ਵਣਜ ਤੇ ਉਦਯੋਗ ਮੰਤਰਾਲਾ

ਵਪਾਰ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਕੈਨੇਡੀਅਨ ਕਾਰੋਬਾਰੀਆਂ ਨੂੰ ਭਾਰਤੀ ਅਰਥਵਿਵਸਥਾ ਦੇ ਵਿਕਾਸ ਦੀ ਯਾਤਰਾ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ


ਵਸਤੂਆਂ ਅਤੇ ਸੇਵਾਵਾਂ ਦੀ ਉੱਚ ਗੁਣਵੱਤਾ ਮਿਆਰਾਂ ’ਤੇ ਹੀ ਨਹੀਂ, ਬਲਕਿ ਵਸਤੂਆਂ ਅਤ ਸੇਵਾਵਾਂ ਦੀ ਉੱਚ ਗੁਣਵੱਤਾ ਵਾਲੀ ਡਿਲੀਵਰੀ ’ਤੇ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ: ਵਪਾਰ ਅਤੇ ਉਦਯੋਗ ਮੰਤਰੀ ਸ਼੍ਰੀ ਗੋਇਲ

ਕੈਨੇਡੀਅਨ ਕਾਰੋਬਾਰ ਭਾਰਤੀ ਅਰਥਵਿਵਸਤਾ ਦੇ ਸੁਰੱਖਿਅਤ ਅਤੇ ਅਨੁਕੂਲ ਕਾਰੋਬਾਰੀ ਮਾਹੌਲ ਵਿੱਚ ਸਮ੍ਰਿੱਧ ਹੋ ਸਕਦੇ ਹਨ: ਸ਼੍ਰੀ ਗੋਇਲ

ਸ਼੍ਰੀ ਗੋਇਲ ਨੇ ਸ਼੍ਰੀਮਤੀ ਐਨਜੀ ਦੀ ਉਨ੍ਹਾਂ ਦੀ ਅਗਵਾਈ ਅਤੇ ਕੈਨੇਡਾ ਅਤੇ ਭਾਰਤ ਦੀ ਸਾਂਝੇਦਾਰੀ ਨੂੰ ਅਗਲੇ ਪੱਧਰ ਤੱਕ ਲੈ ਜਾਣ ਵਿੱਚ ਹਿੱਸੇਦਾਰੀ ਲਈ ਪ੍ਰਸ਼ੰਸਾ ਕੀਤੀ

Posted On: 10 MAY 2023 8:23PM by PIB Chandigarh

ਭਾਰਤ ਸਰਕਾਰ ਦੇ ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਟੈਕਸਟਾਈਲ ਮੰਤਰੀ, ਸ਼੍ਰੀ ਪੀਯੂਸ਼ ਗੋਇਲ ਨੇ ਕੈਨੇਡਾ ਦੇ ਕਾਰੋਬਾਰੀਆਂ ਨੂੰ ਭਾਰਤੀ ਅਰਥਵਿਵਸਥਾ ਦੇ ਵਿਕਾਸ ਦੀ ਯਾਤਰਾ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ, ਜਿਸ ਦਾ ਉਦੇਸ਼ ਪਿਰਾਮਿਡ ਦੇ ਹੇਠਲੇ ਹਿੱਸੇ ਵਿੱਚ ਮੌਜੂਦ ਮਹਿਲਾਵਾਂ ਅਤੇ ਪੁਰਸ਼ਾਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਉਣਾ ਹੈ। ਸ਼੍ਰੀ ਗੋਇਲ ਨੇ ਕਲ੍ਹੱ ਕੈਨੇਡਾ ਦੇ ਟੋਰਾਂਟੋ ਵਿੱਚ ਭਾਰਤੀ ਅਤੇ ਕੈਨੇਡੀਅਨ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਦੀ ਗੋਲਮੇਜ਼ ਮੀਟਿੰਗ ਦੌਰਾਨ ਇਹ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਭਾਰਤ ਨਾ ਸਿਰਫ਼ ਵਸਤੂਆਂ ਅਤੇ ਸੇਵਾਵਾਂ ਵਿੱਚ ਉੱਚ ਗੁਣਵੱਤਾ ਮਿਆਰਾਂ ’ਤੇ ਧਿਆਨ ਦੇ ਰਿਹਾ ਹੈ ਬਲਕਿ ਵਸਤੂਆਂ ਅਤੇ ਸੇਵਾਵਾਂ ਦੀ ਉੱਚ ਗੁਣਵੱਤਾ ਵਾਲੀ ਡਿਲੀਵਰੀ ’ਤੇ ਵੀ ਧਿਆਨ ਕੇਂਦ੍ਰਿਤ ਕਰ ਰਿਹਾ ਹੈ। ਮੰਤਰੀ ਮਹੋਦਯ ਨੇ ਕਿਹਾ ਕਿ ਉੱਚ ਗੁਣਵੱਤਾ ’ਤੇ ਧਿਆਨ ਕੈਨੇਡਾ ਦੇ ਕਾਰੋਬਾਰੀਆਂ ਅਤੇ ਉਨ੍ਹਾਂ ਦੇ  ਨਿਵੇਸ਼ ਨੂੰ ਆਕਰਸ਼ਿਤ ਕਰਨ ਦੀ ਜ਼ਰੂਰੀ ਹੈ।

