨਾਗਰਿਕ ਦਾ ਬੁਨਿਆਦੀ ਫ਼ਰਜ਼ ਹੈ। ਉਨ੍ਹਾਂ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਕਿਹਾ ਕਿ ਜੀਵਨ ਦੇ ਨਵੇਂ ਪੜਾਅ ਵਿੱਚ ਪ੍ਰਵੇਸ਼ ਕਰਦੇ ਸਮੇਂ ਉਨ੍ਹਾਂ ਨੂੰ ਆਪਣੇ ਵਿਅਕਤੀਗਤ ਟੀਚੀਆਂ ਨੂੰ ਰਾਸ਼ਟਰੀ ਟੀਚੀਆਂ ਨਾਲ ਜੋੜਨਾ ਚਾਹੀਦਾ ਹੈ ਅਤੇ ਆਪਣੇ ਚੁਣੇ ਹੋਏ ਖੇਤਰਾਂ ਵਿੱਚ ਅੱਗੇ ਵਧਦੇ ਹੋਏ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨ ਆਪਣੀ ਪ੍ਰਤਿਭਾ ਦੇ ਬਲ ’ਤੇ ਪੂਰੇ ਵਿਸ਼ਵ ਵਿੱਚ ਆਪਣੀ ਛਾਪ ਛੱਡ ਰਹੇ ਹਨ। ਉਨ੍ਹਾਂ ਵਿੱਚੋਂ ਕਈਆਂ ਨੇ ਸਟਾਰਟਅੱਪਸ ਸਥਾਪਿਤ ਕਰ ਕੇ ਸਫ਼ਲਤਾ ਦੇ ਮਹਾਨ ਉਦਾਹਰਣ ਸਥਾਪਿਤ ਕੀਤੇ ਹਨ। ਈਨੋਵੇਸ਼ਨ, ਸਟਾਰਟਅੱਪਸ ਦਾ ਮੁੱਖ ਤੱਤ ਹੈ। ਉਨ੍ਹਾਂ ਨੇ ਇਸ ’ਤੇ ਆਪਣੀ ਪ੍ਰਸੰਨਤਾ ਵਿਅਕਤ ਕੀਤੀ ਹੈ ਕਿ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਨੇ ਇਨਕਿਊਬੇਸ਼ਨ ਕੇਂਦਰਾਂ ਦੀ ਸਥਾਪਨਾ ਕਰ ਕੇ ਨੌਜਵਾਨਾਂ ਵਿੱਚ ਉੱਦਮਸ਼ੀਲਤਾ ਦੀ ਭਾਵਨਾ ਨੂੰ ਪ੍ਰੋਤਸਾਹਿਤ ਕਰਨ ਵਿੱਚ ਪਹਿਲ ਕੀਤੀ ਹੈ।

ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-

  ***

ਡੀਐੱਸ/ਏਕੇ


(Release ID: 1918256) Visitor Counter : 121