ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਫਤਿਹਪੁਰ ਵਿੱਚ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
ਪੀੜਿਤਾਂ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ) ਦਾ ਐਲਾਨ ਕੀਤਾ
Posted On:
16 MAY 2023 7:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ ਦੇ ਫਤਿਹਪੁਰ ਜ਼ਿਲ੍ਹੇ ਵਿੱਚ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਉੱਤਰ ਪ੍ਰਦੇਸ਼ ਦੇ ਫਤਿਹਪੁਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ, ਜਿਨ੍ਹਾਂ ਨੇ ਆਪਣੇ ਨੇੜਲੇ ਸਬੰਧੀਆਂ ਨੂੰ ਖੋਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਪੂਰੀ ਮਦਦ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ ਮੋਦੀ”
“PM@narendramodi ਨੇ ਫਤਿਹਪੁਰ ਵਿੱਚ ਹੋਏ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੇ ਨਜ਼ਦੀਕੀ ਵਾਰਿਸਾਂ ਨੂੰ ਦੋ-ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ।
****
ਡੀਐੱਸ/ਐੱਸਟੀ
(Release ID: 1924732)
ਵਿਜ਼ੀਟਰ ਕਾਊਂਟਰ : 241
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam