ਵਣਜ ਤੇ ਉਦਯੋਗ ਮੰਤਰਾਲਾ
ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਵਚਨਬੱਧਤਾ ਤਹਿਤ ਦੇਸ਼ ਭਰ ਵਿੱਚ 45 ਸਥਾਨਾਂ 'ਤੇ ਰੋਜ਼ਗਾਰ ਮੇਲੇ ਆਯੋਜਿਤ
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ
ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼ ਨੇ 193 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਭਾਰਤ ਦੁਨੀਆ ਦਾ ਨਿਵੇਸ਼ ਹੱਬ ਬਣ ਗਿਆ ਹੈ: ਸ਼੍ਰੀ ਸੋਮ ਪ੍ਰਕਾਸ਼
Posted On:
16 MAY 2023 3:56PM by PIB Chandigarh
ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੇ ਹਿੱਸੇ ਵਜੋਂ 16 ਮਈ ਨੂੰ ਦੇਸ਼ ਭਰ ਵਿੱਚ 45 ਥਾਵਾਂ 'ਤੇ ਰੋਜ਼ਗਾਰ ਮੇਲੇ ਲਗਾਏ ਗਏ। ਇਸ ਮੌਕੇ 'ਤੇ, ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ (ਓਓਏ) ਵੰਡੇ।
ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼, ਜਿਨ੍ਹਾਂ ਨੇ ਪੀਐੱਲਡਬਲਿਊ ਪਟਿਆਲਾ ਵਿਖੇ ਡਾਕ ਵਿਭਾਗ ਵੱਲੋਂ ਆਯੋਜਿਤ ਰੋਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਨੇ 193 ਨਵ-ਨਿਯੁਕਤ ਕਰਮੀਆਂ ਨੂੰ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਸੌਂਪੇ। ਰਾਸ਼ਟਰੀ ਪੱਧਰ 'ਤੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੀਤਾ। ਪ੍ਰੋਗਰਾਮ ਦਾ ਪਟਿਆਲਾ ਦੇ ਲੋਕੋਮੋਟਿਵ ਆਡੀਟੋਰੀਅਮ ਤੋਂ ਸਿੱਧਾ ਪ੍ਰਸਾਰਣ ਵੀ ਕੀਤਾ ਗਿਆ, ਜਿੱਥੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਨੇ ਸਭਾ ਨੂੰ ਸੰਬੋਧਨ ਕੀਤਾ।
X7N5.jpeg)

ਕੇਂਦਰੀ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਸਰਕਾਰ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਗੇ। ਉਹ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਇੰਡੀਆ@47 ਦੇ ਗਵਾਹ ਹੋਣਗੇ। ਪ੍ਰਧਾਨ ਮੰਤਰੀ ਦੀ ਕਲਪਨਾ ਅਨੁਸਾਰ ਅਗਲੇ ਇੱਕ ਸਾਲ ਦੌਰਾਨ 10 ਲੱਖ ਭਰਤੀਆਂ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਹ ਸਮਾਗਮ ਲੜੀ ਦਾ ਪੰਜਵਾਂ ਮੇਲਾ ਹੈ (ਪਹਿਲਾ ਮੇਲਾ 22 ਅਕਤੂਬਰ 2022 ਨੂੰ 50 ਸਥਾਨਾਂ ਵਿੱਚ ਆਯੋਜਿਤ ਕੀਤਾ ਗਿਆ ਸੀ)।
ਸ਼੍ਰੀ ਸੋਮ ਪ੍ਰਕਾਸ਼ ਨੇ ਉਜਾਗਰ ਕੀਤਾ ਕਿ ਭਾਰਤ ਆਉਣ ਵਾਲੇ ਸਾਲਾਂ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣ ਕੇ ਉੱਭਰੇਗਾ। ਹੁਣ ਭਾਰਤ ਦੁਨੀਆ ਵਿੱਚ ਨਿਵੇਸ਼ ਦਾ ਹੱਬ ਬਣ ਗਿਆ ਹੈ। ਪਿਛਲੇ ਕੁਝ ਸਾਲਾਂ ਦੌਰਾਨ, ਭਾਰਤ ਨੇ ਨਿਰਯਾਤ ਖੇਤਰ ਵਿੱਚ ਜ਼ਬਰਦਸਤ ਵਾਧਾ ਦੇਖਿਆ ਹੈ। ਸਾਡੀ ਆਰਥਿਕ ਵਿਕਾਸ ਦਰ ਲਗਭਗ 7 ਫੀਸਦੀ ਹੈ, ਜੋ ਕਿ ਬਹੁਤ ਵਧੀਆ ਹੈ। ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ 5 ਟ੍ਰਿਲੀਅਨ ਦੀ ਅਰਥਵਿਵਸਥਾ ਦਾ ਟੀਚਾ ਹਾਸਲ ਕਰ ਸਕਦੇ ਹਾਂ। ਕੇਂਦਰੀ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਨੌਕਰੀ ਨੂੰ ਮਿਸ਼ਨ ਵਜੋਂ ਅਪਣਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਦੇਸ਼ ਦਾ ਨਿਰਮਾਣ ਅਤੇ ਵਿਕਾਸ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭੂਮਿਕਾ ਵਿੱਚ ਹੋਵੇ, ਉਸ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ।


