ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
प्रविष्टि तिथि:
25 APR 2023 9:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਇੱਕ ਟਵੀਟ ਥ੍ਰੈੱਡ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
“ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਤੋਂ ਬੇਹਦ ਦੁਖੀ ਹਾਂ। ਉਹ ਭਾਰਤੀ ਰਾਜਨੀਤੀ ਦੀ ਇੱਕ ਮਹਾਨ ਹਸਤੀ ਸਨ, ਅਤੇ ਇੱਕ ਮਹੱਤਵਪੂਰਨ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਦੇ ਲਈ ਬਹੁਤ ਯੋਗਦਾਨ ਦਿੱਤਾ। ਉਨ੍ਹਾਂ ਨੇ ਪੰਜਾਬ ਦੀ ਪ੍ਰਗਤੀ ਦੇ ਲਈ ਅਥੱਕ ਮਿਹਨਤ ਕੀਤੀ ਅਤੇ ਕਠਿਨ ਸਮੇਂ ਵਿੱਚ ਰਾਜ ਨੂੰ ਸਹਾਰਾ ਦਿੱਤਾ।
ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਦਾ ਅਕਾਲ ਚਲਾਣਾ ਮੇਰੇ ਲਈ ਵਿਅਕਤੀਗਤ ਘਾਟਾ ਹੈ। ਉਨ੍ਹਾਂ ਦੇ ਨਾਲ ਕਈ ਦਹਾਕਿਆਂ ਤੱਕ ਮੇਰਾ ਨਿਕਟ ਸੰਪਰਕ ਰਿਹਾ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਮੈਨੂੰ ਉਨ੍ਹਾਂ ਦੇ ਨਾਲ ਕਈ ਗੱਲਬਾਤਾਂ ਯਾਦ ਆਉਂਦੀਆਂ ਹਨ, ਜਿਸ ਵਿੱਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਪੱਸ਼ਟ ਰੂਪ ਨਾਲ ਦਿਖਾਈ ਦਿੰਦੇ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ।”
(रिलीज़ आईडी: 1919734)
आगंतुक पटल : 169
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam