ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ 22 ਜੂਨ, 2023 ਨੂੰ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰਨਗੇ


ਉਪ ਰਾਸ਼ਟਰਪਤੀ ਜੰਮੂ ਯੂਨੀਵਰਸਿਟੀ ਦੇ ਵਿਸ਼ੇਸ਼ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ

ਉਪ ਰਾਸ਼ਟਰਪਤੀ ਜੰਮੂ ਦੇ ਮਾਤਾ ਵੈਸ਼ਨੋ ਦੇਵੀ ਮੰਦਿਰ ਦੇ ਦਰਸ਼ਨਾਂ ਲਈ ਜਾਣਗੇ

Posted On: 20 JUN 2023 12:12PM by PIB Chandigarh

ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ 22 ਜੂਨ, 2023 ਨੂੰ ਪਹਿਲੀ ਵਾਰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰਨਗੇ ਜਿੱਥੇ ਉਹ ਜੰਮੂ ਯੂਨੀਵਰਸਿਟੀ ਦੀ ਵਿਸ਼ੇਸ਼ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਹੋਣਗੇ।

ਵਿਸ਼ੇਸ਼ ਕਨਵੋਕੇਸ਼ਨ ਤੋਂ ਬਾਅਦ, ਉਪ ਰਾਸ਼ਟਰਪਤੀ ਮਾਤਾ ਵੈਸ਼ਨੋ ਦੇਵੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਕਟੜਾ ਲਈ ਰਵਾਨਾ ਹੋਣਗੇ।

ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਉਪ ਰਾਸ਼ਟਰਪਤੀ ਦਾ ਜੰਮੂ ਅਤੇ ਕਸ਼ਮੀਰ ਰਾਜ ਭਵਨ ਜਾਣ ਦਾ ਵੀ ਪ੍ਰੋਗਰਾਮ ਹੈ।

 

 *********

 

ਐੱਮਐੱਸ/ਆਰਕੇ/ਆਰਸੀ(Release ID: 1933942) Visitor Counter : 74