 

 

ਸ਼੍ਰੀ ਗੋਇਲ ਨੇ ਕਿਹਾ ਕਿ ਕੈਨੇਡਾ ਵਿੱਚ ਵਿਕਾਸ ਵੱਡੇ ਬਾਜ਼ਾਰਾਂ ਵਿੱਚ ਪੁੰਜੀ, ਇਨੋਵੇਸ਼ਨ, ਨਵੀਆਂ ਟੈਕਨੋਲੋਜੀਆਂ ਅਤੇ ਖੋਜ ਅਤੇ ਵਿਕਾਸ (ਆਰਐਂਡਡੀ) ਦੇ ਮਹੱਤਵਪੂਰਣ ਸਮੂਹ ਦੇ ਉਪਯੋਗ ਨਾਲ ਸੰਚਾਲਿਤ ਹੋਵੇਗਾ ਅਤੇ ਵੱਡੇ ਪੈਮਾਨੇ ਦੀਆਂ ਅਰਥਵਿਵਸਥਾਵਾਂ ਵਿੱਚ ਆਪਣੀ ਪਹੁੰਚ ਸੁਨਿਸ਼ਚਿਤ ਕਰਨ ਅਤੇ ਉਤਪਾਦਾਂ ਨੂੰ ਕਿਫ਼ਾਇਤੀ ਬਣਾਉਣ ਵਿੱਚ ਸਹਾਇਤਾ ਮਿਲੇਗੀ। ਮੰਤਰੀ ਮਹੋਦਯ ਨੇ ਕਿਹਾ ਕਿ ਕੈਨੇਡਾ ਦੇ ਕਾਰੋਬਾਰ ਭਾਰਤੀ ਅਰਵਿਵਸਥਾ ਦੇ ਸੁਰੱਖਿਅਤ ਅਤੇ ਅਨੁਕੂਲ ਕਾਰੋਬਾਰੀ ਮਾਹੌਲ ਵਿੱਚ ਸਮ੍ਰਿੱਧ ਹੋ ਸਕਦੇ ਹਨ।

