ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਖੇਲੋ ਇੰਡੀਆ ਪਹਿਲ ਦੇ 5 ਸਾਲ ਪੂਰੇ ਹੋਣ ਦੇ ਅਵਸਰ ‘ਤੇ ਖੇਡ ਪ੍ਰਤਿਭਾਵਾਂ ਨੂੰ ਪ੍ਰੋਤਸਾਹਿਤ ਕਰਨ ਵਿੱਚ ਇਸ ਦੀ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ

Posted On: 22 APR 2023 7:49PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੇਲੋ ਇੰਡੀਆ ਪਹਿਲ ਦੇ 5 ਸਾਲ ਪੂਰੇ ਹੋਣ ਦੇ ਅਵਸਰ ‘ਤੇ ਖੇਡ ਪ੍ਰਤਿਭਾਵਾਂ ਨੂੰ ਪ੍ਰੋਤਸਾਹਿਤ ਕਰਨ ਵਿੱਚ ਇਸ ਦੀ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਖੇਲੋ ਇੰਡੀਆ ਦੇ 5 ਸਾਲ ਪੂਰੇ ਹੋਣ ‘ਤੇ ਅਸੀਂ ਖੇਡ ਪ੍ਰਤਿਭਾਵਾਂ ਨੂੰ ਪ੍ਰੋਤਸਾਹਿਤ ਕਰਨ ਅਤੇ ਖਿਡਾਰੀਆਂ ਦੇ ਅੱਗੇ ਵਧਣ ਦੇ ਲਈ ਉਨ੍ਹਾਂ ਨੂੰ ਇੱਕ ਬੜਾ ਮੰਚ ਪ੍ਰਦਾਨ ਕਰਨ ਵਿੱਚ ਨਿਭਾਈ ਗਈ ਭੂਮਿਕਾ ਦੀ ਅਸੀਂ ਸ਼ਲਾਘਾ ਕਰਦੇ ਹਾਂ। ਸਾਡੀ ਸਰਕਾਰ ਭਾਰਤ ਵਿੱਚ ਖੇਡਾਂ ਨੂੰ ਅੱਗੇ ਵਧਾਉਣ ਦੇ ਲਈ ਆਦਰਸ਼ ਵਾਤਾਵਰਣ ਦਾ ਨਿਰਮਾਣ ਕਰਨਾ ਜਾਰੀ ਰੱਖੇਗੀ।”

***

ਡੀਐੱਸ/ ਟੀਐੱਸ(Release ID: 1919093) Visitor Counter : 90