ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ 20 ਮਈ ਨੂੰ ਚੰਡੀਗੜ੍ਹ ਆਉਣਗੇ
ਉਪ ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
Posted On:
18 MAY 2023 3:09PM by PIB Chandigarh
ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ 20 ਮਈ, 2023 ਨੂੰ ਚੰਡੀਗੜ੍ਹ ਦਾ ਦੌਰਾ ਕਰਨਗੇ ਜਿੱਥੇ ਉਹ ਪੰਜਾਬ ਯੂਨੀਵਰਸਿਟੀ ਦੀ 70ਵੀਂ ਸਾਲਾਨਾ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਹੋਣਗੇ।
ਆਪਣੇ ਦੌਰੇ ਦੌਰਾਨ ਉਪ ਰਾਸ਼ਟਰਪਤੀ, ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰਾਂ ਅਤੇ ਸੈਨੇਟ ਮੈਂਬਰਾਂ ਨਾਲ ਕਈ ਮੀਟਿੰਗਾਂ ਕਰਨਗੇ।
ਉਪ ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ, ਨੌਨ-ਟੀਚਰਜ਼ ਐਸੋਸੀਏਸ਼ਨ ਅਤੇ ਸਟੂਡੈਂਟਸ ਯੂਨੀਅਨ ਦੇ ਮੈਂਬਰਾਂ ਨਾਲ ਵੀ ਗੱਲਬਾਤ ਕਰਨਗੇ।
ਸਿਟੀ ਬਿਊਟੀਫੁੱਲ ਦੇ ਆਪਣੇ ਦਿਨ ਭਰ ਦੇ ਦੌਰੇ ਦੌਰਾਨ ਉਪ ਰਾਸ਼ਟਰਪਤੀ ਦਾ ਪੰਜਾਬ ਰਾਜ ਭਵਨ ਜਾਣ ਦਾ ਵੀ ਪ੍ਰੋਗਰਾਮ ਹੈ।
*********
ਐੱਮਐੱਸ/ਆਰਕੇ/ਆਰਸੀ
(Release ID: 1925338)