ਗ੍ਰਹਿ ਮੰਤਰਾਲਾ
azadi ka amrit mahotsav

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਸ਼ਰਧਾ ਵਜੋਂ 26 ਅਤੇ 27 ਅਪ੍ਰੈਲ ਨੂੰ ਦੋ ਦਿਨਾ ਰਾਜਸੀ ਸੋਗ ਦਾ ਐਲਾਨ

प्रविष्टि तिथि: 25 APR 2023 11:20PM by PIB Chandigarh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਪਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ 2023 ਨੂੰ ਦੇਹਾਂਤ ਹੋ ਗਿਆ ਸੀ। ਮਰਹੂਮ ਹਸਤੀ ਦੇ ਸ਼ਰਧਾ ਵਜੋਂ, ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ 26 ਅਤੇ 27 ਅਪ੍ਰੈਲ, 2023 ਨੂੰ ਸਮੁੱਚੇ ਭਾਰਤ ਵਿੱਚ ਦੋ ਦਿਨਾ ਰਾਜਕੀ ਸੋਗ ਰਹੇਗਾ।

ਸੋਗ ਦੇ ਦਿਨਾਂ ਦੌਰਾਨ, ਉਨ੍ਹਾਂ ਸਾਰੀਆਂ ਇਮਾਰਤਾਂ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ, ਜਿੱਥੇ ਰਾਸ਼ਟਰੀ ਝੰਡਾ ਨਿਯਮਤ ਤੌਰ 'ਤੇ ਲਹਿਰਾਇਆ ਜਾਂਦਾ ਹੈ ਅਤੇ ਇਨ੍ਹਾਂ ਦੋ ਦਿਨਾਂ ਦੌਰਾਨ ਕੋਈ ਵੀ ਅਧਿਕਾਰਤ ਮਨੋਰੰਜਨ ਸਮਾਰੋਹ ਨਹੀਂ ਕੀਤਾ ਜਾਵੇਗਾ।

*****

ਆਰਕੇ/ਏਵਾਈ/ਏਕੇਐੱਸ/ਏਐੱਸ 


(रिलीज़ आईडी: 1919956) आगंतुक पटल : 194
इस विज्ञप्ति को इन भाषाओं में पढ़ें: English , Urdu , हिन्दी