ਰਾਸ਼ਟਰਪਤੀ ਸਕੱਤਰੇਤ
ਈਦ-ਉਲ-ਫਿਤਰ ਦੀ ਪੂਰਵ ਸੰਧਿਆ ‘ਤੇ ਭਾਰਤ ਦੇ ਰਾਸ਼ਟਰਪਤੀ ਦੀਆਂ ਵਧਾਈਆਂ
Posted On:
21 APR 2023 8:59PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਈਦ-ਉਲ-ਫਿਤਰ ਦੀ ਪੂਰਵ ਸੰਧਿਆ ‘ਤੇ ਸਾਥੀ ਨਾਗਰਿਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।
ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ, ‘ਈਦ-ਉਲ-ਫਿਤਰ ਦੇ ਸ਼ੁਭ ਅਵਸਰ ‘ਤੇ, ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਸਾਰੇ ਨਾਗਰਿਕਾਂ, ਵਿਸ਼ੇਸ਼ ਤੌਰ ‘ਤੇ ਸਾਡੇ ਮੁਸਲਿਮ ਭਾਈਆਂ ਅਤੇ ਭੈਣਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।’
ਈਦ ਰਮਜਾਨ ਦੇ ਪਵਿੱਤਰ ਮਹੀਨੇ ਦੇ ਅੰਤ ਦਾ ਪ੍ਰਤੀਕ ਹੈ। ਇਹ ਪ੍ਰੇਮ, ਕਰੁਣਾ ਅਤੇ ਸਨੇਹ ਦੀਆਂ ਭਾਵਨਾਵਾਂ ਦੇ ਵਿਸਤਾਰ ਦਾ ਤਿਉਹਾਰ ਹੈ। ਈਦ ਸਾਨੂੰ ਏਕਤਾ ਅਤੇ ਆਪਸੀ ਸੁਹਾਰਦ ਦਾ ਸੰਦੇਸ਼ ਦਿੰਦਾ ਹੈ। ਇਹ ਤਿਉਹਾਰ ਸਦਭਾਵ ਦੀ ਭਾਵਨਾ ਨਾਲ ਓਤ-ਪ੍ਰੋਤ ਹੈ ਅਤੇ ਸਾਨੂੰ ਇੱਕ ਸ਼ਾਂਤੀਪੂਰਨ ਅਤੇ ਸਮ੍ਰਿੱਧ ਸਮਾਜ ਬਣਾਉਣ ਦੇ ਲਈ ਪ੍ਰੇਰਿਤ ਕਰਦਾ ਹੈ।
ਆਓ, ਇਸ ਅਵਸਰ ‘ਤੇ ਅਸੀਂ ਸਮਾਜ ਵਿੱਚ ਭਾਈਚਾਰੇ ਅਤੇ ਸਦਭਾਵ ਦੀ ਭਾਵਨਾ ਨੂੰ ਹੁਲਾਰਾ ਦੇਣ ਦਾ ਸੰਕਲਪ ਲਈਏ।”
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ
*****
ਡੀਐੱਸ/ਬੀਐੱਮ
(Release ID: 1919156)