ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ
ਐੱਮਐੱਸਐੱਮਈ ਕਾਰਗੁਜ਼ਾਰੀ ਵਾਧੇ ਅਤੇ ਤੇਜ਼ ਕਰਨ ਬਾਰੇ ਪ੍ਰੋਗਰਾਮ (ਆਰਏਐੱਮਪੀ) 'ਤੇ ਜ਼ੋਰ ਦੇਣ ਦੇ ਮੰਤਵ ਨਾਲ ਰਾਸ਼ਟਰੀ ਐੱਮਐੱਸਐੱਮਈ ਪ੍ਰੀਸ਼ਦ ਦੀ ਪਹਿਲੀ ਮੀਟਿੰਗ ਆਯੋਜਿਤ ਕੀਤੀ ਗਈ
प्रविष्टि तिथि:
10 MAY 2023 8:06PM by PIB Chandigarh
ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲਾ, ਭਾਰਤ ਸਰਕਾਰ ਨੇ 10 ਮਈ 2023 ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਰਾਸ਼ਟਰੀ ਐੱਮਐੱਸਐੱਮਈ ਪ੍ਰੀਸ਼ਦ ਦੀ ਪਹਿਲੀ ਮੀਟਿੰਗ ਦਾ ਆਯੋਜਨ ਕੀਤਾ। ਰਾਸ਼ਟਰੀ ਐੱਮਐੱਸਐੱਮਈ ਪ੍ਰੀਸ਼ਦ ਦੀ ਸਥਾਪਨਾ ਅੰਤਰ-ਕੇਂਦਰੀ ਮੰਤਰੀ/ਵਿਭਾਗੀ ਤਾਲਮੇਲ, ਕੇਂਦਰ ਰਾਜ ਤਾਲਮੇਲ ਦੀ ਨਿਗਰਾਨੀ ਕਰਨ ਅਤੇ ਆਰਏਐੱਮਪੀ ਪ੍ਰੋਗਰਾਮ ਸਮੇਤ ਐੱਮਐੱਸਐੱਮਈ ਸੈਕਟਰ ਵਿੱਚ ਲਾਜ਼ਮੀ ਸੁਧਾਰਾਂ 'ਤੇ ਪ੍ਰਗਤੀ ਦੀ ਸਲਾਹ / ਨਿਗਰਾਨੀ ਕਰਨ ਲਈ ਇੱਕ ਪ੍ਰਸ਼ਾਸਕੀ ਅਤੇ ਕਾਰਜਸ਼ੀਲ ਸੰਸਥਾ ਵਜੋਂ ਕੰਮ ਕਰਨ ਲਈ ਕੀਤੀ ਗਈ ਹੈ।
ਇਹ ਸਮਾਗਮ ਕੇਂਦਰੀ ਸੈਕਟਰ ਯੋਜਨਾ "ਐੱਮਐੱਸਐੱਮਈ ਪ੍ਰਦਰਸ਼ਨ ਨੂੰ ਵਧਾਉਣ ਅਤੇ ਤੇਜ਼ ਕਰਨ" ਤਹਿਤ ਆਯੋਜਿਤ ਕੀਤਾ ਗਿਆ ਸੀ, ਜੋ ਕਿ ਜੂਨ 2022 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ ਸ਼ੁਰੂ ਕੀਤਾ ਗਿਆ ਸੀ। ਆਰਏਐੱਮਪੀ ਪ੍ਰੋਗਰਾਮ ਦਾ ਉਦੇਸ਼ ਬਾਜ਼ਾਰ ਅਤੇ ਕਰਜ਼ੇ ਤੱਕ ਪਹੁੰਚ ਵਿੱਚ ਸੁਧਾਰ ਕਰਨਾ, ਸੰਸਥਾਵਾਂ ਨੂੰ ਮਜ਼ਬੂਤ ਕਰਨਾ ਅਤੇ ਪ੍ਰਸ਼ਾਸਨ ਨੂੰ ਮਜ਼ਬੂਤ ਕਰਨਾ ਹੈ। ਕੇਂਦਰ ਅਤੇ ਰਾਜ, ਕੇਂਦਰ-ਰਾਜ ਸਬੰਧਾਂ ਅਤੇ ਭਾਈਵਾਲੀ ਨੂੰ ਬਿਹਤਰ ਬਣਾਉਣਾ, ਦੇਰੀ ਨਾਲ ਭੁਗਤਾਨ ਦੇ ਮੁੱਦਿਆਂ ਨੂੰ ਹੱਲ ਕਰਨਾ ਅਤੇ ਐੱਮਐੱਸਐੱਮਈ ਨੂੰ ਖੁਸ਼ਹਾਲ ਬਣਾਉਣਾ ਹੈ।
ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਐੱਮਐੱਸਐੱਮਈ ਮੰਤਰੀ ਸ਼੍ਰੀ ਨਰਾਇਣ ਰਾਣੇ ਨੇ ਕੀਤੀ। ਮੀਟਿੰਗ ਵਿੱਚ ਹਿੱਸਾ ਲੈ ਰਹੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ, ਮੰਤਰੀ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਐੱਮਐੱਸਐੱਮਈ ਸੈਕਟਰ ਦੀ ਤਰੱਕੀ ਅਤੇ ਵਿਕਾਸ ਲਈ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਉਨ੍ਹਾਂ ਦੇ ਯਤਨਾਂ ਦੇ ਨਤੀਜੇ ਵਜੋਂ ਇਸ ਖੇਤਰ ਵਿੱਚ ਆਮਦਨ ਅਤੇ ਰੋਜ਼ਗਾਰ ਵਿੱਚ ਵਾਧਾ ਹੋ ਸਕੇ ਅਤੇ ਦੇਸ਼ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਇਆ ਜਾ ਸਕੇ।