ਸ਼੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਦੇਸ਼ ਆਰਥਿਕ ਵਿਕਾਸ ਦੇ ਰਾਹ 'ਤੇ ਹੈ। ਸਰਕਾਰੀ ਖੇਤਰ ਦੇ ਨਾਲ-ਨਾਲ ਨਿਜੀ ਖੇਤਰ ਵਿੱਚ ਵੀ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ। ਕੇਂਦਰ ਸਰਕਾਰ ਨੇ ਸਰਕਾਰੀ ਸੇਵਾਵਾਂ ਵਿੱਚ 10 ਲੱਖ ਨੌਕਰੀਆਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਪੰਜਵੇਂ ਰੋਜ਼ਗਾਰ ਮੇਲੇ ਵਿੱਚ ਅੱਜ ਦੇਸ਼ ਭਰ ਵਿੱਚ 71 ਹਜ਼ਾਰ ਨਿਯੁਕਤੀ ਪੱਤਰ ਸੌਂਪੇ ਗਏ। ਰਾਜ ਸਰਕਾਰਾਂ ਵੱਲੋਂ ਵੀ ਖਾਲੀ ਅਸਾਮੀਆਂ ਨੂੰ ਭਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਦਾ ਧਿਆਨ ਹੁਣ ਦੇਸ਼ ਦੇ ਵਿਕਾਸ ਲਈ ਰੋਜ਼ਗਾਰ ਪੈਦਾ ਕਰਨ 'ਤੇ ਹੈ।
ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਬੈਂਕਿੰਗ ਖੇਤਰ ਦੇ ਅਧਿਕਾਰੀ ਅਤੇ ਕਰਮਚਾਰੀ ਹਰੇਕ ਸਟਾਰਟਅੱਪਸ ਪ੍ਰੋਜੈਕਟ ਨੂੰ ਵਿੱਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕਿੱਲ ਇੰਡੀਆ ਅਤੇ ਮੇਕ ਇੰਡੀਆ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਕੇਂਦਰੀ ਮੰਤਰੀ ਦਾ ਸੁਆਗਤ ਕਰਦਿਆਂ ਪੰਜਾਬ ਦੇ ਚੀਫ ਪੋਸਟ ਮਾਸਟਰ ਜਨਰਲ, ਸ਼੍ਰੀ ਵੀ.ਕੇ. ਗੁਪਤਾ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਬਹੁਤ ਅਹਿਮ ਵਿਸ਼ਾ ਬਣ ਗਿਆ ਹੈ। ਇਸ ਦਿਸ਼ਾ ਵਿੱਚ ਇੱਕ ਨਵੀਂ ਪਹਿਲ ਕਰਦੇ ਹੋਏ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 10 ਲੱਖ ਨੌਕਰੀਆਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਚੁੱਕਿਆ ਹੈ। ਨਵ-ਨਿਯੁਕਤ ਨੌਜਵਾਨਾਂ ਨੂੰ ਕਰਮਯੋਗੀ ਦਾ ਨਾਮ ਦਿੱਤਾ ਗਿਆ ਹੈ, ਜੋ ਭਾਰਤ ਸਰਕਾਰ ਦੀ ਤਰਫੋਂ ਇੱਕ ਜਨਤਕ ਸੇਵਕ ਵਜੋਂ ਕੰਮ ਕਰੇਗਾ। ਸਰਕਾਰੀ ਖੇਤਰ ਵਿੱਚ ਆਉਣ ਨਾਲ ਸਮਾਜ ਅਤੇ ਨਾਗਰਿਕਾਂ ਪ੍ਰਤੀ ਜ਼ਿੰਮੇਵਾਰੀ ਵਧ ਜਾਂਦੀ ਹੈ, ਜਿਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀ ਆਪਣੇ ਫਰਜ਼ਾਂ ਨੂੰ ਕੁਸ਼ਲਤਾ, ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ ਅਤੇ ਦੇਸ਼ ਦੇ ਵਿਕਾਸ ਦਾ ਹਿੱਸਾ ਬਣਨਗੇ।
ਇਸ ਮੌਕੇ ਕਰਮਯੋਗੀ ਪ੍ਰਾਰੰਭ ਮੋਡਿਊਲ ਅਤੇ ਰੋਜ਼ਗਾਰ ਮੇਲਿਆਂ ਦੇ ਸੰਦਰਭ ਵਿੱਚ ਲਘੂ ਫਿਲਮਾਂ ਵੀ ਦਿਖਾਈਆਂ ਗਈਆਂ। ਇਸ ਮੌਕੇ ਸ੍ਰੀ ਪ੍ਰਭਾਤ ਗੋਇਲ, ਸੁਪਰਡੈਂਟ ਪੋਸਟ ਆਫਿਸ ਪਟਿਆਲਾ ਡਿਵੀਜ਼ਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
************
ਆਰਸੀ/ਏਕੇ/ਬੀਐੱਚ
(Release ID: 1924496)
Visitor Counter : 13