ਰੱਖਿਆ ਮੰਤਰਾਲਾ

ਰਕਸ਼ਾ ਮੰਤਰੀ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਆਰਮੀ ਬੇਸ ਕੈਂਪ ਦਾ ਦੌਰਾ ਕੀਤਾ; ਸਰਹੱਦ 'ਤੇ ਰੱਖਿਆ ਤਿਆਰੀਆਂ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ

Posted On: 06 MAY 2023 5:42PM by PIB Chandigarh

ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ 06 ਮਈ, 2023 ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਸਥਿਤ ਆਰਮੀ ਬੇਸ ਕੈਂਪ ਦੇ ਦੌਰੇ ਦੌਰਾਨ ਭਾਰਤੀ ਫੌਜ ਦੀ ਸੰਚਾਲਨ ਤਿਆਰੀ ਅਤੇ ਸਰਹੱਦ 'ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਸਮੀਖਿਆ ਮੀਟਿੰਗ ਦੌਰਾਨ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਅਤੇ ਉੱਤਰੀ ਕਮਾਨ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਮੌਜੂਦ ਸਨ।

ਰਕਸ਼ਾ ਮੰਤਰੀ ਨੇ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਚੁਣੌਤੀਪੂਰਨ ਸਥਿਤੀਆਂ ਵਿੱਚ ਕੰਮ ਕਰਦੇ ਹੋਏ ਉਨ੍ਹਾਂ ਦੀ ਬਹਾਦਰੀ ਅਤੇ ਜੋਸ਼ ਦੀ ਤਾਰੀਫ਼ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁਸ਼ਕਿਲ ਖੇਤਰਾਂ ਵਿੱਚ ਭਾਰਤੀ ਫੌਜ ਦੇ ਜਵਾਨਾਂ ਦੇ ਬੇਮਿਸਾਲ ਸਾਹਸ, ਵਚਨਬੱਧਤਾ ਅਤੇ ਨਿਰੰਤਰ ਚੌਕਸੀ ਕਾਰਨ ਰਾਸ਼ਟਰ ਸੁਰੱਖਿਅਤ ਮਹਿਸੂਸ ਕਰਦਾ ਹੈ। ਰਕਸ਼ਾ ਮੰਤਰੀ ਨੇ ਉਨ੍ਹਾਂ ਨੂੰ ਇਸੇ ਲਗਨ ਅਤੇ ਬਹਾਦਰੀ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਦੇਸ਼ ਦੇ ਲੋਕ ਹਮੇਸ਼ਾ ਹਥਿਆਰਬੰਦ ਸੈਨਾਵਾਂ ਦੇ ਨਾਲ ਹਨ।

  ਸ਼੍ਰੀ ਰਾਜਨਾਥ ਸਿੰਘ ਨੇ 05 ਮਈ, 2023 ਨੂੰ ਰਾਜੌਰੀ ਵਿੱਚ ਰਾਸ਼ਟਰ ਦੀ ਸੇਵਾ ਵਿੱਚ ਸਰਵਉੱਚ ਬਲੀਦਾਨ ਦੇਣ ਵਾਲੇ ਬਹਾਦਰ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

https://static.pib.gov.in/WriteReadData/userfiles/image/PIC7IZZO.jpg

 ****

ਏਬੀਬੀ/ਸੈਵੀ



(Release ID: 1922408) Visitor Counter : 75