ਸੂਚਨਾ ਤੇ ਪ੍ਰਸਾਰਣ ਮੰਤਰਾਲਾ
azadi ka amrit mahotsav

ਰੋਜ਼ਗਾਰ ਸਿਰਜਣ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਦੇ ਤਹਿਤ ਦੇਸ਼ ਭਰ ਵਿੱਚ 45 ਸਥਾਨਾਂ ’ਤੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਗਏ


ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਸ਼ਿਮਲਾ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਭ੍ਰਿਸ਼ਟਾਚਾਰ ’ਤੇ ਲਗਾਮ ਲਗਾਉਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰੋ: ਸ਼੍ਰੀ ਅਨੁਰਾਗ ਠਾਕੁਰ

Posted On: 16 MAY 2023 5:51PM by PIB Chandigarh

ਰੋਜ਼ਗਾਰ ਸਿਰਜਣ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਦੇ ਤਹਿਤ ਅੱਜ ਦੇਸ਼ ਭਰ ਵਿੱਚ 45 ਸਥਾਨਾਂ ’ਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਗਿਆ। ਇਸ ਅਵਸਰ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਨਵ-ਨਿਯੁਕਤ ਨੌਜਵਾਨਾਂ ਨੂੰ ਆਫਰ ਔਫ ਅਪਾਇੰਟਮੈਂਟ (ਓਓਏ) ਵੰਡੇ ਗਏ।

ਨਵੇਂ ਨਿਯੁਕਤ ਵਿਅਕਤੀ ਸਰਕਾਰੀ ਸੇਵਾਵਾਂ ਵਿੱਚ ਸ਼ਾਮਲ ਹੋਣਗੇ ਅਤੇ ਦੇਸ਼ ਦੀ ਸੇਵਾ ਕਰਨਗੇ। ਉਹ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਭਾਰਤ@47 ਦੇ ਗਵਾਹ ਬਣਨਗੇ। ਇਹ ਪ੍ਰਧਾਨ ਮੰਤਰੀ ਦੁਆਰਾ ਕਲਪਿਤ ਅਗਲੇ ਇੱਕ ਸਾਲ ਦੌਰਾਨ 10 ਲੱਖ ਨਿਯੁਕਤੀਆਂ ਪ੍ਰਦਾਨ ਕਰਨ ਵਾਲੀ ਲੜੀ ਵਿੱਚ ਪੰਜਵਾਂ ਆਯੋਜਨ ਹੈ।

ਹਿਮਾਚਲ ਪ੍ਰਦੇਸ਼ ਵਿੱਚ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਤੇ ਖੇਡ ਮੰਤਰੀ, ਸ਼੍ਰੀ ਅਨੁਰਾਗ ਠਾਕੁਰ ਨੇ ਸ਼ਿਮਲਾ ਦੇ ਗੈਏਟੀ (gaiety) ਹੈਰੀਟੇਜ ਕਲਚਰਲ ਕੰਪਲੈਕਸ ਵਿੱਚ ਆਯੋਜਿਤ ਰੋਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ 28 ਨੌਜਵਾਨਾਂ ਨੂੰ  ਵੱਖ-ਵੱਖ ਅਹੁਦਿਆਂ ’ਤੇ ਨਿਯੁਕਤੀ ਪੱਤਰ ਸੌਂਪੇ। ਰੋਜ਼ਗਾਰ ਮੇਲੇ ਦਾ ਆਯੋਜਨ ਰਾਸ਼ਟਰੀ ਪੱਧਰ ’ਤੇ ਕੀਤਾ ਗਿਆ ਸੀ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਤਾ ਸੀ। ਸ਼ਿਮਲਾ ਦੇ ਗੈਏਟੀ (gaiety) ਹੈਰੀਟੇਜ ਕਲਚਰਲ ਕੰਪਲੈਕਸ ਵਿੱਚ ਵੀ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ, ਜਿੱਥੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਸਿੰਘ ਨੇ ਇਕੱਠ ਨੂੰ ਸੰਬੋਧਨ ਕੀਤਾ।

