ਪ੍ਰਧਾਨ ਮੰਤਰੀ ਦਫਤਰ
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਸੁਲੀਵਨ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ
ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰਪਤੀ ਸ਼੍ਰੀ ਬਾਇਡੇਨ ਪ੍ਰਧਾਨ ਮੰਤਰੀ ਦੇ ਰਾਜ ਦੌਰੇ ’ਤੇ ਉਨ੍ਹਾਂ ਦਾ ਸੁਆਗਤ ਕਰਨ ਲਈ ਉਤਸੁਕ ਹਨ।
ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਗੀਦਾਰੀ ਵੱਧਣ ਅਤੇ ਮਜ਼ਬੂਤ ਹੋਣ ’ਤੇ ਸੰਤੋਸ਼ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਹ ਰਾਸ਼ਟਰਪਤੀ ਸ਼੍ਰੀ ਬਾਇਡੇਨ ਦੇ ਨਾਲ ਆਕਰਸ਼ਕ ਗੱਲਬਾਤ ਲਈ ਉਤਸੁਕ ਹਨ
प्रविष्टि तिथि:
13 JUN 2023 8:02PM by PIB Chandigarh
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਜੇਕ ਸੁਲੀਵਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਸੁਲੀਵਨ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਸ਼੍ਰੀ ਬਾਇਡੇਨ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੇ ਰਾਜ ਦੌਰੇ ’ਤੇ ਉਨ੍ਹਾਂ ਦਾ ਸੁਆਗਤ ਕਰਨ ਲਈ ਉਤਸੁਕ ਹਨ।
ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਵਧਾਉਣ ਅਤੇ ਮਜ਼ਬੂਤ ਹੋਣ ’ਤੇ ਸੰਤੋਸ਼ ਵਿਅਕਤ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਰਾਸ਼ਟਰਪਤੀ ਸ਼੍ਰੀ ਬਾਇਡੇਨ ਦੇ ਨਾਲ ਆਪਸੀ ਹਿੱਤ ਦੇ ਦੁਵੱਲੇ, ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਉਪਯੋਗੀ ਯਾਤਰਾ ਅਤੇ ਗੱਲਬਾਤ ਦੇ ਲਈ ਉਤਸੁਕ ਹਨ।
*********
ਡੀਐੱਸ/ਐੱਸਟੀ
(रिलीज़ आईडी: 1932282)
आगंतुक पटल : 197
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam