ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੀ ਯੂਕ੍ਰੇਨ ਦੇ ਰਾਸ਼ਟਰੀ ਦੇ ਨਾਲ ਮੁਲਾਕਾਤ


ਪ੍ਰਧਾਨ ਮੰਤਰੀ ਨੇ ਹਿਰੋਸ਼ਿਮਾ ਵਿੱਚ ਜੀ-7 ਸਮਿਟ ਦੇ ਦੌਰਾਨ, 20 ਮਈ, 2023 ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ।

Posted On: 20 MAY 2023 7:01PM by PIB Chandigarh

ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਕ੍ਰੇਨ ਵਿੱਚ ਸੰਘਰਸ਼ ਦਾ ਪੂਰੀ ਦੁਨੀਆ ‘ਤੇ ਗੰਭੀਰ ਪ੍ਰਭਾਵ ਪਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਾਲਾਂਕਿ, ਇਹ ਉਨ੍ਹਾਂ ਦੇ ਲਈ ਕੋਈ ਰਾਜਨੀਤਕ ਜਾਂ ਆਰਥਿਕ ਮੁੱਦਾ ਨਹੀਂ ਹੈ, ਬਲਕਿ ਮਾਨਵਤਾ ਦਾ, ਮਨੁੱਖੀ ਕਦਰਾਂ-ਕੀਮਤਾਂ ਦਾ ਮੁੱਦਾ ਹੈ।

ਪ੍ਰਧਾਨ ਮੰਤਰੀ ਨੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਨਿਕਾਸੀ ਵਿੱਚ ਯੂਕ੍ਰੇਨ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇ ਲਈ ਭਾਰਤ ਵਿੱਚ ਪਰੀਖਿਆ ਆਯੋਜਿਤ ਕਰਨ ਦੇ ਯੂਕ੍ਰੇਨੀ ਸੰਸਥਾਵਾਂ ਦੇ ਫ਼ੈਸਲੇ ਦਾ ਸੁਆਗਤ ਕੀਤਾ।


ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਅੱਗੇ ਦਾ ਰਸਤਾ ਢੂੰਡਣ ਦੇ ਲਈ ਗੱਲਬਾਤ ਅਤੇ ਕੂਟਨੀਤੀ ਨੂੰ ਭਾਰਤ ਦੁਆਰਾ ਦਿੱਤੇ ਗਏ ਸਪਸ਼ਟ ਸਮਰਥਨ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਸਥਿਤੀ ਦੇ ਸਮਾਧਾਨ ਦੇ ਲਈ, ਭਾਰਤ ਅਤੇ ਵਿਅਕਤੀਗਤ ਤੌਰ ‘ਤੇ ਪ੍ਰਧਾਨ ਮੰਤਰੀ ਸਾਡੇ ਸਾਧਨਾਂ ਦੇ ਅੰਦਰ ਸਾਰੇ ਪ੍ਰਯਤਨ ਕਰਨਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਯੂਕ੍ਰੇਨ ਦੇ ਲੋਕਾਂ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ। ਰਾਸ਼ਟਰਪਤੀ ਜ਼ੇਲੈਂਸਕੀ ਨੇ ਪ੍ਰਧਾਨ ਮੰਤਰੀ ਨੂੰ ਯੂਕ੍ਰੇਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਦੋਵੇਂ ਧਿਰਾਂ ਸੰਵਾਦ-ਸੰਪਰਕ ਵਿੱਚ ਰਹਿਣ ‘ਤੇ ਸਹਿਮਤ ਹੋਏ।

 

******


ਡੀਐੱਸ/ਐੱਸਟੀ



(Release ID: 1926013) Visitor Counter : 68