ਸ਼੍ਰੀ ਅਨੁਰਾਗ ਠਾਕੁਰ ਨੇ ਰੋਜ਼ਗਾਰ ਮੇਲੇ  ਵਿੱਚ ਸ਼ਾਮਲ ਹੋਏ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਸਰਕਾਰ ਲਈ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਤੋਂ ਰਾਸ਼ਟਰ ਦੀ ਸੇਵਾ ਦੇ ਮਕਸਦ ਨਾਲ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ, ਨਾ ਕਿ ਸਿਰਫ਼ ਸਰਕਾਰੀ ਨੌਕਰੀ ਪਾਉਣ ਲਈ। ਦੇਸ਼ ਦੇ ਗ਼ਰੀਬ  ਅਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ ਜੋ ਅੰਤੋਯੋਦਯ ਸੂਚੀ ਵਿੱਚ ਸਭ ਤੋਂ ਹੇਠਾਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨੌਕਰੀ ਕਰਦੇ ਸਮੇਂ ਇੱਕ ਖਾਸ ਖੇਤਰ ਦੀ ਚੋਣ ਕਰਨੀ ਚਾਹੀਦੀ ਹੈ ਜਿੱਥੇ ਉਹ ਵਾਧੂ ਸਮਾਂ ਅਤੇ ਪ੍ਰਯਾਸ ਲਗਾ ਕੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਦੇਣ ਲਈ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਜੋ ਵੀ ਜਿਸ ਵੀ ਭੂਮਿਕਾ ਵਿੱਚ ਹੋਵੇ, ਉਸ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ।

ਜੀਵਨ ਦੇ ਸਾਰੇ ਖੇਤਰਾਂ ਵਿੱਚ ਟੈਕਨੋਲੋਜੀ ਦੇ ਅਭੂਤਪੂਰਵ ਉਪਯੋਗ ਅਤੇ ਸਟਾਰਟ-ਅੱਪਸ ਵਿੱਚ ਕਈ ਗੁਣਾ ਵਾਧੇ ਬਾਰੇ ਆਪਣੀ ਗੱਲ ਰੱਖਦੇ ਹੋਏ, ਉਨ੍ਹਾਂ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਸੱਦਾ ਦਿਤਾ ਕਿ ਉਹ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨ ਵਿੱਚ ਟੈਕਨੋਲੋਜੀ ਦੇ ਅਧਿਕਤਮ ਉਪਯੋਗ ਲਈ ਨਿਯਮਿਤ ਤੌਰ ’ਤੇ ਆਪਣੇ ਆਪ ਨੂੰ ਤਕਨੀਕੀ ਤੌਰ ’ਤੇ ਅੱਪਡੇਟ ਅਤੇ ਅੱਪਗ੍ਰੇਡ ਕਰਨ। ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਇੱਕ ਲੱਖ ਤੋਂ ਅਧਿਕ ਸਟਾਰਟਅੱਪਸ ਦੇ ਨਾਲ ਦੁਨੀਆ ਦਾ ਤੀਸਰਾ ਸਭ ਤੋਂ ਵੱਡਾ ਸਟਾਰਟਅੱਪਸ ਈਕੋਸਿਸਟਮ ਬਣਾਇਆ ਹੈ, ਜਿਸ ਨੇ 10 ਲੱਖ ਤੋਂ ਅਧਿਕ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ।

ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਅਧਿਕ ਤੋਂ ਅਧਿਕ ਰੋਜ਼ਗਾਰ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਨਵੀਂ ਪਹਿਲ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 10 ਲੱਖ ਰੋਜ਼ਗਾਰ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਕਦਮ ਵਧਾਇਆ ਹੈ। ਨਵਨਿਯੁਕਤ ਲੋਕਾਂ ਨੂੰ ਕਰਮਵੀਰ ਦਾ ਨਾਮ ਦਿੱਤਾ ਗਿਆ ਹੈ ਜੋ ਭਾਰਤ ਸਰਕਾਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ ਲੋਕ ਸੇਵਕ ਵਜੋਂ ਕੰਮ ਕਰਨਗੇ। ਸਰਕਾਰੀ ਖੇਤਰ ਨਾਲ ਜੁੜਨ ਨਾਲ ਸਮਾਜ ਅਤੇ ਨਾਗਰਿਕਾਂ ਦੇ ਪ੍ਰਤੀ ਜ਼ਿੰਮੇਵਾਰੀ ਵਧ ਜਾਂਦੀ ਹੈ, ਜਿਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ।

