ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ 13 ਜੂਨ ਨੂੰ ਰੋਜ਼ਗਾਰ ਮੇਲੇ ਵਿੱਚ, ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਕੀਤੇ ਗਏ 70,000 ਨਵ-ਨਿਯੁਕਤਾਂ ਨੂੰ ਨਿਯੁਕਤੀ ਪੱਤਰ ਵੰਡਣਗੇ

Posted On: 12 JUN 2023 4:00PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਜੂਨ, 2023 ਨੂੰ ਸਵੇਰੇ 10 ਵੱਜ ਕੇ 30 ਮਿੰਟ ‘ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਲਗਭਗ 70,000 ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਮੌਕੇ 'ਤੇ ਇਨ੍ਹਾਂ ਨਵ-ਨਿਯੁਕਤਾਂ ਨੂੰ ਸੰਬੋਧਨ ਵੀ ਕਰਨਗੇ।

 

ਰੋਜ਼ਗਾਰ ਮੇਲਾ ਦੇਸ਼ ਭਰ ਵਿਚ 43 ਥਾਵਾਂ 'ਤੇ ਆਯੋਜਿਤ ਕੀਤਾ ਜਾਵੇਗਾ। ਇਸ ਪਹਿਲ ਦਾ ਸਮਰਥਨ ਕਰਨ ਵਾਲੇ ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਭਰਤੀਆਂ ਹੋ ਰਹੀਆਂ ਹਨ। ਦੇਸ਼ ਭਰ ਵਿੱਚੋਂ ਚੁਣੇ ਗਏ ਨਵ-ਨਿਯੁਕਤ ਵਿੱਤੀ ਸੇਵਾਵਾਂ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚੇਰੀ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਮਾਲ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਪਰਮਾਣੂ ਊਰਜਾ ਵਿਭਾਗ, ਰੇਲਵੇ ਮੰਤਰਾਲਾ, ਆਡਿਟ ਅਤੇ ਲੇਖਾ ਵਿਭਾਗ, ਅਤੇ ਗ੍ਰਹਿ ਮੰਤਰਾਲਾ ਆਦਿ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰ ਵਿੱਚ ਸ਼ਾਮਲ ਹੋਣਗੇ। 

 

ਰੋਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਪ੍ਰਤੀਬੱਧਤਾ ਦੀ ਪੂਰਤੀ ਦੀ ਦਿਸ਼ਾ ਵੱਲ ਇੱਕ ਕਦਮ ਹੈ। ਰੋਜ਼ਗਾਰ ਮੇਲੇ ਤੋਂ ਉਮੀਦ ਹੈ ਕਿ ਉਹ ਹੋਰ ਰੋਜ਼ਗਾਰ ਪੈਦਾ ਕਰਨ ਵਿੱਚ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।

 

ਨਵੇਂ ਸ਼ਾਮਲ ਕੀਤੇ ਗਏ ਨਿਯੁਕਤਾਂ ਨੂੰ ਆਈਜੀਓਟੀ (iGOT) ਕਰਮਯੋਗੀ ਪੋਰਟਲ 'ਤੇ ਇੱਕ ਔਨਲਾਈਨ ਮੌਡਿਊਲ, ਕਰਮਯੋਗੀ ਪ੍ਰਾਰੰਭ ਦੁਆਰਾ ਆਪਣੇ ਆਪ ਨੂੰ ਟ੍ਰੇਨਿੰਗ ਦੇਣ ਦਾ ਮੌਕਾ ਵੀ ਮਿਲ ਰਿਹਾ ਹੈ, ਜਿੱਥੇ 'ਕਿਸੇ ਵੀ ਜਗ੍ਹਾ ਕਿਸੇ ਵੀ ਡਿਵਾਈਸ' ਲਰਨਿੰਗ ਫਾਰਮੈਟ ਲਈ 400 ਤੋਂ ਵੱਧ ਈ-ਲਰਨਿੰਗ ਕੋਰਸ ਉਪਲਬਧ ਕਰਵਾਏ ਗਏ ਹਨ।

 

********

 

ਡੀਐਸ/ਐੱਸਟੀ


(Release ID: 1931842) Visitor Counter : 154