ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ


ਲੀਡਰਾਂ ਨੇ ਕਈ ਦੁਵੱਲੇ, ਬਹੁਪੱਖੀ ਅਤੇ ਆਲਮੀ ਮੁੱਦਿਆਂ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ ਨੇ ਸੂਡਾਨ ਤੋਂ ਜੇਦਾਹ ਦੇ ਰਸਤੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਆਤ ਕੱਢਣ (ਵਾਪਸ ਲਿਆਉਣ) ਵਿੱਚ ਸਾਊਦੀ ਅਰਬ ਦੀ ਮਦਦ ਦੇ ਲਈ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਨੇ ਆਗਾਮੀ ਹੱਜ ਯਾਤਰਾ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ

Posted On: 08 JUN 2023 10:07PM by PIB Chandigarh

ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਭਾਰਤ ਦੀ ਵਰਤਮਾਨ ਵਿੱਚ ਜਾਰੀ ਜੀ20 ਪ੍ਰਧਾਨਗੀ ਨੂੰ ਆਪਣਾ ਪੂਰਨ ਸਮਰਥਨ ਦਿੱਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ, ਹਿਜ਼ ਰਾਇਲ ਹਾਈਨੈੱਸ (ਐੱਚਆਰਐੱਚ) ਪ੍ਰਿੰਸ ਮੁਹੰਮਦ ਬਿਨ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ ਸਾਊਦ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

 

ਲੀਡਰਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ਅਤੇ ਆਪਸੀ ਹਿਤ ਦੇ ਵਿਭਿੰਨ ਬਹੁਪੱਖੀ ਅਤੇ ਆਲਮੀ ਮੁੱਦਿਆਂ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਪ੍ਰਧਾਨ ਮੰਤਰੀ ਨੇ ਅਪ੍ਰੈਲ 2023 ਵਿੱਚ ਸੂਡਾਨ ਤੋਂ ਜੇਦਾਹ ਦੇ ਰਸਤੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ (ਵਾਪਸ ਲਿਆਉਣ) ਦੇ ਦੌਰਾਨ ਸਾਊਦੀ ਅਰਬ ਦੇ ਮਹੱਤਵਪੂਰਨ ਸਮਰਥਨ ਲਈ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਗਾਮੀ ਹੱਜ ਯਾਤਰਾ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਹੁਣ ਚਲ ਰਹੀ ਜੀ20 ਪ੍ਰਧਾਨਗੀ ਦੇ ਹਿੱਸੇ ਦੇ ਰੂਪ ਵਿੱਚ ਭਾਰਤ ਦੀ ਪਹਿਲ ਨੂੰ ਆਪਣਾ ਪੂਰਨ ਸਮਰਥਨ ਦਿੱਤਾ ਅਤੇ ਕਿਹਾ ਕਿ ਉਹ ਆਪਣੀ ਭਾਰਤ ਯਾਤਰਾ ਦੇ ਲਈ ਉਤਸੁਕ ਹਨ।

ਦੋਨੋਂ ਲੀਡਰ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।

***

 

ਡੀਐੱਸ/ਐੱਸਟੀ      



(Release ID: 1931005) Visitor Counter : 101