ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਯੋਗ ਸਾਡੇ ਸੱਭਿਆਚਾਰ ਦਾ ਅਭਿੰਨ ਅੰਗ ਹੈ; ਇਹ ਸਮੁੱਚੀ ਮਾਨਵਤਾ ਦੀ ਭਲਾਈ ਲਈ ਹੈ


ਉਪ ਰਾਸ਼ਟਰਪਤੀ ਜਬਲਪੁਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ

ਭਾਰਤ ਦੇ ਯਤਨਾਂ ਨਾਲ, ਯੋਗ ਦਿਵਸ ਵਰਲਡ ਫੈਸਟੀਵਲ ਬਣ ਗਿਆ ਹੈ - ਉਪ ਰਾਸ਼ਟਰਪਤੀ

ਉਪ ਰਾਸ਼ਟਰਪਤੀ ਨੇ ਕਿਹਾ, ਯੋਗ ਸਿਰਫ਼ ਇੱਕ ਦਿਨ ਲਈ ਨਹੀਂ ਹੈ, ਬਲਕਿ ਇਹ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹੋਣਾ ਚਾਹੀਦਾ ਹੈ

Posted On: 21 JUN 2023 5:31PM by PIB Chandigarh

ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨੇ ਕਿਹਾ ਕਿ ਯੋਗ ਸਰੀਰ, ਮਨ ਅਤੇ ਆਤਮਾ ਦੀ ਏਕਤਾ ਲਿਆਉਂਦਾ ਹੈ ਅਤੇ ਇਹ ਪ੍ਰਾਚੀਨ ਵਿਗਿਆਨ ਕੇਵਲ ਵਿਅਕਤੀਆਂ ਦੀ ਭਲਾਈ 'ਤੇ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਦੀ ਭਲਾਈ 'ਤੇ ਵੀ ਕੇਂਦਰਿਤ ਹੈ। ਇਸ ਸੰਦਰਭ ਵਿੱਚ, ਉਨ੍ਹਾਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਬਿਆਨ ਦਾ ਹਵਾਲਾ ਦਿੱਤਾ, ਜਿਸ ਵਿੱਚ ਯੋਗ ਨੂੰ “ਜ਼ੀਰੋ-ਬਜਟ ਸਿਹਤ ਭਰੋਸਾ” ਵਜੋਂ ਰੇਖਾਂਕਿਤ ਕੀਤਾ ਗਿਆ।

 

ਅੱਜ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ 9ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਯੋਗ ਕਿਸੇ ਇੱਕ ਵਿਸ਼ੇਸ਼ ਦਿਨ ਜਾਂ ਮੌਕੇ ਲਈ ਨਹੀਂ ਹੈ, ਬਲਕਿ ਯੋਗ ਲੋਕਾਂ ਦੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਪਹਿਲੂ ਹੋਣਾ ਚਾਹੀਦਾ ਹੈ।

 

ਇਸ ਸਾਲ ਦੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਥੀਮ- 'ਵਸੁਧੈਵ ਕੁਟੁੰਬਕਮ ਲਈ ਯੋਗ' ਦਾ ਹਵਾਲਾ ਦਿੰਦੇ ਹੋਏ- ਉਪ ਰਾਸ਼ਟਰਪਤੀ ਨੇ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ, ਜੋ ਕਿ 'ਇੱਕ ਪ੍ਰਿਥਵੀ, ਇੱਕ ਪਰਿਵਾਰ, ਇੱਕ ਭਵਿੱਖ' ਦੇ ਅਨੁਰੂਪ ਹੈ, ਵੱਲ ਧਿਆਨ ਖਿੱਚਿਆ। ਉਨ੍ਹਾਂ ਕਿਹਾ ਕਿ ਦੋਵਾਂ ਦਾ ਸਾਰ ਦੇਸ਼ਾਂ ਨੂੰ ਇਕਜੁੱਟ ਕਰਨ ਅਤੇ ਵਿਸ਼ਵ ਸ਼ਾਂਤੀ ਅਤੇ ਦੋਸਤੀ ਦੇ ਸੰਦੇਸ਼ ਨੂੰ ਪ੍ਰਸਾਰਿਤ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ਦਾ ਪ੍ਰਤੀਬਿੰਬ ਹੈ। 

 

ਸੰਯੁਕਤ ਰਾਸ਼ਟਰ ਮਹਾਸਭਾ ਦੇ 69ਵੇਂ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦੇ ਪ੍ਰਸਤਾਵ ਵਿੱਚ ਨਿਭਾਈ ਗਈ ਅਗਵਾਈ ਦੀ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ, ਸ਼੍ਰੀ ਧਨਖੜ ਨੇ ਇਸ ਤੱਥ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ ਕਿ ਇਸ ਪ੍ਰਸਤਾਵ ਨੂੰ ਸਭ ਤੋਂ ਘੱਟ ਸਮੇਂ ਵਿੱਚ ਲਗਭਗ 193 ਦੇਸ਼ਾਂ ਦੁਆਰਾ ਸਰਬਸੰਮਤੀ ਨਾਲ ਅਪਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰਤ ਦੇ ਯਤਨਾਂ ਨਾਲ ਯੋਗ ਦਿਵਸ ਵਿਸ਼ਵ ਤਿਉਹਾਰ ਬਣ ਗਿਆ ਹੈ।

 

ਇਸ ਗੱਲ ਨੂੰ ਉਜਾਗਰ ਕਰਦੇ ਹੋਏ ਕਿ ਯੋਗ ਭਾਰਤ ਦੇ ਸੱਭਿਆਚਾਰਕ ਅਤੇ ਸਭਿਅਤਾ ਦੇ ਲੋਕਾਚਾਰ ਦਾ ਇੱਕ ਅਟੁੱਟ ਪਹਿਲੂ ਰਿਹਾ ਹੈ, ਉਪ ਰਾਸ਼ਟਰਪਤੀ ਨੇ ਰਾਸ਼ਟਰ ਦੀ ਤਰੱਕੀ ਨੂੰ ਸੁਚਾਰੂ ਬਣਾਉਣ ਵਿੱਚ ਇਸਦੀ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕੀਤਾ। ਉਨ੍ਹਾਂ ਉਸ ਊਰਜਾ ਅਤੇ ਉਤਸ਼ਾਹ ਦੀ ਵੀ ਸ਼ਲਾਘਾ ਕੀਤੀ ਜਿਸ ਨਾਲ ਵਿਸ਼ਵ ਭਰ ਦੇ ਦੇਸ਼ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਵਿੱਚ ਹਿੱਸਾ ਲੈ ਰਹੇ ਹਨ।

 

ਇਸ ਮੌਕੇ ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਮੰਗੂਭਾਈ ਪਟੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਆਯੂਸ਼ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ, ਪਦਮ ਭੂਸ਼ਣ ਪ੍ਰਾਪਤਕਰਤਾ ਅਤੇ ਸ਼੍ਰੀ ਰਾਮ ਚੰਦਰ ਮਿਸ਼ਨ ਦੇ ਪ੍ਰਧਾਨ ‘ਦਾਜੀ’ ਕਮਲੇਸ਼ ਪਟੇਲ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। 

 

ਪੂਰੇ ਭਾਸ਼ਣ ਲਈ ਇੱਥੇ ਕਲਿੱਕ ਕਰੋ-

 

https://www.pib.gov.in/PressReleseDetail.aspx?PRID=1933911

 

                  

********

 

ਐੱਮਐੱਸ/ਆਰਕੇ/ਆਰਸੀ

 


(Release ID: 1934416)