ਯੁਵਾ ਮਾਮਲੇ ਤੇ ਖੇਡ ਮੰਤਰਾਲਾ
ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਮਣੀਪੁਰ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਦੀ ਪ੍ਰਧਾਨਗੀ ਕਰਨਗੇ
Posted On:
23 APR 2023 6:18PM by PIB Chandigarh
ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ (ਐੱਮਵਾਈਏਐੱਸ) ਸ਼੍ਰੀ ਅਨੁਰਾਗ ਸਿੰਘ ਠਾਕੁਰ 24-25 ਅਪ੍ਰੈਲ ਨੂੰ ਇੰਫਾਲ, ਮਣੀਪੁਰ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀਆਂ ਦੇ 2 ਦਿਨਾਂ ‘ਚਿੰਤਨ ਸ਼ਿਵਿਰ’ ਦੀ ਪ੍ਰਧਾਨਗੀ ਕਰਨਗੇ।
ਵਿਭਿੰਨ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਯੁਵਾ ਮਾਮਲੇ ਮੰਤਰਾਲੇ ਤੋਂ 100 ਤੋਂ ਵੱਧ ਸੱਦੇ ਗਏ ਲੋਕਾਂ ਵੱਲੋਂ ਇਸ ਦੋ-ਦਿਨਾਂ ਵਿਲੱਖਣ ਚਿੰਤਨ ਸ਼ਿਵਿਰ ਵਿੱਚ ਸ਼ਾਮਲ ਹੋਣ ਅਤੇ ਰਾਸ਼ਟਰ ਨੂੰ ਫਿੱਟ ਬਣਾਉਣ ਅਤੇ ਭਾਰਤ ਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਖੇਡ ਸ਼ਕਤੀਆਂ ਵਿੱਚੋਂ ਇੱਕ ਬਣਾਉਣ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਦੀ ਉਮੀਦ ਹੈ। ਇਸ ਦੇ ਨਾਲ ਹੀ ਚਿੰਤਨ ਸ਼ਿਵਿਰ ਵਿੱਚ ਨੌਜਵਾਨਾਂ ਨੂੰ ਵਿਭਿੰਨ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਪਿਛਲੇ ਸਾਲ ਜੂਨ 2022 ਵਿੱਚ, ਕੇਂਦਰੀ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਕੇਵੜੀਆ, ਗੁਜਰਾਤ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀਆਂ ਦੀ ਦੋ-ਦਿਨਾਂ ਰਾਸ਼ਟਰੀ ਕਾਨਫਰੰਸ ਦੀ ਪ੍ਰਧਾਨਗੀ ਕੀਤੀ ਸੀ। ਸੈਸ਼ਨ ਦੌਰਾਨ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਖੇਡਾਂ ਨੂੰ ਹੋਰ ਅੱਗੇ ਲਿਜਾਣ ਦੇ ਤਰੀਕਿਆਂ ਅਤੇ ਯੋਜਨਾਵਾਂ 'ਤੇ ਚਰਚਾ ਕੀਤੀ ਸੀ।
********
ਐੱਨਬੀ/ਐੱਸਕੇ/ਯੂਡੀ
(Release ID: 1919029)
Visitor Counter : 114