ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਯਾ ਨੇ ਕੱਛ (ਗੁਜਰਾਤ) ਵਿੱਚ ‘ਬਿਪਰਜੋਏ’ ਚੱਕਰਵਾਤ ਨਾਲ ਨਿਪਟਣ ਦੀਆਂ ਤਿਆਰੀਆਂ ਅਤੇ ਉਪਾਵਾਂ ਦੀ ਸਮੀਖਿਆ ਕੀਤੀ


ਉਨ੍ਹਾਂ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਲਈ ਭੁਜ ਏਅਰਫੋਰਸ ਸਟੇਸ਼ਨ ਦਾ ਦੌਰਾ ਕੀਤਾ

ਕੇਂਦਰੀ ਸਿਹਤ ਮੰਤਰੀ ਨੇ ਹਸਪਤਾਲਾਂ ਵਿੱਚ ਐਮਰਜੈਂਸੀ ਤਿਆਰੀਆਂ ਦੀ ਸਮੀਖਿਆ ਕੀਤੀ

ਉਨ੍ਹਾਂ ਨੇ ਕੱਛ ਵਿੱਚ 108 ਐਮਰਜੈਂਸੀ ਐਬੂਲੈਂਸ ਸੇਵਾ ਦੇ ਚਾਲਕਾਂ ਦੇ ਨਾਲ ਗੱਲਬਾਤ ਕੀਤੀ

Posted On: 14 JUN 2023 4:02PM by PIB Chandigarh

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਨੇ ਅੱਜ ਕੱਛ ਵਿੱਚ ‘ਬਿਪਰਜੋਏ’ ਚੱਕਰਵਾਤ ਨਾਲ ਨਿਪਟਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਬਿਪਰਜੋਏ ਚੱਕਰਵਾਤ ਨੂੰ ਇੱਕ ਅਤਿਅੰਤ ਗੰਭੀਰ ਚੱਕਰਵਾਤੀ ਤੂਫਾਨ’ ਦੇ ਰੂਪ ਵਿੱਚ ਵਰਗੀਕ੍ਰਿਤ ਕੀਤਾ ਗਿਆ ਹੈ, ਇਸ ਦੇ ਕੱਲ੍ਹ 15 ਜੂਨ ਨੂੰ ਗੁਜਰਾਤ ਤਟ ਨਾਲ ਟਕਰਾਉਣ ਦੀ ਅਸ਼ੰਕਾ ਹੈ।

ਕੇਂਦਰੀ ਸਿਹਤ ਮੰਤਰੀ ਨੇ ਭਾਰਤੀ ਵਾਯੂ ਸੈਨਾ ਦੇ ‘ਗਰੂੜ’ ਐਮਰਜੈਂਸੀ ਰਿਸਪੌਂਸ ਟੀਮ ਦੁਆਰਾ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਲਈ ਅੱਜ ਭੁਜ ਵਾਯੂ ਸੈਨਾ ਸਟੇਸ਼ਨ ਦਾ ਦੌਰਾ ਕੀਤਾ। ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ‘ਚੱਕਰਵਾਤ ਤੋਂ ਜਾਨ-ਮਾਲ ਦੀ ਸੁਰੱਖਿਆ ਦੇ ਲਈ ਸਾਡੇ ਜਵਾਨ ਪੂਰੀ ਤਰ੍ਹਾਂ ਨਾਲ ਤਿਆਰ ਹਨ।”

ਇਸ ਤੋਂ ਬਾਅਦ ਡਾ. ਮਾਂਡਵੀਯਾ ਨੇ ਐਮਰਜੈਂਸੀ ਤਿਆਰੀਆਂ ਦਾ ਮੁਲਾਂਕਣ ਕਰਨ ਦੇ ਲਈ ਭੁਜ ਵਿੱਚ ਕੇ.ਕੇ. ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਕੱਛ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਟਰੱਸਟ ਦੁਆਰਾ ਸੰਚਾਲਿਤ ਹਸਪਤਾਲਾਂ ਅਤੇ ਖੇਤਰ ਦੇ ਹੋਰ ਹਸਪਤਾਲਾਂ ਵਿੱਚ ਆਕਸੀਜਨ, ਵੈਟੀਲੇਟਰ ਅਤੇ ਕ੍ਰਿਟੀਕਲ ਕੇਅਰ ਬੈੱਡ ਦੀ ਉਪਲਬਧਾ ਦੀ ਵੀ ਸਮੀਖਿਆ ਕੀਤੀ।

ਕੇਂਦਰੀ ਸਿਹਤ ਮੰਤਰੀ ਨੇ ਚੱਕਰਵਾਤ ਦੇ ਬਾਅਦ ਜ਼ਰੂਰਤ ਪੈਣ ’ਤੇ ਤੁਰੰਤ ਉਪਲਬਧ ਕਰਵਾਈਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ।

' alt="https://static.pib.gov.in/WriteReadData/userfiles/image/image005VT6Y.jpg" v:shapes="_x0000_i1025">

ਮਡਾਂਵੀਯਾ ਨੇ ਕੱਛ ਵਿੱਚ 108 ਐਮਰਜੈਂਸੀ ਐਬੂਲੈਂਸ ਸੇਵਾ ਦੇ ਡਰਾਈਵਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ‘ਉਨ੍ਹਾਂ ਦਾ ਉਤਸ਼ਾਹ ਅਤੇ ਸਮਰਥਨ ਆਤਮਵਿਸ਼ਵਾਸ ਵਧਾਉਣ ਵਾਲਾ ਰਿਹਾ ਹੈ।”

ਕੇਂਦਰੀ ਸਿਹਤ ਮੰਤਰੀ ਨੇ ਇਹ ਭਰੋਸਾ ਦਿੱਤਾ ਕਿ “ਮਾਣਯੋਗ ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਵਿੱਚ ਬਿਪਰਜੋਏ ਚੱਕਰਵਾਤ ਨਾਲ ਨਿਪਟਣ ਦੇ ਲੇਈ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਹਰ ਸੰਭਵ ਪ੍ਰਬੰਧ ਕੀਤੇ ਜਾ ਰਹੇ ਹਨ।”

 

****

ਐੱਮਵੀ


(Release ID: 1932574) Visitor Counter : 122