ਸ਼੍ਰੀ ਠਾਕੁਰ ਨੇ ਕਿਹਾ ਕਿ ਦੇਸ਼ ਆਰਥਿਕ ਵਿਕਾਸ ਦੇ ਰਾਹ ’ਤੇ ਅਗਰਸਰ ਹੈ। ਦੇਸ਼ ਵਿੱਚ ਸਰਕਾਰੀ ਖੇਤਰ ਦੇ ਨਾਲ ਨਿਜੀ ਖੇਤਰ ਵਿੱਚ ਵੀ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਹੋਏ ਹਨ। ਕੇਂਦਰ ਸਰਕਾਰ ਨੇ ਸਰਕਾਰੀ ਸੇਵਾਵਾਂ ਵਿੱਚ 10 ਲੱਖ ਨੌਕਰੀਆਂ ਦੇਣ ਦਾ ਟੀਚਾ ਰੱਖਿਆ ਹੈ, ਜਿਸ ਦੇ ਤਹਿਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਰਾਸ਼ਟਰੀ ਪੱਧਰ ’ਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਹੁਣ ਤੱਕ ਦੇਸ਼ ਭਰ ਵਿੱਚ ਕੁੱਲ 2 ਲੱਖ 88000 ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਰਾਜ ਸਰਕਾਰਾਂ ਨੂੰ ਵੀ ਖਾਲੀ ਅਸਾਮੀਆਂ ਨੂੰ ਭਰਨ ਦਾ ਕੰਮ ਕਰਨ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਫੋਕਸ ਹੁਣ ਰੋਜ਼ਗਾਰ ’ਤੇ ਹੈ।

ਕੇਂਦਰੀ ਮੰਤਰੀ ਨੇ ਇਸ ਗੱਲ  ਨੂੰ ਉਜਾਗਰ ਕੀਤਾ ਕਿ ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ ਜਲਦੀ ਹੀ ਇਹ ਤੀਸਰੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਦੇ ਰੂਪ ਵਿੱਚ ਉਭਰੇਗਾ। ਦੇਸ਼ ਅੱਗੇ ਵਧ ਰਿਹਾ ਹੈ, ਜਿਸ ਦੇ ਲਈ ਲੋੜੀਂਦੀ ਊਰਜਾ ਵੀ ਚਾਹੀਦੀ ਹੈ ਅਤੇ ਤੁਸੀਂ ਸਰਕਾਰ ਦਾ ਹਿੱਸਾ ਬਣ ਕੇ ਦੇਸ਼ ਦੇ ਵਿਕਾਸ ਦੇ ਰਾਹ ’ਤੇ ਲੈ ਕੇ ਜਾਓਗੇ। ਉਨ੍ਹਾਂ ਨੇ ਨਵੇਂ ਪ੍ਰਵੇਸ਼ ਕਰਨ ਵਾਲਿਆਂ ਨੂੰ ਸਰਕਾਰੀ ਪਹਿਲਾਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਤਾਕਿ ਉਨ੍ਹਾਂ ਦਾ ਲਾਭ ਆਖਰੀ ਨਾਗਰਿਕ ਤੱਕ ਪਹੁੰਚੇ।

ਸ਼੍ਰੀਮਤੀ ਵੰਦਿਤਾ ਕੌਲ, ਚੀਫ ਪੋਸਟ ਮਾਸਟਰ ਜਨਰਲ, ਹਿਮਾਚਲ ਪ੍ਰਦੇਸ਼ ਨੇ ਪ੍ਰੋਗਰਾਮ ਦੌਰਾਨ ਸੁਆਗਤੀ ਭਾਸ਼ਣ ਦਿੱਤਾ। ਇਸ ਅਵਸਰ ’ਤੇ ਸ਼੍ਰੀ ਸੁਰੇਸ਼ ਕਸ਼ਯਪ, ਐੱਮਪੀ ਸ਼ਿਮਲਾ (ਹਿਮਾਚਲ ਪ੍ਰਦੇਸ਼) ਅਤੇ ਕੇਂਦਰ ਅਤੇ ਰਾਜ ਸਰਕਾਰ ਦੇ ਵਿਭਾਗਾਂ ਦੇ ਹੋਰ ਸੀਨੀਅਰ ਪਤਵੰਤੇ ਮੌਜੂਦ ਸਨ।

