ਗ੍ਰਹਿ ਮੰਤਰਾਲਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਮੌਕੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਅੱਜ ਨਵਾਂ ਸੰਸਦ ਭਵਨ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਹੈ, ਇਹ ਭਵਨ ਸਿਰਫ਼ ਲੋਕਾਂ ਦੀਆਂ ਅਕਾਂਖਿਆਵਾਂ ਦੇ ਪੂਰਾ ਹੋਣ ਦਾ ਸਥਾਨ ਨਹੀਂ ਹੈ ਬਲਕਿ ਅੰਮ੍ਰਿਤਕਾਲ ਦੇ ਦੌਰਾਨ ਹਰ ਖੇਤਰ ਵਿੱਚ ਉਤਕ੍ਰਿਸ਼ਟਤਾ ਵੱਲ ਭਾਰਤ ਦੀ ਯਾਤਰਾ ਦੀ ਸ਼ੁਰੂਆਤ ਦਾ ਸਥਾਨ ਵੀ ਹੈ


ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਦੇ ਰਾਸ਼ਟਰ ਦੇ ਸੁਪਨੇ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕਰਨ ਵਾਲੇ ਸ਼੍ਰਮਯੋਗੀਆਂ ਦੀ ਮਿਹਨਤ ਪ੍ਰਤੀ ਵੀ ਆਭਾਰ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸੰਸਦ ਭਵਨ ਵਿੱਚ ਸੇਂਗੋਲ ਦੀ ਸਥਾਪਨਾ ਨਾਲ ਭਾਰਤ ਦੀ ਸੱਭਿਆਚਾਰਕ ਵਿਰਾਸਤ ਅਤੇ ਇਸ ਦੇ ਵਰਤਮਾਨ ਦਰਮਿਆਨ ਪੁਲ਼ ਦਾ ਨਿਰਮਾਣ ਹੋਇਆ ਹੈ


ਇਹ ਭਾਰਤ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਸਮ੍ਰਿੱਧ ਸੱਭਿਆਚਾਰ ਵਿੱਚ ਧਾਰਮਿਕਤਾ ਦੇ ਗੁਣਾਂ ਦੀ ਮਹੱਤਤਾ ਬਾਰੇ ਯਾਦ ਦਿਵਾਉਂਦਾ ਰਹੇਗਾ

Posted On: 28 MAY 2023 3:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਮੌਕੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਟਵੀਟਾਂ ਦੇ ਜ਼ਰੀਏ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ‘‘ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਨਵੇਂ ਸੰਸਦ ਭਵਨ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਭਵਨ ਸਿਰਫ਼ ਲੋਕਾਂ ਦੀਆਂ ਅਕਾਂਖਿਆਵਾਂ ਦੇ ਪੂਰਾ ਹੋਣ ਦਾ ਸਥਾਨ ਨਹੀਂ ਹੈ ਬਲਕਿ ਅੰਮ੍ਰਿਤਕਾਲ ਦੇ ਦੌਰਾਨ ਹਰ ਖੇਤਰ ਵਿੱਚ ਉਤਕ੍ਰਿਸ਼ਟਤਾ ਵੱਲ ਭਾਰਤ ਦੀ ਯਾਤਰਾ ਦੀ ਸ਼ੁਰੂਆਤ ਦਾ ਸਥਾਨ ਵੀ ਹੈ। ’’

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਦੇ ਰਾਸ਼ਟਰ ਦੇ ਸੁਪਨੇ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕਰਨ ਵਾਲੇ ਸ਼੍ਰਮਯੋਗੀਆਂ ਦੀ ਮਿਹਨਤ ਪ੍ਰਤੀ ਵੀ ਆਭਾਰ ਪ੍ਰਗਟ ਕੀਤਾ।

 

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ‘‘ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸੰਸਦ ਭਵਨ ਵਿੱਚ ਸੇਂਗੋਲ  ਦੀ ਸਥਾਪਨਾ ਨਾਲ ਭਾਰਤ ਦੀ ਸੱਭਿਆਚਾਰਕ ਵਿਰਾਸਤ ਅਤੇ ਇਸ ਦੇ ਵਰਤਮਾਨ ਦੇ ਦਰਮਿਆਨ ਪੁਲ਼ ਦਾ ਨਿਰਮਾਣ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਸਮ੍ਰਿੱਧ ਸੱਭਿਆਚਾਰ ਵਿੱਚ ਧਾਰਮਿਕਤਾ ਦੇ ਗੁਣਾਂ ਦੀ ਮਹੱਤਤਾ ਬਾਰੇ ਯਾਦ ਦਿਵਾਉਂਦਾ ਰਹੇਗਾ।’’


 

 

 

*****

 

ਏਵਾਈ/ਏਕੇਐੱਸ/ਏਐੱਸ/ਏਕੇ



(Release ID: 1928103) Visitor Counter : 99