ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ - ਰਾਸ਼ਟਰੀ ਡੇਅਰੀ ਖੋਜ ਸੰਸਥਾ ਦੀ 19ਵੀਂ ਕਨਵੋਕੇਸ਼ਨ ਦੀ ਸ਼ੋਭਾ ਵਧਾਈ


ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ (24 ਅਪ੍ਰੈਲ, 2023) ਕਰਨਾਲ, ਹਰਿਆਣਾ ਵਿਖੇ ਭਾਰਤੀ ਖੇਤੀ ਖੋਜ ਪ੍ਰੀਸ਼ਦ - ਰਾਸ਼ਟਰੀ ਡੇਅਰੀ ਖੋਜ ਸੰਸਥਾ (ਆਈਸੀਏਆਰ-ਐੱਨਡੀਆਰਆਈ) ਦੀ 19ਵੀਂ ਕਨਵੋਕੇਸ਼ਨ ਦੀ ਸ਼ੋਭਾ ਵਧਾਈ ਅਤੇ ਸੰਬੋਧਨ ਕੀਤਾ।

Posted On: 24 APR 2023 1:48PM by PIB Chandigarh

ਇਸ ਮੌਕੇ 'ਤੇ ਬੋਲਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਡੇਅਰੀ ਉਦਯੋਗ ਸਾਡੇ ਦੇਸ਼ ਦੀ ਖੁਰਾਕ ਅਤੇ ਪੌਸ਼ਟਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਡੇਅਰੀ ਖੇਤਰ ਵੀ ਦੇਸ਼ ਦੇ ਜੀਡੀਪੀ ਵਿੱਚ ਲਗਭਗ 5 ਪ੍ਰਤੀਸ਼ਤ ਯੋਗਦਾਨ ਪਾਉਂਦਾ ਹੈ ਅਤੇ ਭਾਰਤ ਵਿੱਚ ਲਗਭਗ 8 ਕਰੋੜ ਪਰਿਵਾਰਾਂ ਨੂੰ ਰੋਜ਼ੀ-ਰੋਟੀ ਪ੍ਰਦਾਨ ਕਰਦਾ ਹੈ। ਇਸ ਲਈਐੱਨਡੀਆਰਆਈ ਵਰਗੀਆਂ ਸੰਸਥਾਵਾਂ ਦੀ ਦੇਸ਼ ਦੇ ਸਮਾਵੇਸ਼ੀ ਵਿਕਾਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਗਾਵਾਂ ਅਤੇ ਹੋਰ ਪਸ਼ੂ ਭਾਰਤੀ ਸਮਾਜ ਅਤੇ ਪਰੰਪਰਾਵਾਂ ਦਾ ਅਨਿੱਖੜਵਾਂ ਅੰਗ ਰਹੇ ਹਨ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਐੱਨਡੀਆਰਆਈ ਨੇ ਜ਼ਿਆਦਾ ਦੁੱਧ ਦੇਣ ਵਾਲੀਆਂ ਮੱਝਾਂ ਅਤੇ ਗਾਵਾਂ ਦੇ ਕਲੋਨ ਤਿਆਰ ਕਰਨ ਲਈ ਟੈਕਨੋਲੋਜੀ ਵਿਕਸਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਸ਼ੂਆਂ ਦੀ ਦੁੱਧ ਉਤਪਾਦਨ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਰਾਸ਼ਟਰਪਤੀ ਨੇ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਹਮੇਸ਼ਾ ਭਾਰਤੀ ਭੋਜਨ ਅਤੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੇ ਹਨ। ਭਾਰਤ ਦੁਨੀਆ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਹੈ। ਪਰਅਸੀਂ ਦੁੱਧ ਉਤਪਾਦਾਂ ਦੀ ਵਧਦੀ ਮੰਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਾਂ। ਇਸ ਤੋਂ ਇਲਾਵਾ ਡੇਅਰੀ ਸੈਕਟਰ ਨੂੰ ਵੀ ਚੰਗੀ ਗੁਣਵੱਤਾ ਵਾਲੇ ਚਾਰੇ ਦੀ ਉਪਲਬਧਤਾਜਲਵਾਯੂ ਪਰਿਵਰਤਨ ਕਾਰਨ ਮੌਸਮ ਵਿੱਚ ਬਦਲਾਅ ਅਤੇ ਪਸ਼ੂਆਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁੱਧ ਉਤਪਾਦਨ ਅਤੇ ਡੇਅਰੀ ਫਾਰਮਿੰਗ ਨੂੰ ਟਿਕਾਊ ਬਣਾਉਣਾ ਸਾਡੇ ਸਾਹਮਣੇ ਇੱਕ ਚੁਣੌਤੀ ਹੈ। ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਪਸ਼ੂਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਤਾਵਰਨ ਅਨੁਕੂਲ ਅਤੇ ਜਲਵਾਯੂ ਅਨੁਕੂਲ ਤਕਨੀਕਾਂ ਨੂੰ ਅਪਣਾ ਕੇ ਡੇਅਰੀ ਉਦਯੋਗ ਦਾ ਵਿਕਾਸ ਕਰੀਏ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਐੱਨਡੀਆਰਆਈ ਡੇਅਰੀ ਫਾਰਮਾਂ ਤੋਂ ਗ੍ਰੀਨਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਲਈ ਵੱਖ-ਵੱਖ ਤਕਨੀਕਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਸ ਦੇ ਨਾਲ ਹੀ ਐੱਨਡੀਆਰਆਈ ਬਾਇਓਗੈਸ ਉਤਪਾਦਨ ਵਰਗੀ ਸਵੱਛ ਊਰਜਾ 'ਤੇ ਵੀ ਜ਼ੋਰ ਦੇ ਰਿਹਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਵਿੱਚ ਡੇਅਰੀ ਉਦਯੋਗ ਦੇ ਪ੍ਰਬੰਧਨ ਵਿੱਚ ਮਹਿਲਾਵਾਂ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਇਹ ਖੇਤਰ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਸਿੱਖਿਆਸਿਖਲਾਈ ਅਤੇ ਹੁਨਰ ਵਿਕਾਸ ਵਿੱਚ ਹੋਰ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ। ਮਹਿਲਾਵਾਂ ਨੂੰ ਡੇਅਰੀ ਸੈਕਟਰ ਵਿੱਚ ਉੱਦਮ ਸਥਾਪਤ ਕਰਨ ਲਈ ਆਸਾਨ ਕਰਜ਼ੇ ਅਤੇ ਬਜ਼ਾਰ ਤੱਕ ਪਹੁੰਚ ਵੀ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।

ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -

**********

ਡੀਐੱਸ/ਏਕੇ



(Release ID: 1919221) Visitor Counter : 119