ਸ਼੍ਰੀ ਗੋਇਲ ਨੇ ਕੈਨੇਡਾ ਸਰਕਾਰ ਦੀ ਅੰਤਰਰਾਸ਼ਟਰੀ ਵਪਾਰ ਮੰਤਰੀ, ਨਿਰਯਾਤ ਸੰਸ਼ੋਧਨ, ਛੋਟੇ ਉਦਯੋਗ ਅਤੇ ਆਰਥਿਕ ਵਿਕਾਸ ਮੰਤਰੀ ਮਾਨਯੋਗ ਮੈਰੀ ਐਨਜੀ ਦੀ ਉਨ੍ਹਾਂ ਦੀ ਅਗਵਾਈ ਅਤੇ ਕੈਨੇਡਾ ਅਤੇ ਭਾਰਤ ਦੀ ਸਾਂਝੇਦਾਰੀ ਨੂੰ ਅਗਲੇ ਪੱਧਰ ਤੱਕ ਲੈ ਜਾਣ ਵਿੱਚ ਹਿੱਸੇਦਾਰੀ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ  ਭਾਰਤ-ਕੈਨੇਡਾ ਵਿਆਪਕ ਆਰਥਿਕ ਸਾਂਝੇਦਾਰੀ ਸਮਝੌਤੇ (ਸੀਈਪੀਏ) ਗੱਲਬਾਤ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਇੱਕ ਪਰਿਵਰਤਨਸ਼ੀਲ ਕਦਮ ਵਜੋਂ ਸ਼ੁਰੂਆਤੀ ਪ੍ਰਗਤੀ ਵਪਾਰ ਸਮਝੌਤੇ (ਈਪੀਟੀਏ) ਲਈ ਗੱਲਬਾਤ ਦੀ ਗਤੀ ਵਿੱਚ ਵਾਧਾ ਕਰਨ ਦੀ ਸ਼ਲਾਘਾ ਕੀਤੀ। ਮੰਤਰੀ ਮਹੋਦਯ ਨੇ ਦੋਵਾਂ ਦੇਸ਼ਾਂ ਦੀ ਗੱਲਬਾਤ ਕਰਨ ਵਾਲਿਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਭਵਿੱਖ ਵਿੱਚ ਸਮਝੌਤੇ ਦੇ ਵੱਡੇ ਨਤੀਜਿਆਂ ’ਤੇ ਉਨ੍ਹਾਂ ਦਾ ਧਿਆਨ ਦੇਣ ਦੀ ਵੀ ਸ਼ਲਾਘਾ ਕੀਤੀ।

 

ਮੰਤਰੀ ਮਹੋਦਯ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਦਰਮਿਆਨ ਸਾਂਝੇਦਾਰੀ ਵਿੱਚ ਬਹੁਤ ਸੰਭਾਵਨਾਵਾਂ ਮੌਜੂਦ ਹਨ ਕਿਉਂਕਿ ਉਹ ਸਭ ਤੋਂ ਤੇਜ਼ੀ ਨਾਲ ਵਧਣ ਵਾਲੀਆਂ ਵੱਡੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਬਣੀ ਰਹੇਗੀ। ਸ਼੍ਰੀ ਪੀਯੂਸ਼ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਵਿੱਚ ਭਾਰਤ ਦੀ ਵਿਆਪਕ ਆਰਥਿਕ ਬੁਨਿਆਦ ਆਪਣੇ ਸਿਖਰ ’ਤੇ ਹੈ।