ਪਿਛੋਕੜ

ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 45 ਸਥਾਨਾਂ ’ਤੇ ਆਯੋਜਿਤ ਕੀਤਾ ਗਿਆ ਸੀ ਜਿੱਥੇ ਇਸ ਪਹਿਲ ਨੂੰ ਅੱਗੇ ਵਧਦੇ ਹੋਏ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਰਾਜ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਭਰਤੀ ਕੀਤੀ ਗਈ ਸੀ। ਦੇਸ਼ ਭਰ ਤੋਂ ਚੁਣੇ ਗਏ ਲੋਕ ਗ੍ਰਾਮੀਣ ਡਾਕ ਸੇਵਕ, ਡਾਕ ਨਿਰੀਖਕ, ਕਮਰਸ਼ੀਅਲ-ਕਮ-ਟਿਕਟ-ਕਲਰਕ, ਜੂਨੀਅਰ ਕਲਰਕ-ਕਮ-ਟਾਇਪਿਸਟ, ਜੂਨੀਅਰ ਅਕਾਊਂਟਸ ਕਲਰਕ, ਟਰੈਕ ਮੇਨਟੇਨਰ, ਅਸਿਸਟੈਂਟ ਸੈਕਸ਼ਨ ਅਫ਼ਸਰ, ਲੋਅਰ ਡੀਵੀਜ਼ਨ ਕਲਰਕ, ਸਬ ਡਿਵੀਜ਼ਨਲ ਅਫ਼ਸਰ, ਟੈਕਸ ਅਸਿਸਟੈਂਟ, ਅਸਿਸਟੈਂਟ ਇਨਫੋਰਸਮੈਂਟ ਅਫ਼ਸਰ, ਇੰਸਪੈਕਟਰ, ਨਰਸਿੰਗ ਅਫ਼ਸਰ, ਅਸਿਸਟੈਂਟ ਸੁਰੱਖਿਆ ਅਫ਼ਸਰ, ਫਾਇਰਮੈਨ, ਅਸਿਸਟੈਂਟ ਅਕਾਊਂਟਸ ਅਫ਼ਸਰ, ਅਸਿਸਟੈਂਟ ਆਡਿਟ ਅਫ਼ਸਰ, ਡਿਵੀਜ਼ਨਲ ਅਕਾਊਂਟੈਂਟ, ਆਡਿਟਰ, ਕਾਂਸਟੇਬਲ, ਹੈੱਡ ਕਾਂਸਟੇਬਲ, ਅਸਿਸਟੈਂਟ ਕਮਾਂਡੈਂਟ, ਪ੍ਰਿੰਸੀਪਲ, ਸਿੱਖਿਅਤ ਗ੍ਰੈਜੂਏਟ ਅਧਿਆਪਕ, ਅਸਿਸਟੈਂਟ ਰਜਿਸਟ੍ਰਾਰ, ਅਸਿਸਟੈਂਟ ਪ੍ਰੋਫੈਸਰ ਵਰਗੇ ਹੋਰ ਵੱਖ-ਵੱਖ ਅਹੁਦਿਆਂ ਅਤੇ ਸੇਵਾਵਾਂ ਵਿੱਚ ਸ਼ਾਮਲ ਹੋਣਗੇ ।

ਰੋਜ਼ਗਾਰ ਮੇਲਾ ਰੋਜ਼ਗਾਰ ਸਿਰਜਣ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਉਮੀਦ ਹੈ ਕਿ ਰੋਜ਼ਗਾਰ ਮੇਲਾ ਅੱਗੇ ਰੋਜ਼ਗਾਰ ਸਿਰਜਣ ਵਿੱਚ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਹਿੱਸੇਦਾਰੀ ਲਈ ਸਾਰਥਕ ਅਵਸਰ ਪ੍ਰਦਾਨ ਕਰੇਗਾ।

ਨਵੇਂ ਭਰਤੀ ਕੀਤੇ ਗਏ ਲੋਕਾਂ ਨੂੰ ਕਰਮਯੋਗੀ ਪ੍ਰਾਰੰਭ ਦੁਆਰਾ ਆਪਣੇ ਆਪ ਨੂੰ ਟ੍ਰੇਂਡ ਕਰਨ ਦਾ ਅਵਸਰ ਵੀ ਮਿਲੇਗਾ, ਜੋ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਾਰਿਆਂ ਨਵੀਆਂ ਨਿਯੁਕਤੀਆਂ ਲਈ ਇੱਕ ਔਨਲਾਈਨ ਓਰੀਐਂਟੇਸ਼ਨ ਕੋਰਸ ਹੈ।

********

ਪੀਆਈਬੀ ਸ਼ਿਮਲਾ


(Release ID: 1924756) Visitor Counter : 163