ਰੱਖਿਆ ਮੰਤਰਾਲਾ
ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਕੋਰੋਨਾ ਨਾਲ ਸੰਕ੍ਰਮਿਤ ਹੋਏ, ਉਨ੍ਹਾਂ ਦੀ ਜਾਂਚ ਰਿਪੋਰਟ ਪਾਜ਼ਿਟਿਵ ਆਈ
Posted On:
20 APR 2023 11:54AM by PIB Chandigarh
ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਕੋਰੋਨਾ ਨਾਲ ਸੰਕ੍ਰਮਿਤ ਹੋ ਗਏ ਹਨ, ਉਨ੍ਹਾਂ ਦੀ ਕੋਵਿਡ-19 ਜਾਂਚ ਰਿਪੋਰਟ ਪਾਜ਼ਿਟਿਵ ਆਈ ਹੈ। ਰਕਸ਼ਾ ਮੰਤਰੀ ਦਾ 20 ਅਪ੍ਰੈਲ, 2023 ਨੂੰ ਨਵੀਂ ਦਿੱਲੀ ਵਿੱਚ ਇੰਡੀਅਨ ਏਅਰ ਫੋਰਸ ਕਮਾਂਡਰਾਂ ਦੀ ਇੱਕ ਕਾਨਫਰੰਸ ਵਿੱਚ ਭਾਗ ਲੈਣ ਦਾ ਪ੍ਰੋਗਰਾਮ ਨਿਰਧਾਰਿਤ ਸੀ, ਲੇਕਿਨ ਕੋਵਿਡ ਦੀ ਜਾਂਚ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਹੁਣ ਉਹ ਇਸ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲੈ ਸਕਣਗੇ।
ਰਕਸ਼ਾ ਮੰਤਰੀ ਫਿਲਹਾਲ ਹਲਕੇ ਲੱਛਣਾਂ ਨਾਲ ਹੋਮ ਕੁਆਰੰਟੀਨ ਵਿੱਚ ਹਨ। ਡਾਕਟਰਾਂ ਦੀ ਇੱਕ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ ਹੈ ਅਤੇ ਉਨ੍ਹਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
***********
ਏਬੀਬੀ/ਐੱਸਏਵੀਵੀਵਾਈ
(Release ID: 1918295)