ਸ਼੍ਰੀ ਗੋਇਲ ਨੇ ਕਿਹਾ ਕਿ ਭਾਰਤ ਤੇਲ ਅਧਾਰਿਤ ਅਰਥਵਿਵਸਥਾ ਨਹੀਂ ਹੈ ਅਤੇ ਇਹ ਦੁਨੀਆ ਭਰ ਵਿੱਚ ਉਭਰਦੀ ਚੁਣੌਤੀਆਂ ਦੇ ਬਾਵਜੂਦ ਸਮ੍ਰਿੱਧ ਹੋ ਸਕਦਾ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਪਿਛਲੇ 9 ਵਰ੍ਹਿਆਂ ਵਿੱਚ ਭਾਰਤ ਵਿੱਚ ਮਹਿੰਗਾਈ ਨਿਯੰਤਰਣ ਵਿੱਚ ਰਹੀ ਹੈ। ਉਨ੍ਹਾਂ ਨੇ ਭਾਰਤ ਦੇ ਵਿਸ਼ਾਲ ਵਿਦੇਸ਼ੀ ਮੁਦਰਾ ਭੰਡਾਰ ਅਤੇ ਵਿੱਤੀ ਵਰ੍ਹੇ 2022-23 ਵਿੱਚ ਭਾਰਤ ਦੇ ਕੁੱਲ੍ਹ ਨਿਰਯਾਤ ਵਿੱਚ ਲਗਭਗ 500 ਬਿਲੀਅਨ ਅਮਰੀਕੀ ਡਾਲਰ ਤੋਂ ਵਧ ਕੇ 770 ਬਿਲੀਅਨ ਅਮਰੀਕੀ ਡਾਲਰ ਤੱਕ ਪਹੁੰਚਣ ਦੇ ਮਹੱਤਵਪੂਰਣ  ਵਾਧੇ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਰ੍ਹੇ 2030 ਤੱਕ 2 ਟ੍ਰਿਲਿਅਨ ਅਮਰੀਕੀ ਡਾਲਰ ਦੇ ਓਵਰਆਲ ਐਕਸਪੋਰਟ ਟੀਚੇ ਨੂੰ ਪ੍ਰਾਪਤ ਕਰਨ ਦੇ ਟੀਚੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਇੱਕ ਅਭਿਲਾਸ਼ੀ ਟੀਚਾ ਹੈ ਪਰ ਅਰਥਵਿਵਸਥਾ ਦੇ ਤੇਜ਼ ਵਾਧੇ ਨੂੰ ਦੇਖਦੇ ਹੋਏ ਇਸ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।

 

ਸ਼੍ਰੀ ਪੀਯੂਸ਼ ਗੋਇਲ ਨੇ ਕਿਹਾ ਕਿ ਬਹਰਤ ਅਤੇ ਕੈਨੇਡਾ, ਦੋਵਾਂ ਦੇਸ਼ਾਂ ਦੀਆਂ ਅਰਥਵਿਵਸਥਾਵਾਂ ਇੱਕ-ਦੂਸਰੇ ਦੀਆਂ ਪੂਰਕ ਹਨ ਅਤੇ ਦੋਵਾਂ ਦੇ ਵਿੱਚ ਜ਼ਿਆਦਾ ਟਕਰਾਅ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਨਿਸ਼ਚਿਤ ਤੌਰ ’ਤੇ ਕੁਝ ਮੁਕਾਬਲਾ ਹੈ ਲੇਕਿਨ ਦੋਵਾਂ ਅਰਥਵਿਵਸਥਾਵਾਂ ਵਿਚਾਲੇ ਹਿੱਤਾਂ ਦਾ ਕੋਈ ਟਕਰਾਅ ਨਹੀਂ ਹੈ। ਮੰਤਰੀ ਮਹੋਦਯ ਨੇ ਕਿਹਾ ਕਿ ਕੈਨੇਡਾ ਆਪਣੇ ਵਿਸ਼ਾਲ ਭੰਡਾਰ ਅਤੇ ਨਿਵੇਸ਼ ਨੂੰ ਦੇਖਦੇ ਹੋਏ ਕੁਦਰਤੀ ਸਰੋਤਾਂ ’ਤੇ ਧਿਆਨ ਕੇਂਦ੍ਰਿਤ ਕਰ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਤਪਾਦਨ ਖੇਤਰ ਦੀ ਤੁਲਨਾ ਵਿੱਚ ਸੇਵਾ ਖੇਤਰ ਵਿੱਚ ਕੈਨੇਡਾ ਦੀ ਜ਼ਿਆਦਾ ਦਿਲਚਸਪੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਦੇਸ਼ ਦੀਆਂ ਕੁਝ ਖਾਸ ਸ਼ਕਤੀਆਂ ਹੁੰਦੀਆਂ ਹਨ ਅਤੇ ਭਾਰਤ ਲਈ ਨਿਵੇਸ਼ ਯੋਗ ਸਰਪਲੱਸ ਪ੍ਰਬੰਧਨ ਅਤੇ ਤਕਨੀਕੀ ਪ੍ਰਤਿਭਾ ਅਤੇ ਕੌਸ਼ਲ ਦਾ ਸਮੂਹ ਮੌਜੂਦ ਹੈ। ਸ਼੍ਰੀ ਗੋਇਲ ਨੇ ਭਾਰਤ ਦੀ ਯੁਵਾ ਜਨਸੰਖਿਆ ਅਤੇ ਅੱਜ ਦੁਨੀਆ ਵਿੱਚ ਕਿੱਥੇ ਵੀ ਸਭ ਤੋਂ ਅਧਿਕ ਸੰਖਿਆ ਵਿੱਚ ‘ਵਿਗਿਆਨ, ਟੈਕਨੋਲੋਜੀ, ਇੰਜੀਨੀਅਰਿੰਗ ਅਤੇ ਗਣਿਤ’ (ਐੱਸਟੀਈਐੱਮ) ਗ੍ਰੈਜੂਏਟਾਂ ਦੇ ਤਿਆਰ ਹੋਣ ਦੇ ਮਹੱਤਵ ’ਤੇ ਜ਼ੋਰ ਦਿੱਤਾ।

