ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 25 ਮਈ ਨੂੰ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੇ ਤੀਜੇ ਐਡੀਸ਼ਨ ਦੇ ਉਦਘਾਟਨ ਦਾ ਐਲਾਨ ਕਰਨਗੇ
ਇਨ੍ਹਾਂ ਖੇਡਾਂ ਵਿੱਚ 200 ਤੋਂ ਵੱਧ ਯੂਨੀਵਰਸਿਟੀਆਂ ਦੇ 4750 ਤੋਂ ਅਧਿਕ ਐਥਲੀਟ 21 ਖੇਡਾਂ ਵਿੱਚ ਹਿੱਸਾ ਲੈਣਗੇ।
ਖੇਡਾਂ ਦੇ ਮਾਸਕਟ (ਸ਼ੁਭੰਕਰ) ਦਾ ਨਾਮ ਜੀਤੂ ਰੱਖਿਆ ਗਿਆ ਹੈ, ਜੋ ਉੱਤਰ ਪ੍ਰਦੇਸ਼ ਦੇ ਸਟੇਟ ਐਨੀਮਲ( ਸਰਕਾਰੀ ਪਸ਼ੂ) ਬਾਰਾਂ ਸਿੰਗਾ ਦੀ ਪ੍ਰਤੀਨਿਧਤਾ ਕਰਦਾ ਹੈ।
ਖੇਡਾਂ 25 ਮਈ ਤੋਂ 3 ਜੂਨ ਤੱਕ ਹੋਣਗੀਆਂ
प्रविष्टि तिथि:
24 MAY 2023 3:42PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਮਈ ਨੂੰ ਸ਼ਾਮ 7 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2022 ਦੇ ਉਦਘਾਟਨ ਦਾ ਐਲਾਨ ਕਰਨਗੇ।
ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਬਹੁਤ ਧਿਆਨ ਦਿੱਤਾ ਹੈ। ਉੱਭਰਦੇ ਖਿਡਾਰੀਆਂ ਨੂੰ ਸਮਰਥਨ ਦੇਣ ਲਈ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਦੇਸ਼ ਵਿੱਚ ਸਪੋਰਟਸ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦਾ ਆਯੋਜਨ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ।
ਇਸ ਸਾਲ, ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦਾ ਤੀਸਰਾ ਐਡੀਸ਼ਨ ਉੱਤਰ ਪ੍ਰਦੇਸ਼ ਵਿੱਚ 25 ਮਈ ਤੋਂ 3 ਜੂਨ ਤੱਕ ਆਯੋਜਿਤ ਕੀਤਾ ਜਾਵੇਗਾ। ਇਹ ਮੁਕਾਬਲੇ ਵਾਰਾਣਸੀ, ਗੋਰਖਪੁਰ, ਲਖਨਊ ਅਤੇ ਗੌਤਮ ਬੁੱਧ ਨਗਰ ਵਿੱਚ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਵਿੱਚ 200 ਤੋਂ ਵੱਧ ਯੂਨੀਵਰਸਿਟੀਆਂ ਦੇ 4750 ਤੋਂ ਅਧਿਕ ਐਥਲੀਟ 21 ਖੇਡਾਂ ਵਿੱਚ ਹਿੱਸਾ ਲੈਣਗੇ। ਖੇਡਾਂ ਦਾ ਸਮਾਪਨ ਸਮਾਰੋਹ 3 ਜੂਨ ਨੂੰ ਵਾਰਾਣਸੀ ਵਿੱਚ ਹੋਵੇਗਾ।
ਖੇਡਾਂ ਦੇ ਮਾਸਕਟ (ਸ਼ੁਭੰਕਰ) ਦਾ ਨਾਮ ਜੀਤੂ ਰੱਖਿਆ ਗਿਆ ਹੈ, ਜੋ ਉੱਤਰ ਪ੍ਰਦੇਸ਼ ਦੇ ਸਟੇਟ ਐਨੀਮਲ ( ਸਰਕਾਰੀ ਪਸ਼ੂ) ਬਾਰਾਂ ਸਿੰਗਾ ਦੀ ਪ੍ਰਤੀਨਿਧਤਾ ਕਰਦਾ ਹੈ।
*****
ਡੀਐੱਸ/ਐੱਸਟੀ
(रिलीज़ आईडी: 1927199)
आगंतुक पटल : 150
इस विज्ञप्ति को इन भाषाओं में पढ़ें:
Kannada
,
Assamese
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Malayalam