ਕਿਰਤ ਤੇ ਰੋਜ਼ਗਾਰ ਮੰਤਰਾਲਾ

ਈਪੀਐੱਫਓ ਨੇ ਵੱਧ ਤਨਖ਼ਾਹਾਂ 'ਤੇ ਪੈਨਸ਼ਨ ਸਬੰਧੀ ਅਰਜ਼ੀਆਂ ਦਾਇਰ ਕਰਨ ਦੀ ਮਿਤੀ ਵਧਾਈ

Posted On: 02 MAY 2023 9:09PM by PIB Chandigarh

ਈਪੀਐੱਫਓ ਨੇ ਮਾਨਯੋਗ ਸੁਪਰੀਮ ਕੋਰਟ ਦੇ ਹੁਕਮ ਮਿਤੀ 04.11.2022 ਦੇ ਅਨੁਸਾਰ ਪੈਨਸ਼ਨਰਾਂ/ਮੈਂਬਰਾਂ ਤੋਂ ਵਿਕਲਪ / ਸੰਯੁਕਤ ਵਿਕਲਪ ਦੀ ਪ੍ਰਮਾਣਿਕਤਾ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਵਿਵਸਥਾ ਕੀਤੀ ਹੈ। ਇਸ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਆਨਲਾਈਨ ਸਹੂਲਤ ਉਪਲਬਧ ਕਰਵਾਈ ਗਈ ਹੈ। ਹੁਣ ਤੱਕ 12 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਆਨਲਾਈਨ ਸਹੂਲਤ 03.05.2023 ਤੱਕ ਹੀ ਉਪਲਬਧ ਰਹਿਣੀ ਸੀ।

ਇਸ ਦੌਰਾਨ, ਸਮਾਂ ਵਧਾਉਣ ਲਈ ਵੱਖ-ਵੱਖ ਹਲਕਿਆਂ ਤੋਂ ਕਈ ਬੇਨਤੀਆਂ ਪ੍ਰਾਪਤ ਹੋਈਆਂ ਹਨ। ਇਸ ਮੁੱਦੇ 'ਤੇ ਵਿਚਾਰ ਕੀਤਾ ਗਿਆ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਹੋਰ ਸਮਾਂ ਪ੍ਰਦਾਨ ਕਰਨ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਆਪਣੀਆਂ ਅਰਜ਼ੀਆਂ ਦਾਇਰ ਕਰਨ ਦੇ ਯੋਗ ਬਣਾਉਣ ਲਈ, ਅਰਜ਼ੀਆਂ ਦਾਖਲ ਕਰਨ ਦੀ ਸਮਾਂ ਸੀਮਾ ਹੁਣ 26 ਜੂਨ, 2023 ਤੱਕ ਹੋਵੇਗੀ।

ਪੈਨਸ਼ਨਰਾਂ/ਮੈਂਬਰਾਂ ਨੂੰ ਸਹੂਲਤ ਦੇਣ ਅਤੇ ਉਨ੍ਹਾਂ ਨੂੰ ਢੁਕਵੇਂ ਮੌਕੇ ਪ੍ਰਦਾਨ ਕਰਨ ਲਈ ਸਮਾਂ-ਸੀਮਾ ਵਧਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਮੁਸ਼ਕਲ ਨੂੰ ਦੂਰ ਕੀਤਾ ਜਾ ਸਕੇ। ਮੁਲਾਜ਼ਮਾਂ, ਮਾਲਕਾਂ ਅਤੇ ਉਨ੍ਹਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਮਿਲੀਆਂ ਵੱਖ-ਵੱਖ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਮਗਰੋਂ ਇਹ ਫੈਸਲਾ ਕੀਤਾ ਗਿਆ ਹੈ।

*****

ਐੱਮਜੇਪੀਐੱਸ 



(Release ID: 1921763) Visitor Counter : 209


Read this release in: English , Urdu , Hindi , Telugu