ਸ਼੍ਰੀ ਗੋਇਲ ਨੇ ਕਿਹਾ ਕਿ ਇਹ ਸਦੀ ਭਾਰਤ ਲਈ ਮਹੱਤਵਪੂਰਮ ਹੈ ਕਿਉਂਕਿ ਇਸ ਵਿੱਚ ਅਗਲੇ 30 ਤੋਂ 40 ਵਰ੍ਹੇ ਤੱਕ ਦੁਨੀਆ ਦੀ ਸਭ ਤੋਂ ਯੁਵਾ ਆਬਾਦੀ ਹੋਣ ਦੀ ਉਮੀਦ ਹੈ, ਜਿਸ ਦੇ ਨਤੀਜੇ ਵਜੋਂ ਆਬਾਦੀ ਦਾ ਇੱਕ ਮਹੱਤਵਪੂਰਣ ਹਿੱਸਾ ਕੰਮਕਾਜੀ ਸਮੂਹ ਦਾ ਹੋਵੇਗਾ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਸ਼੍ਰੀਮਤੀ ਮੈਰੀ ਐੱਨਜੀ ਦੇ ਨਾਲ ਮੀਟਿੰਗਾਂ ਵਿੱਚ ਦੋਹਰੀ ਡਿਗਰੀ, ਪੇਸ਼ੇਵਰ ਸੰਸਥਾਵਾਂ ਵਿੱਚ ਸਾਡੀ ਵਿਦਿਅਕ ਯੋਗਤਾ ਦੀ ਆਪਸੀ ਮਾਨਤਾ ਆਦਿ ’ਤੇ ਚਰਚਾ ਕੀਤੀ ਗਈ। ਸ਼੍ਰੀ ਗੋਇਲ ਨੇ ਇਹ ਵੀ ਕਿਹਾ ਕਿ ਇੱਕ ਦੂਸਰੇ ਦੇ ਦੇਸ਼ ਵਿੱਚ ਕੈਂਪਸ ਦੀ ਸਥਾਪਨਾ ’ਤੇ ਵੀ ਵਿਚਾਰ ਕੀਤਾ ਗਿਆ ਤਾਕਿ ਦੋਵਾਂ ਦੇਸ਼ਾਂ ਦੇ ਯੁਵਾ ਆਰਥਿਕ ਵਿਕਾਸ ਵਿੱਚ ਯੋਗਦਾਨ ਦੇ ਸਕਣ।

 

