ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੈਸੂਰ ਅਤੇ ਧਨਬਾਦ ਵਿੱਚ ਹੋਏ ਹਾਦਸਿਆਂ ਦੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ

Posted On: 29 MAY 2023 8:37PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੈਸੂਰ ਅਤੇ ਧਨਬਾਦ ਵਿੱਚ ਹੋਏ ਹਾਦਸਿਆਂ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਪੀੜਿਤਾਂ ਨੂੰ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

“ਕਰਨਾਟਕ ਦੇ ਮੈਸੂਰ ਵਿੱਚ ਹੋਈ ਦੁਰਘਟਨਾ ਤੋਂ ਗਹਿਰਾ ਦੁਖ ਹੋਇਆ। ਮੇਰੀਆਂ ਸੰਵੇਦਾਨਾਵਾਂ ਉਨ੍ਹਾਂ ਪਰਿਵਾਰਾਂ ਦੇ ਨਾਲ ਹਨ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ। ਮੇਰੀ ਪ੍ਰਾਰਥਨਾ ਹੈ ਕਿ ਜ਼ਖਮੀ ਲੋਕ ਜਲਦੀ ਠੀਕ ਹੋਣ: ਪ੍ਰਧਾਨ ਮੰਤਰੀ”

 

“ਧਨਬਾਦ ਵਿੱਚ ਦੁਰਘਟਨਾ ਦੇ ਕਾਰਨ ਹੋਇਆ ਜਾਨੀ ਨੁਕਸਾਨ ਅਤਿਅੰਤ ਦੁਰਭਾਗਪੂਰਨ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਮੇਰੀ ਪ੍ਰਾਰਥਨਾ ਹੈ ਕਿ ਜ਼ਖਮੀ ਲੋਕ ਜਲਦੀ ਠੀਕ ਹੋਣ: ਪ੍ਰਧਾਨ ਮੰਤਰੀ”

 

“ਪ੍ਰਧਾਨ ਮੰਤਰੀ ਨੇ ਮੈਸੂਰ ਅਤੇ ਧਨਬਾਦ ਵਿੱਚ ਹੋਈਆਂ ਤ੍ਰਾਸਦੀਆਂ ਦੇ ਹਰੇਕ ਮ੍ਰਿਤਕ ਦੇ ਕਰੀਬੀ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਨੂੰ 50,000 ਰੁਪਏ ਦਿੱਤੇ ਜਾਣਗੇ।”

 

https://twitter.com/PMOIndia/status/1663183814930096129

 

https://twitter.com/PMOIndia/status/1663183968823328770

 

https://twitter.com/PMOIndia/status/1663184197459009542

 

 

 

***

 

ਡੀਐੱਸ/ਐੱਸਐੱਚ


(Release ID: 1928359) Visitor Counter : 110