ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪੀੜਿਤਾਂ ਦੇ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ
Posted On:
09 MAY 2023 11:39AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਖਰਗੋਨ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਸੋਗ-ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਹਰ ਸੰਭਵ ਮਦਦ ਵਿੱਚ ਜੁਟਿਆ ਹੋਇਆ ਹੈ: ਪ੍ਰਧਾਨ ਮੰਤਰੀ।”
“ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਬੱਸ ਦੁਰਘਟਨਾ ਵਿੱਚ ਮ੍ਰਿਤਕ ਹਰੇਕ ਵਿਅਕਤੀ ਦੇ ਨੇੜਲੇ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
************
ਡੀਐੱਸ/ਐੱਸਐੱਚ
(Release ID: 1922980)
Visitor Counter : 140
Read this release in:
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam