ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਕਸ ਨੂੰ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰ (ਪੀਐੱਮਬੀਜੇਕੇ) ਖੋਲ੍ਹਣ ਦੀ ਇਜਾਜ਼ਤ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ
प्रविष्टि तिथि:
07 JUN 2023 12:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2000 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (ਪੈਕਸ) ਨੂੰ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰ ਖੋਲ੍ਹਣ ਦੀ ਇਜਾਜ਼ਤ ਦੇਣ ਦੇ ਫ਼ੈਸਲੇ ਦੀ ਪ੍ਰਸ਼ੰਸਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਦੇਸ਼ ਭਰ ਵਿੱਚ ਮਹਿੰਗੀ ਤੋਂ ਮਹਿੰਗੀ ਦਵਾਈਆਂ ਵੀ ਘੱਟ ਤੋਂ ਘੱਟ ਕੀਮਤ ’ਤੇ ਉਪਲਬਧ ਹੋਣ, ਇਹ ਸਾਡੀ ਸਰਕਾਰ ਦੀ ਪ੍ਰਾਥਮਿਕਤਾਵਾਂ ਵਿੱਚੋਂ ਇੱਕ ਹੈ।
ਕੇਂਦਰੀ ਸਹਿਕਾਰਤਾ ਮੰਤਰੀ ਦੇ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਦੇਸ਼ ਭਰ ਵਿੱਚ ਮਹਿੰਗੀ ਤੋਂ ਮਹਿੰਗੀ ਦਵਾਈਆਂ ਵੀ ਘੱਟ ਤੋਂ ਘੱਟ ਕੀਮਤ ’ਤੇ ਉਪਲਬਧ ਹੋਣ, ਇਹ ਸਾਡੀ ਸਰਕਾਰ ਦੀ ਪ੍ਰਾਥਮਿਕਤਾਵਾਂ ਵਿੱਚੋਂ ਇੱਕ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਹਿਕਾਰਤਾ ਖੇਤਰ ਵਿੱਚ ਹੋਈ ਇਸ ਬੜੀ ਪਹਿਲ ਤੋਂ ਗ੍ਰਾਮੀਣ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦਾ ਜੀਵਨ ਹੋਰ ਅਸਾਨ ਹੋਵੇਗਾ।”
*******
ਡੀਐੱਸ/ਐੱਸਟੀ
(रिलीज़ आईडी: 1930462)
आगंतुक पटल : 203
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Nepali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam