ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਓਡੀਸ਼ਾ ਦਾ ਦੌਰਾ ਕੀਤਾ ਅਤੇ ਦੁਖਦ ਰੇਲ ਦੁਰਘਟਨਾ ਦੇ ਬਾਅਦ ਬਚਾਅ ਅਤੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ


ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ ਇਸ ਤ੍ਰਾਸਦੀ ਵਿੱਚ ਗੁਆਏ ਹਨ: ਪ੍ਰਧਾਨ ਮੰਤਰੀ

ਜ਼ਖ਼ਮੀਆਂ ਨੂੰ ਹਰ ਸੰਭਵ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨੇ ਇਸ ਬੜੀ ਤ੍ਰਾਸਦੀ ਨੂੰ ਘਟਾਉਣ ਲਈ ਪੂਰੀ ਸਰਕਾਰੀ ਪਹੁੰਚ 'ਤੇ ਜ਼ੋਰ ਦਿੱਤਾ

ਪ੍ਰਧਾਨ ਮੰਤਰੀ ਨੇ ਦੁਰਘਟਨਾ ਦੀ ਤੇਜ਼ ਜਾਂਚ ਕਰਵਾਉਣ ਅਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ

ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਹਤ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਰੇਲਵੇ ਟ੍ਰੈਕਾਂ ਦੀ ਜਲਦੀ ਬਹਾਲੀ ਨੂੰ ਸੁਨਿਸ਼ਚਿਤ ਕਰਨ ਦੇ ਲਈ ਕਾਰਜ ਕਰ ਰਿਹਾ ਹੈ

ਪ੍ਰਧਾਨ ਮੰਤਰੀ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦ ਲਈ ਓਡੀਸ਼ਾ ਸਰਕਾਰ, ਸਥਾਨਕ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ, ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ

Posted On: 03 JUN 2023 6:49PM by PIB Chandigarh

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦਾ ਦੌਰਾ ਕੀਤਾ ਅਤੇ ਬਾਲਾਸੋਰ ਵਿੱਚ ਦੁਖਦ ਟ੍ਰੇਨ ਦੁਰਘਟਨਾ ਦੇ ਬਾਅਦ ਚਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਨੇ ਦੁਰਘਟਨਾ ਸਥਲ ਅਤੇ ਹਸਪਤਾਲ ਦਾ ਦੌਰਾ ਕੀਤਾ ਜਿੱਥੇ ਜ਼ਖ਼ਮੀਆਂ ਦਾ ਇਲਾਜ ਚਲ ਰਿਹਾ ਹੈ । 

ਪ੍ਰਧਾਨ ਮੰਤਰੀ ਨੇ ਕਿਹਾ ਕਿ ਟ੍ਰੇਨਾਂ ਵਿੱਚ ਯਾਤਰਾ ਕਰ ਰਹੇ ਵਿਭਿੰਨ ਰਾਜਾਂ ਦੇ ਲੋਕ ਇਸ ਭਿਅੰਕਰ ਤ੍ਰਾਸਦੀ ਤੋਂ ਪ੍ਰਭਾਵਿਤ ਹੋਏ ਹਨ।  ਦੁਰਘਟਨਾ ਵਿੱਚ ਮ੍ਰਿਤਕਾਂ ਦੇ ਪ੍ਰਤੀ ਸੋਗ ਵਿਅਕਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਹਰ ਸੰਭਵ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਦੁਖੀ ਪਰਿਵਾਰਕ ਮੈਬਰਾਂ ਨਾਲ ਖੜ੍ਹੀ ਹੈ।

ਪ੍ਰਧਾਨ ਮੰਤਰੀ ਨੇ ਦੁਰਘਟਨਾ ਦੀ ਤੇਜ਼ ਜਾਂਚ ਕਰਵਾਉਣ ਅਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਪ੍ਰਧਾਨ ਮੰਤਰੀ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦ ਦੇ ਲਈ ਓਡੀਸ਼ਾ ਸਰਕਾਰ, ਸਥਾਨਕ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ, ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ, ਜਿਨ੍ਹਾਂ ਨੇ ਰਾਤ ਭਰ ਬਚਾਅ ਕਾਰਜਾਂ ਵਿੱਚ ਸਹਿਯੋਗ ਕੀਤਾ।  ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੀ ਸਹਾਇਤਾ ਦੇ ਲਈ ਬੜੀ ਸੰਖਿਆ ਵਿੱਚ ਖੂਨਦਾਨ ਦੇ ਲਈ ਪਹੁੰਚੇ ਸਥਾਨਕ ਨਾਗਰਿਕਾਂ ਦੀ ਵੀ ਸਰਾਹਨਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਹਤ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਰੇਲਵੇ ਟ੍ਰੈਕਾਂ ਦੀ ਜਲਦੀ ਬਹਾਲੀ ਨੂੰ ਸੁਨਿਸ਼ਚਿਤ ਕਰਨ ਦੇ ਲਈ ਕਾਰਜ ਕਰ ਰਿਹਾ ਹੈ। ਸਥਾਨਕ ਅਧਿਕਾਰੀਆਂ, ਆਪਦਾ ਰਾਹਤ ਬਲ ਦੇ ਕਰਮੀਆਂ ਅਤੇ ਰੇਲਵੇ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬੜੀ ਤ੍ਰਾਸਦੀ ਨੂੰ ਘਟਾਉਣ ਲਈ ਪੂਰੀ ਸਰਕਾਰੀ ਪਹੁੰਚ 'ਤੇ ਜ਼ੋਰ ਦਿੱਤਾ

 

 

***

 

ਡੀਐੱਸ/ਐੱਸਟੀ



(Release ID: 1929794) Visitor Counter : 100