ਸ਼੍ਰੀ ਗੋਇਲ ਨੇ ਜ਼ਿਕਰ ਕੀਤਾ ਕਿ ਮੁਦਰਾ ਦੇ ਰੂਪ ਵਿੱਚ ਭਾਰਤੀ ਰੁਪਿਆ ਵੀ ਸਰਕਾਰ ਦੇ ਪਿਛਲੇ ਨੌ ਵਰ੍ਹਿਆਂ ਵਿੱਚ ਮੁਕਾਬਲਤਨ ਸਥਿਰ ਰਿਹਾ ਹੈ ਅਤੇ ਕਿਹਾ ਕਿ ਇੱਕ ਮਜ਼ਬੂਤ ਭਾਰਤੀ ਰੁਪਿਆ ਅਰਥਵਿਵਸਥਾ, ਦੇਸ਼ਵਾਸੀਆਂ ਅਤੇ ਨਿਰਯਾਤਕਾਂ ਲਈ ਵੀ ਲਾਭਦਾਇਕ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਕਦੇ ਵੀ ਆਪਣੇ ਅੰਤਰਰਾਸ਼ਟਰੀ ਜਿੰਮੇਵਾਰੀਆਂ ਦੀ ਪਾਲਣਾ ਵਿੱਚ ਚੂਕ ਨਹੀਂ ਕੀਤੀ ਹੈ ਅਤੇ ਭਾਰਤ ਦਾ ਕਰਜ਼ਾ ਅਤੇ ਸਕਲ ਘਰੇਲੂ ਉਤਪਾਦ (ਜੀਡੀਪੀ) ਦੇ ਵਿੱਚ ਅਨੁਪਾਤ ਵਿਕਾਸਸ਼ੀਲ ਦੇਸ਼ਾਂ ਵਿੱਚ ਮੁਕਾਬਲਤਨ ਸਭ ਤੋਂ ਘੱਟ ਹੈ ਅਤੇ ਨਿਸ਼ਚਿਤ ਤੌਰ ’ਤੇ ਸੰਯੁਕਤ ਰਾਜ ਅਮਰੀਕਾ, ਜਾਪਾਨ ਅਤੇ ਕਈ ਹੋਰ ਸਮ੍ਰਿੱਧ ਦੇਸ਼ਾਂ ਦੀ ਤੁਲਨਾ ਵਿੱਚ ਬਹੁਤ ਘੱਟ ਹੈ।

 

ਮੰਤਰੀ ਮਹੋਦਯ ਨੇ ਕਿਹਾ ਕਿ ਭਾਰਤ ਨਿਰਣਾਇਕ ਅਤੇ ਲੋਕਪ੍ਰਿਅ ਅਗਵਾਈ ਦੇ ਨਾਲ ਇੱਕ ਸਥਿਰ ਕਾਰੋਬਾਰੀ ਮਾਹੌਲ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਇੱਕ ਅਜਿਹੇ ਨੇਤਾ ਵਜੋਂ ਮਾਨਤਾ ਮਿਲੀ ਹੈ ਜੋ ਦੁਨੀਆ ਦੀ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਹੱਤਵਪੂਰਣ ਯੋਗਦਾਨ ਦੇ ਰਹੇ ਨਹ ਅਤੇ ਭਾਰਤ ਦੀ ਜੀ-20 ਦੀ ਪ੍ਰਧਾਨਗੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪ੍ਰਦਰਸ਼ਿਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ “ਵਸੁਧੈਵ ਕੁਟੁੰਬਕਮ” ਦਾ ਵਿਸ਼ਾ ਟਿਕਾਊ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਅਤੇ ਭਵਿੱਖ ਦੀ ਪੀੜ੍ਹੀਆਂ ਲਈ ਪ੍ਰਿਥਵੀ ਨੂੰ ਇੱਕ ਬਿਹਤਰ ਗ੍ਰਹਿ ਦੇ ਰੂਪ ਵਿੱਚ ਸੁਰੱਖਿਅਤ ਰੱਖਣ ਲਈ ਗਲੋਬਲ ਪੱਧਰ ’ਤੇ ਭਾਰਤ ਦੀ ਪਹਿਲ ਅਤੇ ਪ੍ਰਯਾਸਾਂ ਨੂੰ ਰੇਖਾਂਕਿਤ ਕਰਦਾ ਹੈ।

***

ਏਡੀ/ਵੀਐੱਨ



(Release ID: 1923373) Visitor Counter : 138


Read this release in: English , Urdu , Hindi