ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਨੇਪਾਲ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 01 JUN 2023 6:00PM by PIB Chandigarh

ਨੇਪਾਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਪੁਸ਼ਪ ਕਮਲ ਦਹਲ ‘ਪ੍ਰਚੰਡ’ ਨੇ ਅੱਜ (1 ਜੂਨ, 2023) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੀ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਚੰਡ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਿਯੁਕਤ ਹੋਣ ‘ֹਤੇ ਵਧਾਈ ਦਿੱਤੀ। ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦੇ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਅਤੇ ਉਨ੍ਹਾਂ ਦੇ ਅਨੁਭਵ ਨੂੰ ਦੇਖਦੇ ਹੋਏ, ਭਾਰਤ ਸਦੀਆਂ ਪੁਰਾਣੀ ਸਾਂਝੇਦਾਰੀ ਨੂੰ ਨਵੀਆਂ ਉਚਾਈਆਂ ’ਤੇ ਲੈ ਜਾਣ ਦੇ ਲਈ ਭਾਰਤ-ਨੇਪਾਲ ਦੁਵੱਲੇ ਸਬੰਧਾਂ ਵਿੱਚ ਇੱਕ ਸਕਾਰਾਤਮਕ ਏਜੰਡਾ ਦੇ ਪ੍ਰਤੀ ਆਸਾਵੰਦ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਹ ਯਾਤਰਾ ਦੋਨਾਂ ਦੇਸ਼ਾਂ ਦੇ ਦਰਮਿਆਨ ਮਜ਼ਬੂਤ ਬੰਧਨ ਨੂੰ ਹੋਰ ਮਜ਼ਬੂਤ ਕਰੇਗੀ।

ਰਾਸ਼ਟਰਪਤੀ ਨੇ ਕਿਹਾ ਕਿ ਹਾਲ ਦੇ ਵਰ੍ਹਿਆਂ ਵਿੱਚ ਭਾਰਤ-ਨੇਪਾਲ ਦੁਵੱਲੇ ਸਹਿਯੋਗ ਹੋਰ ਮਜ਼ਬੂਤ ਹੋਇਆ ਹੈ। ਕੋਵਿਡ-19 ਮਹਾਮਾਰੀ ਦੇ ਕਠਿਨ ਸਮੇਂ ਦੇ ਦੌਰਾਨ ਵੀ, ਦੋਨਾਂ ਦੇਸ਼ਾਂ ਦੇ ਦਰਮਿਆਨ ਵਪਾਰ ਕਾਇਮ ਰਿਹਾ।

ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਅਤੇ ਨੇਪਾਲ ਦੇ ਦਰਮਿਆਨ ਖੁੱਲ੍ਹੀ ਸੀਮਾ ਨੇ ਦੋਨਾਂ ਤਰਫ਼ਾਂ ਤੋਂ ਟੂਰਿਜ਼ਮ ਨੂੰ ਹੁਲਾਰਾ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਦੇ ਆਪਸੀ ਸੰਪਰਕ ਅਤੇ ਟੂਰਿਜ਼ਮ ਨੂੰ ਹੁਲਾਰਾ ਦੇਣ ਦੇ ਲਈ ਅਧਿਆਤਮਿਕ ਟੂਰਿਜ਼ਮ ਸਰਕਿਟ ਨੂੰ ਪੁਨਰਜੀਵਿਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਿਸਟਰ ਸਿਟੀ ਸਮਝੌਤਿਆਂ ਅਤੇ ਵਿੱਤੀ ਸੰਪਰਕ ਵਿੱਚ ਸੁਧਾਰ ਨਾਲ ਹੀ ਸਾਡੇ ਦੋਨੋਂ ਦੇਸ਼ਾਂ ਦੇ ਦਰਮਿਆਨ ਟੂਰਿਜ਼ਮ ਨੂੰ ਪ੍ਰੋਤਸਾਹਨ ਮਿਲ ਸਕਦਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਨੇਪਾਲ, ਭਾਰਤ ਦੇ ਲਈ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਾਡੀ ਵਿਕਾਸ-ਸਾਂਝੇਦਾਰੀ ਨੂੰ ਅੱਗੇ ਵਧਾਉਣ ਦੇ ਲਈ ਤਤਪਰ ਹੈ, ਜਿਸ ਵਿੱਚ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨਾ ਵੀ ਸ਼ਾਮਲ ਹੈ।

 

 

********

 

ਡੀਐੱਸ/ਐੱਸਐੱਚ


(Release ID: 1929407) Visitor Counter : 124