ਐੱਮਐੱਸਐੱਮਈ ਰਾਜ ਮੰਤਰੀ ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ, ਰਾਸ਼ਟਰੀ ਐੱਮਐੱਸਐੱਮਈ ਪ੍ਰੀਸ਼ਦ ਦੇ ਵਾਈਸ ਚੇਅਰਪਰਸਨ ਵਜੋਂ ਵੀ ਇਸ ਮੌਕੇ 'ਤੇ ਹਾਜ਼ਰ ਹੋਏ। ਉਨ੍ਹਾਂ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਬਣਨ ਲਈ ਐੱਮਐੱਸਐੱਮਈ ਨੂੰ ਸਮਰਥਨ ਦੇਣ ਦੀ ਜ਼ਰੂਰਤ ਨੂੰ ਦੁਹਰਾਇਆ ਅਤੇ ਕੇਂਦਰ ਅਤੇ ਰਾਜ ਪੱਧਰੀ ਪਹਿਲਕਦਮੀਆਂ ਵਿਚਕਾਰ ਤਾਲਮੇਲ ਵਿਕਸਿਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਸੰਦਰਭ ਵਿੱਚ, ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਐੱਮਐੱਸਐੱਮਈ ਪ੍ਰੀਸ਼ਦ ਦੀ ਇੱਕ ਮਹੱਤਵਪੂਰਨ ਭੂਮਿਕਾ ਹੋਵੇਗੀ ਅਤੇ ਇਸ ਨੂੰ ਕੇਂਦਰ ਅਤੇ ਰਾਜਾਂ ਦੇ ਯਤਨਾਂ ਨੂੰ ਸੰਗਠਿਤ ਕਰਨਾ ਚਾਹੀਦਾ ਹੈ।
ਮੀਟਿੰਗ ਵਿੱਚ ਕੇਂਦਰੀ ਮੰਤਰਾਲਿਆਂ/ਵਿਭਾਗਾਂ ਦੇ ਸਕੱਤਰਾਂ ਅਤੇ 24 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਮੁੱਖ ਸਕੱਤਰਾਂ ਅਤੇ ਨੋਡਲ ਅਫ਼ਸਰਾਂ ਨੇ ਭਾਗ ਲਿਆ। ਸ਼੍ਰੀ ਬੀ ਬੀ ਸਵੈਨ, ਸਕੱਤਰ ਐੱਮਐੱਸਐੱਮਈ ਨੇ ਕੌਂਸਲ ਨੂੰ ਸੰਬੋਧਨ ਕਰਦੇ ਹੋਏ, ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਤੀਨਿਧੀਆਂ ਨੂੰ ਇਸ ਪ੍ਰੋਜੈਕਟ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਐੱਮਐੱਸਐੱਮਈ ਵਿਕਾਸ ਦੇ ਰਾਸ਼ਟਰੀ ਐੱਮਐੱਸਐੱਮਈ ਏਜੰਡੇ ਦਾ ਹਿੱਸਾ ਬਣਨ ਲਈ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਉਤਸ਼ਾਹਿਤ ਕੀਤਾ।
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨੁਮਾਇੰਦਿਆਂ ਨੇ ਇਸ ਪ੍ਰੋਜੈਕਟ ਬਾਰੇ ਉਤਸ਼ਾਹ ਦਿਖਾਇਆ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
************
ਐੱਮਜੇਪੀਐੱਸ
(रिलीज़ आईडी: 1924391)
आगंतुक पटल : 178